ਸਰਬੱਤ ਖ਼ਾਲਸਾ ਰੋਕਣ ਲਈ ਸਰਕਾਰ ਹੋਈ ਸਰਗਰਮ

sarbat khalsa stamp 1ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਠਿੱਬੀ ਲੱਗਣ ਦਾ ਖ਼ਦਸ਼ਾ ਵਧਿਆ

ਚੰਡੀਗੜ੍ਹ : ਗਰਮਖ਼ਿਆਲੀ ਸਿੱਖ ਆਗੂਆਂ ਨੇ ਦੂਜਾ ਸਰਬੱਤ ਖ਼ਾਲਸਾ ਸੱਦ ਕੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠਲੀ ਸਰਕਾਰ ਨੂੰ ਫਿਕਰਾਂ ’ਚ ਪਾ ਦਿੱਤਾ ਹੈ। ਸੂਬਾ ਸਰਕਾਰ ਨੇ ਕੁਝ ਗਰਮਖ਼ਿਆਲੀ ਆਗੂਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਅਹਿਮ ਅਹੁਦੇ ਦੇ ਕੇ ਉਨ੍ਹਾਂ ਨੂੰ ਨਰਮ ਕਰਨ ਦੀ ਕੋਸ਼ਿਸ਼ ਆਰੰਭ ਦਿੱਤੀ ਹੈ। ਸਰਕਾਰ ਵੀ ਚੌਕਸ ਹੋ ਗਈ ਹੈ ਕਿਉਂਕਿ ਸਰਬੱਤ ਖ਼ਾਲਸਾ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਕੀਤਾ ਜਾ ਰਿਹਾ ਹੈ ਅਤੇ ਇਸ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਬੇੜੀ ’ਚ ਵੱਟੇ ਪੈ ਸਕਦੇ ਹਨ।

ਗਰਮਖ਼ਿਆਲੀ ਸਿੱਖ ਆਗੂਆਂ ਦੀ ਵੀਰਵਾਰ ਸ਼ਾਮ ਨੂੰ ਅੰਮ੍ਰਿਤਸਰ ’ਚ ਬੈਠਕ ਹੋਈ ਜਿਥੇ ਦੂਜੇ ਸਰਬੱਤ ਖ਼ਾਲਸਾ ਦੇ ਪ੍ਰਬੰਧਾਂ ਦੀ ਦੇਖ-ਰੇਖ ਲਈ 15 ਮੈਂਬਰੀ ਕਮੇਟੀ ਬਣਾਈ ਗਈ ਹੈ ਜੋ ਅਕਾਲ ਤਖ਼ਤ ਦੇ ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਅਗਵਾਈ ਹੇਠ ਕੰਮ ਕਰੇਗੀ। ਕਮੇਟੀ ’ਚ ਜਥੇਦਾਰ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ, ਬਲਜੀਤ ਸਿੰਘ ਦਾਦੂਵਾਲ, ਸਿਮਰਨਜੀਤ ਸਿੰਘ ਮਾਨ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਬੂਟਾ ਸਿੰਘ, ਵੱਸਣ ਸਿੰਘ ਜੱਫਰਵਾਲ, ਭਾਈ ਮੋਹਕਮ ਸਿੰਘ, ਪਰਮਜੀਤ ਸਿੰਘ, ਗੁਰਦੀਪ ਸਿੰਘ ਬਠਿੰਡਾ, ਹਰਵਿੰਦਰ ਸਿੰਘ, ਤਰਲੋਕ ਸਿੰਘ, ਪਰਮਜੀਤ ਸਿੰਘ ਸਹੋਲੀ ਅਤੇ ਪ੍ਰੋਫੈਸਰ ਮਹਿੰਦਰ ਪਾਲ ਸਿੰਘ ਸ਼ਾਮਲ ਹਨ। ਸਰਬੱਤ ਖ਼ਾਲਸਾ 10 ਨਵੰਬਰ ਨੂੰ ਦਮਦਮਾ ਸਾਹਿਬ ’ਚ ਸੱਦਿਆ ਗਿਆ ਹੈ।

ਸੂਤਰਾਂ ਨੇ ਦੱਸਿਆ ਕਿ ਸਰਕਾਰ ਦੇ ਨੁਮਾਇੰਦਿਆਂ ਨੇ ਕੁਝ ਗਰਮਖ਼ਿਆਲੀ ਆਗੂਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨਾਲ ਮੁਲਾਕਾਤ ਕਰ ਕੇ ਸਰਬੱਤ ਖ਼ਾਲਸਾ ਨੂੰ ਟਾਲਣ ਦੀ ਕੋਸ਼ਿਸ਼ ਕੀਤੀ ਹੈ ਪਰ ਸਰਕਾਰ ਦੇ ਯਤਨਾਂ ਨੂੰ ਅਜੇ ਬੂਰ ਨਹੀਂ ਪਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਪਰਿਵਾਰ ਨਾਲ ਕੱਲ੍ਹ ਰੋਡੇ ਪਿੰਡ ’ਚ ਹੋਈ ਮੁਲਾਕਾਤ ਨੂੰ ਵੀ ਇਸੇ ਨਜ਼ਰ ਨਾਲ ਦੇਖਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਨਵੰਬਰ ’ਚ ਸੱਦੇ ਗਏ ਸਰਬੱਤ ਖ਼ਾਲਸਾ ਨੇ ਸਰਕਾਰ ਖ਼ਾਸ ਕਰ ਕੇ ਅਕਾਲੀ ਦਲ ਦੀਆਂ ਚੂਲਾਂ ਹਿਲਾ ਦਿੱਤੀਆਂ ਸਨ।



from Punjab News – Latest news in Punjabi http://ift.tt/2dulYGz
thumbnail
About The Author

Web Blog Maintain By RkWebs. for more contact us on rk.rkwebs@gmail.com

0 comments