ਚੰਡੀਗੜ੍ਹ, 7 ਮਾਰਚ : ਪੰਜਾਬ ਵਿਧਾਨ ਸਭਾ ਦਾ ਭਲਕ ਤੋਂ ਸ਼ੁਰੂ ਹੋਣ ਵਾਲਾ ਬਜਟ ਸੈਸ਼ਨ ਹੰਗਾਮੇ ਭਰਪੂਰ ਰਹਿਣ ਦੇ ਆਸਾਰ ਬਣਦੇ ਜਾ ਰਹੇ ਹਨ। ਕਾਂਗਰਸ ਨੇ ਦਰਿਆਈ ਪਾਣੀਆਂ, ਕਿਸਾਨਾਂ ਦੀਆਂ ਖ਼ੁਦਕੁਸ਼ੀਆਂ, ਦਲਿਤਾਂ ’ਤੇ ਅੱਤਿਆਚਾਰ, ਨਸ਼ੇ, ਰਾਜ ਦੀ ਵਿੱਤੀ ਹਾਲਤ ਅਤੇ ਹੋਰ ਭਖ਼ਦੇ ਮੁੱਦਿਆਂ ’ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਹੈ। ਰਾਜਪਾਲ ਕਪਤਾਨ ਸਿੰਘ ਸੋਲੰਕੀ ਵੱਲੋਂ ਦਿੱਤੇ ਭਾਸ਼ਨ ਨਾਲ ਬਜਟ ਸੈਸ਼ਨ ਦੀ ਸ਼ੁਰੂਆਤ ਹੋਵੇਗੀ। ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ 16 ਮਾਰਚ ਨੂੰ ਬਜਟ ਪੇਸ਼ ਕਰਨਗੇ। ਮੌਜੂਦਾ ਅਕਾਲੀ-ਭਾਜਪਾ ਸਰਕਾਰ ਦੇ ਸ਼ਾਸਨ ਦਾ ਇਹ ਪੰਜਵਾਂ ਬਜਟ ਹੋਵੇਗਾ ਤੇ ਸਰਕਾਰ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਲੋਕ ਲੁਭਾਊ ਫੈਸਲੇ ਲਏ ਜਾਣ ਦੇ ਆਸਾਰ ਹਨ।
ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਪਹਿਲੀ ਵਾਰੀ ਹਾਕਮ ਤੇ ਵਿਰੋਧੀ ਧਿਰਾਂ ਬਜਟ ਸੈਸ਼ਨ ਵਿੱਚ ਆਹਮੋ ਸਾਹਮਣੇ ਹੋਣਗੀਆਂ। ਇਸ ਸੰਵੇਦਨਸ਼ੀਲ ਮੁੱਦੇ ’ਤੇ ਵੀ ਦੋਵਾਂ ਧਿਰਾਂ ਦਰਮਿਆਨ ਟਕਰਾਅ ਦੇ ਆਸਾਰ ਹਨ। ਵਿਧਾਨ ਸਭਾ ਚੋਣਾਂ ਕਾਰਨ ਕਾਂਗਰਸ ਨੇ ਵੀ ਸਦਨ ਵਿੱਚ ਕਾਰਗੁਜ਼ਾਰੀ ਦਿਖਾਉਣ ਨੂੰ ਏਜੰਡਾ ਬਣਾਇਆ ਹੋਇਆ ਹੈ। ਕਾਂਗਰਸ ਵੱਲੋਂ ਸੁਨੀਲ ਜਾਖਡ਼ ਨੂੰ ਲਾਹ ਕੇ ਨਵੇਂ ਥਾਪੇ ਵਿਰੋਧੀ ਧਿਰ ਦੇ ਨੇਤਾ ਚਰਨਜੀਤ ਸਿੰਘ ਚੰਨੀ ਪਹਿਲੀ ਵਾਰੀ ਵਿਧਾਨ ਸਭਾ ਵਿੱਚ ਕਾਂਗਰਸੀ ਮੈਂਬਰਾਂ ਦੀ ਅਗਵਾਈ ਕਰਨਗੇ। ਵਿਧਾਨ ਸਭਾ ਚੋਣਾਂ ਵਿੱਚ ਮਹਿਜ਼ ਇਕ ਸਾਲ ਦਾ ਸਮਾਂ ਰਹਿਣ ਕਾਰਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਜਟ ਸੈਸ਼ਨ ਨੂੰ ਆਪਣੇ ਬਚਾਅ ਲਈ ਅਤੇ ਕਾਂਗਰਸ ਵੱਲੋਂ ਸਰਕਾਰ ’ਤੇ ਹਮਲਿਆਂ ਲਈ ਢੁਕਵੇਂ ਪਲੇਟਫਾਰਮ ਵਜੋਂ ਵਰਤਿਆ ਜਾਵੇਗਾ। ਆਮ ਆਦਮੀ ਪਾਰਟੀ (ਆਪ) ਦੀਆਂ ਵਧਦੀਆਂ ਸਰਗਰਮੀਆਂ ਅਤੇ ‘ਆਪ’ ਨੂੰ ਮਿਲ ਰਹੇ ਜਨ ਸਮਰਥਨ ਕਾਰਨ ਦੋਵਾਂ ਪਾਰਟੀਆਂ ਵੱਲੋਂ ਬਿਹਤਰ ਪ੍ਰਦਰਸ਼ਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਵਿਰੋਧੀ ਧਿਰ ਦੇ ਨੇਤਾ ਚਰਨਜੀਤ ਸਿੰਘ ਚੰਨੀ ਮੰਗ ਕਰ ਚੁੱਕੇ ਹਨ ਕਿ ਵਿਧਾਨ ਸਭਾ ਬਜਟ ਸੈਸ਼ਨ ਵਧਾਇਆ ਜਾਵੇ ਪਰ ਸਰਕਾਰ ਸੈਸ਼ਨ ਨੂੰ ਜ਼ਿਆਦਾ ਲਮਕਾਉਣਾ ਨਹੀਂ ਚਾਹੁੰਦੀ ਤੇ 22 ਮਾਰਚ ਨੂੰ ਹੀ ਸੈਸ਼ਨ ਖ਼ਤਮ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਜਤਾੳੁਣਗੇ ਕਾਂਗਰਸੀ ਵਿਧਾਇਕ
ਚੰਡੀਗਡ਼੍ਹ (ਟ੍ਰਿਬਿੳੂਨ ਨਿੳੂਜ਼ ਸਰਵਿਸ): ਕਾਂਗਰਸ ਵਿਧਾਇਕ ਦਲ ਦੇ ਨੇਤਾ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਬਜਟ ਸੈਸ਼ਨ ਦੇ ਪਹਿਲੇ ਦਿਨ ਕਾਂਗਰਸੀ ਵਿਧਾਇਕ ਬਾਹਾਂ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਅਤੇ ਹੱਥਾਂ ਵਿੱਚ ਕਾਲੇ ਝੰਡੇ ਲੈ ਕੇ ਵਿਧਾਨ ਸਭਾ ਤੱਕ ਮਾਰਚ ਕਰਨਗੇ। ਪਾਰਟੀ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ੳੁਤੇ ਸਪੀਕਰ ਨੂੰ ਕੰਮ ਰੋਕੂ ਮਤਾ ਦੇ ਦਿੱਤਾ ਹੈ ਤੇ ਵਿਧਾਇਕ ਦਲ ਨੇ ਮੰਗ ਕੀਤੀ ਹੈ ਕਿ ਦਸ ਮਾਰਚ ਨੂੰ ਸੈਸ਼ਨ ਦਾ ਸਾਰਾ ਕੰਮਕਾਜ ਰੋਕ ਕੇ ਇਸ ਮੁੱਦੇ ’ਤੇ ਪਹਿਲਾਂ ਬਹਿਸ ਕਰਵਾਈ ਜਾਵੇ। ੳੁਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਪੰਜਾਬ ਸਰਕਾਰ ਨੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ ਤੇ ਇਸ ਲਈ ਬਾਦਲ ਸਰਕਾਰ ਨੂੰ ਅਸਤੀਫ਼ਾ ਦੇ ਕੇ ਲੋਕਾਂ ਕੋਲੋਂ ਮੁਡ਼ ਫਤਵਾ ਹਾਸਲ ਕਰਨਾ ਚਾਹੀਦਾ ਹੈ। ਜਦੋਂ ਸ੍ਰੀ ਚੰਨੀ ਤੋਂ ਪੁੱਛਿਆ ਗਿਆ ਕਿ ਕੀ ੳੁਹ ਰਾਜਪਾਲ ਦਾ ਭਾਸ਼ਣ ਸੁਨਣਗੇ ਤਾਂ ਉਨ੍ਹਾਂ ਕਿਹਾ ਕਿ ਇਸ ਬਾਰੇ ਫੈਸਲਾ ਮੌਕੇ ੳੁਤੇ ਹੀ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਪਾਣੀ ਨਹੀਂ ਹੈ ਪਰ ਫਿਰ ਵੀ ਜੇ ਕੇਂਦਰ ਸਰਕਾਰ ਹਰਿਆਣਾ ਨੂੰ ਪਾਣੀ ਦਿਵਾਉਣਾ ਚਾਹੁੰਦੀ ਹੈ ਤਾਂ ਕਾਂਗਰਸ ਵੱਲੋਂ ਡਟ ਕੇ ਵਿਰੋਧ ਕੀਤਾ ਜਾਵੇਗਾ। ਦਰਿਆਈ ਪਾਣੀਆਂ ਦੇ ਮੁੱਦੇ ’ਤੇ ਨੌਂ ਮਾਰਚ ਨੂੰ ਦੁਪਹਿਰੇ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਸ੍ਰੀ ਚੰਨੀ ਦੇ ਸਰਕਾਰੀ ਨਿਵਾਸ ਸਥਾਨ ’ਤੇ ਸੱਦੀ ਗਈ ਹੈ, ਜਿਸ ਵਿੱਚ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ਼ਕੀਲ ਅਹਿਮਦ, ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਦੇ ਸਕੱਤਰ ਹਰੀਸ਼ ਰਾਵਤ, ਪੰਜਾਬ ਕਾਂਗਰਸ ਦੀ ਪ੍ਰਚਾਰ ਕਮੇਟੀ ਦੀ ਚੇਅਰਪਰਸਨ ਅੰਬਿਕਾ ਸੋਨੀ ਤੇ ਹੋਰ ਆਗੂ ਸ਼ਾਮਲ ਹੋਣਗੇ।
from Punjab News – Latest news in Punjabi http://ift.tt/1QHsiqT
0 comments