ਭਾਈ ਜੈਤਾ ਜੀ ਦੇ ਨਾਂ ਤੇ ਲੰਗਰ ਹਾਲ ਦਾ ਨਾਂ ਰੱਖਣ ਤੇ ਖੁਸ਼ੀ ਦਾ ਪ੍ਰਗਟਾਵਾ

Parminder Pal Singhਨਵੀਂ ਦਿੱਲੀ, 4 ਮਾਰਚ (ਅੰਮ੍ਰਿਤ ਲਾਲ ਮੰਨਣ) – ਗੁਰਮਤਿ ਖਾਲਸਾ ਦਲ ਦਿੱਲੀ ਵੱਲੋਂ ਸ਼ਹੀਦ ਭਾਈ ਜੀਵਨ ਸਿੰਘ ਦੇ ਨਾਂ ਤੇ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਲੰਗਰ ਹਾਲ ਦਾ ਨਾਂ ਰੱਖਣ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਬੋਰਡ ਵੱਲੋਂ ਦਿੱਤੀ ਗਈ ਪ੍ਰਵਾਨਗੀ ਦੀ ਸ਼ਲਾਘਾ ਕੀਤੀ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਮੀਡੀਆ ਸਲਾਹਕਾਰ ਪਰਮਿੰਦਰਪਾਲ ਸਿੰਘ ਨੇ ਦੱਸਿਆ ਹੈ ਕਿ 7 ਮਾਰਚ 2015 ਨੂੰ ਨਾਂ ਰੱਖਣ ਦੇ ਦਿੱਲੀ ਕਮੇਟੀ ਵੱਲੋਂ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮ ਲਈ ਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਪੰਜਾਬ ਦੇ ਕੈਬਿਨਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਅਤੇ ਦਿੱਲੀ ਕਮੇਟੀ ਦੇ ਮੈਂਬਰ ਚਮਨ ਸਿੰਘ ਦਾ ਵੀ ਦਲ ਦੇ ਪ੍ਰਧਾਨ ਸੁਖਮਿੰਦਰ ਸਿੰਘ ਵੱਲੋਂ ਧੰਨਵਾਦ ਕੀਤਾ ਗਿਆ ਹੈ।







from Punjab Post http://ift.tt/1M91FdR
thumbnail
About The Author

Web Blog Maintain By RkWebs. for more contact us on rk.rkwebs@gmail.com

0 comments