ਅੰਮ੍ਰਿਤਸਰ, 8 ਮਾਰਚ (ਸਾਜਨ) – ਸ਼੍ਰੋਮਣੀ ਇਸਤਰੀ ਅਕਾਲੀ ਦਲ ਦੀ ਪੰਜਾਬ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਹੁੱਦੇ ਦਾ ਚਾਰਜ ਸੰਭਾਲਦਿਆਂ ਹੀ ਅਕਾਲੀ ਦਲ ਦੇ ਸੰਗਠਨ ਨੂੰ ਮਜਬੂਤ ਕਰਨ ਲਈ ਵੱਡੀ ਪੱਧਰ ‘ਤੇ ਬੀਬੀਆਂ ਦੀ ਅਕਾਲੀ ਦਲ ਵਿੱਚ ਭਰਤੀ ਸ਼ੁਰੂ ਕਰ ਦਿੱਤੀ ਹੈ।ਸ਼੍ਰੋਮਣੀ ਇਸਤਰੀ ਅਕਾਲੀ ਦਲ ਅੰਮ੍ਰਿਤਸਰ ਸ਼ਹਿਰੀ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਵੱਡੀ ਪੱਧਰ ਤੇ ਨਵੇਂ ਸਿਰਿਓਂ ਵਾਰਡ ਪ੍ਰਧਾਨਾਂ ਦੀ ਨਿਯੱਕਤੀ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਇਕ ਵਿਸ਼ਾਲ ਇਕੱਠ ਵਿੱਚ ਬੀਬੀ ਜਗੀਰ ਕੌਰ ਵੱਲੋਂ ਨਵੇਂ ਨਿਯੁੱਕਤ ਕੀਤੇ ਗਏ ਅਹੁੱਦੇਦਾਰਾਂ ਨੂੰ ਸਥਾਨਕ ਅਕਾਲੀ ਦਲ ਲੀਡਰਸ਼ਿਪ ਦੀ ਹਾਜ਼ਰੀ ਵਿੱਚ ਨਿਯੁੱਕਤੀ ਪੱਤਰ ਦਿੱਤੇ ਜਾਣਗੇ।ਉਨਾਂ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਨਗਰ ਨਿਗਮ ਤੇ ਨਗਰ ਪੰਚਾਇਤੀ ਚੋਣਾਂ ਵਿੱਚ ਇਸਤਰੀ ਅਕਾਲੀ ਦਲ ਵੱਲੋਂ ਵਿਸ਼ੇਸ਼ ਭੂਮਿਕਾ ਨਿਭਾਈ ਗਈ।
from Punjab Post http://ift.tt/1MkunGI

0 comments