ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁਖੀ, ਅੰਮ੍ਰਿਤਸਰ ਦਿਹਾਤੀ ਦੇ ਅਧਿਕਾਰੀ ਖੇਤਰ ਵਿਚ ਪੈਂਦੇ ਸਮੂਹ ਥਾਣਿਆਂ ਅਧੀਨ ਪਿੰਡਾਂ, ਕਸਬਿਆਂ ਵਿਚ ਪੰਜ ਜਾਂ ਪੰਜ ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠੋ ਹੋਣ , ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਅਰੇ ਮਾਰਨ ਜਾਂ ਲਗਾਉਣ,ਵਿਖਾਵਾ ਕਰਨ ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿਚ ਅੱਗੇ ਕਿਹਾ ਗਿ ਹੈ ਕਿ ਉਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਰਾਜਨੀਤਿਕ, ਕਿਸਾਨ ਅਤੇ ਹੋਰ ਜਥੇਬੰਦੀਆਂ ਜ਼ਿਲ੍ਹਾ ਪੱਧਰ ‘ਤੇ ਰੋਸ ਮੁਜ਼ਾਹਰੇ, ਰੈਲੀਆਂ ਅਤੇ ਧਰਨੇ ਦੇਣ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਨਿੱਜੀ ਸੰਪਤੀ ਨੂੰ ਨੁਕਸਾਨ ਪਹੁੰਚਣ ਦੇ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਹੈ। ਇਸ ਸਾਰੇ ਮਸਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਮਿਤੀ 03-05-2015 ਤੱਕ ਲਾਗੂ ਰਹੇਗਾ।
from Punjab Post http://ift.tt/1Bh8KUF
0 comments