ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਭਾਰਤ-ਪਾਕਿ ਸਰਹੱਦ ਨੇੜੇ ਬੀ.ਟੀ. ਕਾਟਨ ਅਤੇ ਲੰਮੀਆਂ ਫਸਲਾਂ ਦੀ ਬਿਜਾਈ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ।
ਆਪਣੇ ਮਨਾਹੀ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਇਹ ਪਾਬੰਦੀ ਦੇਸ਼ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਕਿਸਾਨ ਕੰਡਿਆਲੀ ਤਾਰ ਤੋਂ ਅੰਤਰਰਾਸ਼ਟਰੀ ਸਰਹੱਦ ਵਿਚਲੀ ਜ਼ਮੀਨ ਵਿੱਚ ਬੀ.ਟੀ. ਕਾਟਨ ਅਤੇ ਲੰਮੀਆਂ ਫਸਲਾਂ ਦੀ ਬਿਜਾਈ ਨਹੀਂ ਕਰ ਸਕਦਾ। ਜ਼ਿਲ੍ਹਾ ਮੈਜਿਸਟਰੇਟ ਨੇ ਸਰਹੱਦੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਦੇਸ਼ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਮਨਾਹੀ ਦੇ ਇਸ ਹੁਕਮ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।ਮਨਾਹੀ ਦੇ ਇਹ ਹੁਕਮ 03-05-2015 ਤੱਕ ਲਾਗੂ ਰਹਿਣਗੇ।
from Punjab Post http://ift.tt/1wNRrfy
0 comments