ਪੇਇਚਿੰਗ, 25 ਜੂਨ : ਭਾਰਤੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਅੱਜ ਆਪਣੇ ਚੀਨੀ ਹਮਰੁਤਬਾ ਲੋਊ ਜਿਵੇਈ ਨਾਲ ਇਥੇ ਮੁਲਾਕਾਤ ਕੀਤੀ ਅਤੇ ਦੋਵੇਂ ਮੁਲਕਾਂ ਵਿਚਕਾਰ ਆਰਥਿਕ ਸਹਿਯੋਗ ਬਾਰੇ ਵਿਚਾਰ ਵਟਾਂਦਰਾ ਕੀਤਾ। ਦੋਹਾਂ ਆਗੂਆਂ ਦੀ ਬੈਠਕ ਦੌਰਾਨ ਆਲਮੀ ਅਰਥਚਾਰੇ ਬਾਰੇ ਵੀ ਵਿਚਾਰਾਂ ਹੋਈਆਂ ਅਤੇ ਆਰਥਿਕ ਵਿਕਾਸ ਨੂੰ ਵਧਾਉਣ ਲਈ ਹੋਰ ਤਾਲਮੇਲ ਕਾਇਮ ਕਰਨ ਦੀ ਲੋੜ ’ਤੇ ਸਹਿਮਤੀ ਜਤਾਈ। ਭਾਰਤੀ ਸਫ਼ਾਰਤਖਾਨੇ ਦੇ ਅਧਿਕਾਰੀ ਨੇ ਕਿਹਾ ਕਿ ਬੈਠਕ ਦੌਰਾਨ ਹੈਂਗਜ਼ਾਊ ’ਚ ਆਉਂਦੇ ਜੀ-20 ਸਿਖਰ ਸੰਮੇਲਨ ਅਤੇ ਭਾਰਤ ’ਚ ਹੋਣ ਵਾਲੇ ਬ੍ਰਿਕਸ ਸਿਖਰ ਸੰਮੇਲਨ ਬਾਰੇ ਵੀ ਵਿਚਾਰਾਂ ਹੋਈਆਂ।
from Punjab News – Latest news in Punjabi http://ift.tt/291tfiJ
0 comments