ਲੋਕਾਂ ਨੂੰ ਸਿਹਤ ਸੇਵਾਵਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਈਆਂ ਜਾਣਗੀਆਂ
ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ) – ਅੱਜ ਸਿਹਤ ਵਿਭਾਗ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਦੇ ਸਿਹਤ ਸੇਵਾਵਾਂ ਦੇ ਮੁਖੀ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ, ਡਾ. ਤੇਜਵੰਤ ਸਿੰਘ ਨੇ ਆਪਣੇ ਅਹੁਦੇ ਦਾ ਕਾਰਜ ਭਾਗ ਸੰਭਾਲ ਲਿਆ ਹੈ। ਡਾ. ਤੇਜਵੰਤ ਸਿੰਘ ਨੇ ਅੱਜ ਪਹਿਲੇ ਹੀ ਦਿਨ ਆਪਣੀ ਡਿਊਟੀ ਜੁਆਇਨ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ, ਅੰਮ੍ਰਿਤਸਰ ਦਾ ਦੌਰਾ ਕੀਤਾ। ਜਿਸ ਦੌਰਾਨ ਉਨਾਂ ਨੇ ਹਾਜ਼ਰ ਸਟਾਫ ਨੂੰ ਹਦਾਇਤ ਕੀਤੀ ਕਿ ਸਮੇਂ ਦੀ ਪਾਬੰਦੀ ਨੂੰ ਯਕੀਨੀ ਬਣਾਇਆ ਜਾਵੇ।
ਸਿਵਲ ਸਰਜਨ ਦਫ਼ਤਰ ਵਿਖੇ ਸਾਰੇ ਹੀ ਪ੍ਰੋਗਰਾਮ ਅਫਸਰਾਂ ਨੇ ਉਨਾਂ ਨੂੰ ਜੀ ਆਇਆ ਆਖਿਆ। ਪ੍ਰੋਗਰਾਮ ਅਫਸਰਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਅੰਮ੍ਰਿਤਸਰ ਨੇ ਕਿਹਾ ਕਿ ਡਿਊਟੀ ਤੇ ਸਮੇਂ ਸਿਰ ਆਉਣਾ, ਰੈਗੂਲਰ ਰਹਿਣਾ ਤੇ ਅਨੁਸ਼ਾਸ਼ਨ ਬੱਧਤਾ ਇਸ ਦਫਤਰ ਵਿਖੇ ਯਕੀਨੀ ਬਣਾਈ ਜਾਵੇ। ਉਨਾਂ ਹੋਰ ਵਿਸਥਾਰ ਵਿਚ ਵਿਚਾਰ ਕਰਦਿਆ ਕਿਹਾ ਕਿ ਹਰੇਕ ਪ੍ਰੋਗਰਾਮ ਅਫਸਰ ਆਪਣੇ ਨਾਲ ਸਬੰਧਤ ਪ੍ਰੋਗਰਾਮ ਬਾਰੇ ਜਿੰਮੇਵਾਰ ਹੋਵੇਗਾ ਤੇ ਉਹ ਇਨ੍ਹਾ ਪ੍ਰੋਗਰਾਮਾਂ ਬਾਰੇ ਉੱਚ- ਅਧਿਕਾਰੀ ਭਾਵ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਨੂੰ ਜਾਣਕਾਰੀ ਦੇਂਦੇ ਰਹਿਣਗੇ ਤਾਂ ਜੋ ਕਿ ਉਹ ਸਮੇਂ -ਸਮੇਂ ਤੇ ਇਹਨਾਂ ਪ੍ਰੋਗਰਾਮਾਂ ਦੀ ਸਮੀਖਿਆ ਕਰ ਸਕਣ। ਉਨਾਂ ਕਿਹਾ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਸਿਵਲ ਸਰਜਨ, ਡਾ. ਬਲਵਿੰਦਰ ਕੁਮਾਰ ਕੱਕੜ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਣਜੀਤ ਸਿੰਘ ਬੁੱਟਰ, ਜ਼ਿਲ੍ਹਾ ਟੀਕਾਕਰਨ ਅਫਸਰ, ਡਾ ਜਸਪਾਲ ਕੌਰ, ਡਾ. ਪ੍ਰਭਦੀਪ ਕੌਰ, ਡਿਪਟੀ ਮੈਡੀਕਲ ਕਮਿਸਨਰ, ਡਾ. ਜੋਤੀਕਾ ਕਲਸੀ ਜ਼ਿਲ੍ਹਾ ਲੈਪਰੋਸੀ ਅਫਸਰ, ਡਾ. ਆਰ ਐਸ. ਸੇਠੀ, ਡਾ. ਰਾਜੂ ਚੋਹਾਨ ਜ਼ਿਲ੍ਹਾ ਐਪੀਡੀਮੋਲੋਜ਼ਿਸਟ,ਸ਼੍ਰੀਮਤੀ ਰਾਜ ਕੌਰ, ਜ਼ਿਲ੍ਹਾ ਮਾਸ ਮੀਡੀਆ ਅਫਸਰ ਅਤੇ ਡਾ. ਰਵੀ ਕਾਂਤ ਸੀਨੀਅਰ ਮੈਡੀਕਲ ਅਫਸਰ ਲੋਪੋਕੇ ਆਦਿ ਇਸ ਅਵਸਰ ਤੇ ਸ਼ਾਮਲ ਹੋਏ।
from Punjab Post http://ift.tt/19G2V9R
0 comments