ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਸ੍ਰੀ ਰਵੀ ਭਗਤ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਨੇ ਜ਼ਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ। ਸਮੂਹ ਸਕਲੂਾਂ ਦੇ ਪ੍ਰਿੰਸੀਪਲਾਂ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ‘ਤੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ।
ਹੁਕਮਾਂ ਵਿਚ ਕਿਹਾ ਗਿਆ ਹੈ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਸਕੂਲਾਂ ਨੂੰ ਜਾਣ ਵਾਲੇ ਵਾਹਨ/ਆਟੋ ਰਿਕਸ਼ਾ ਵਾਲੇ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਜਾਂਦੇ ਹਨ, ਜਿਸ ਨਾਲ ਆਵਾਜਾਈ ਸਮੱਸਿਆ ਤਾਂ ਪੈਦਾ ਹੋਣ ਤੋਂ ਇਲਾਵਾ ਹਾਦਸਿਆਂ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ।ਇਹ ਹੁਕਮ 03-05-2015 ਤਕ ਲਾਗੂ ਰਹੇਗਾ।
from Punjab Post http://ift.tt/1zSRgtT
0 comments