ਆਰਐਸਐਸ ਆਗੂ ਜਗਦੀਸ਼ ਗਗਨੇਜਾ ਨੇ ਹਸਪਤਾਲ ‘ਚ ਦਮ ਤੋੜਿਆ

ਲੁਧਿਆਣਾ : ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ) ਦੇ ਸੀਨੀਅਰ ਆਗੂ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਦੀ ਅੱਜ ਲੁਧਿਆਣਾ ਵਿਚ ਮੌਤ ਹੋ ਗਈ। ਉਹ 48 ਦਿਨਾਂ ਤੋਂ ਦਿਆਨੰਦ ਹਸਪਤਾਲ ਵਿਚ ਦਾਖ਼ਲ ਸਨ। ਗਗਨੇਜਾ ‘ਤੇ ਜਲੰਧਰ ਵਿਚ ਕਾਤਲਾਨਾ ਹਮਲਾ ਹੋਇਆ ਸੀ ਜਿਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦਾ ਅੰਤਮ ਸਸਕਾਰ ਜਲੰਧਰ ਛਾਉਣੀ ਵਿਚ ਕੀਤਾ ਗਿਆ।
ਗਗਨੇਜਾ ਨੇ ਸਵੇਰੇ ਕਰੀਬ ਸਵਾ ਨੌਂ ਵਜੇ ਅੰਤਮ ਸਾਹ ਲਏ। ਗਗਨੇਜਾ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਸੰਘ ਦੇ ਅਹੁਦੇਦਾਰ ਤੇ ਉਨ੍ਹਾਂ ਦੇ ਸਮਰਥਕ ਹਸਪਤਾਲ ਸਾਹਮਣੇ ਇਕੱਠੇ ਹੋਣ ਲੱਗ ਪਏ। ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਵੀ ਹਸਪਤਾਲ ਪੁੱਜੇ। ਸਮਰਥਕਾਂ ਨੇ ਗਗਨੇਜਾ ‘ਤੇ ਹਮਲਾ ਕਰਨ ਵਾਲਿਆਂ ਦੀ ਤੁਰਤ ਗ੍ਰਿਫ਼ਤਾਰੀ ਮੰਗਦਿਆਂ ਪ੍ਰਸ਼ਾਸਨ ਵਿਰੁਧ ਭੜਾਸ ਵੀ ਕੱਢੀ।

6 ਅਗੱਸਤ ਨੂੰ ਜਲੰਧਰ ‘ਚ ਕਾਲੇ ਰੰਗ ਦੇ ਮੋਟਰਸਾਈਕਲ ਸਵਾਰ ਦੋ ਪਗੜੀਧਾਰੀ ਹਥਿਆਰਬੰਦ ਨੌਜਵਾਨਾਂ ਨੇ 65 ਸਾਲਾ ਗਗਨੇਜਾ ਨੂੰ ਚਾਰ ਗੋਲੀਆਂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿਤਾ ਸੀ। ਉਸ ਵੇਲੇ ਉਹ ਅਪਣੀ ਪਤਨੀ ਸੁਦੇਸ਼ ਗਗਨੇਜਾ ਨਾਲ ਬਾਜ਼ਾਰ ਵਿਚ ਖ਼ਰੀਦਦਾਰੀ ਕਰਨ ਗਏ ਸਨ। ਦਿਆਨੰਦ ਹਸਪਤਾਲ ਦੇ ਸੀਨੀਅਰ ਡਾਕਟਰ ਡਾ. ਜੀਐਸ ਵਾਂਡਰ ਨੇ ਸਵੇਰੇ ਨੌਂ ਵਜੇ ਗਗਨੇਜਾ ਦੀ ਮੌਤ ਦੀ ਪੁਸ਼ਟੀ ਕੀਤੀ।
ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਐਸਆਈਟੀ ਬਣਾਉਣ ਦਾ ਐਲਾਨ ਕੀਤਾ ਸੀ। ਹਮਲਾਵਰਾਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਦੱਸ ਲੱਖ ਰੁਪਏ ਦੇਣ ਦੇ ਐਲਾਨ ਦੇ ਬਾਵਜੂਦ ਪੁਲਿਸ ਦੇ ਹੱਥ ਅਜੇ ਤਕ ਖ਼ਾਲੀ ਹਨ। ਮਾਮਲੇ ਦੀ ਜਾਂਚ ਹਾਲ ਹੀ ਵਿਚ ਸੀਬੀਆਈ ਨੂੰ ਸੌਂਪੀ ਗਈ ਸੀ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ, ਚਰਨਜੀਤ ਸਿੰਘ ਚੰਨੀ, ਵਿਜੇ ਸਾਂਪਲਾ, ਕਮਲ ਸ਼ਰਮਾ ਆਦਿ ਨੇ ਗਗਨੇਜਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਲੋਕਾਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।



from Punjab News – Latest news in Punjabi http://ift.tt/2cLnPbY
thumbnail
About The Author

Web Blog Maintain By RkWebs. for more contact us on rk.rkwebs@gmail.com

0 comments