ਅੰਮ੍ਰਿਤਸਰ, 31 ਮਾਰਚ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਮੁੱਖ ਮੰਤਰੀ ਪੰਜਾਬ ਸ: ਪਰਕਾਸ਼ ਸਿੰਘ ਬਾਦਲ ਨੂੰ ‘ਪਦਮ ਵਿਭੂਸ਼ਨ’ ਸਨਮਾਨ ਮਿਲਣ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁਬਾਰਕਬਾਦ ਦੇਂਦਿਆਂ ਕਿਹਾ ਹੈ ਕਿ ਸ: ਬਾਦਲ ਨੂੰ ਇਹ ਐਵਾਰਡ ਮਿਲਣ ਨਾਲ ਸਮੁੱਚੇ ਪੰਜਾਬੀਆਂ ਦਾ ਮਾਣ ਵਧਿਆ ਹੈ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਹੈ ਕਿ ਸ: ਪਰਕਾਸ਼ ਸਿੰਘ ਬਾਦਲ ਨੇ ਪਿੰਡ ਦੀ ਸਰਪੰਚੀ ਤੋਂ ਰਾਜਨੀਤੀ ‘ਚ ਪੈਰ ਧਰਿਆ ਸੀ।ਉਨ੍ਹਾਂ ਦਾ ਆਪਣੇ ਰਾਜਨੀਤਕ ਜੀਵਨ ਵਿੱਚ ਇਕ ਹੀ ਮਕਸਦ ਸੀ ਕਿ ਉਨ੍ਹਾਂ ਪੰਜਾਬ, ਪੰਜਾਬੀਅਤ ਅਤੇ ਦੇਸ਼ ਦੀ ਸੇਵਾ ਕਰਨ ਨੂੰ ਹੀ ਪਹਿਲ ਦਿੱਤੀ ।ਉਨ੍ਹਾਂ ਕਿਹਾ ਕਿ ਇਹ ਸੇਵਾ ਕਰਦਿਆਂ ਸ: ਬਾਦਲ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਤੇ ਜ਼ਿੰਦਗੀ ਦਾ ਲੰਮਾ ਸਮਾਂ ਜ਼ੇਲ੍ਹਾਂ ‘ਚ ਗੁਜਾਰਨਾ ਪਿਆ। ਪ੍ਰੰਤੂ ਉਹ ਕਦੇ ਵੀ ਆਪਣੇ ਸੇਵਾ ਦੇ ਮਿਸ਼ਨ ਤੋਂ ਨਾ ਥਿੜਕੇ ਤੇ ਨਾ ਹੀ ਪਿੱਛੇ ਹਟੇ। ਉਨ੍ਹਾਂ ਕਿਹਾ ਕਿ ਸ: ਬਾਦਲ ਦਾ ੫ਵੀਂ ਵਾਰ ਪੰਜਾਬ ਦੇ ਮੁੱਖ ਮੰਤਰੀ ਵਜੋਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਇਹ ਦਰਸਾਉਂਦਾ ਹੈ ਕਿ ਉਹ ਪੰਜਾਬੀਆਂ ਦੇ ਦਿਲਾਂ ‘ਚ ਕਿਵੇਂ ਵਸਦੇ ਹਨ , ਜੋ ਮਾਣ ਵਾਲੀ ਗੱਲ ਹੈ। ਉਨ੍ਹਾਂ ਇਕ ਵਾਰ ਫੇਰ ‘ਪਦਮ ਵਿਭੂਸ਼ਨ’ ਐਵਾਰਡ ਮਿਲਣ ਤੇ ਸz: ਪ੍ਰਕਾਸ਼ ਸਿੰਘ ਬਾਦਲ, ਸ: ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ, ਬੀਬਾ ਹਰਸਿਮਰਤ ਕੌਰ ਬਾਦਲ ਕੇਂਦਰੀ ਫੂਡ ਅਤੇ ਪ੍ਰੋਸੈਸਿੰਗ ਮੰਤਰੀ ਅਤੇ ਸਮੁੱਚੇ ਪੰਜਾਬੀਆਂ ਨੂੰ ਵਧਾਈ ਦੇਂਦਿਆਂ ਸ: ਬਾਦਲ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਹੈ।
– -
from Punjab Post http://ift.tt/1Dr9adW
0 comments