ਨਵੀਂ ਦਿੱਲੀ, 18 ਸਤੰਬਰ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ 350ਵੀਂ ਜਨਮ ਸ਼ਤਾਬਦੀ ਮੌਕੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਵਲੋਂ ਸਾਂਝੇ ਤੌਰ ‘ਤੇ ਨੈਸ਼ਨਲ ਸੈਮੀਨਾਰ ਕਰਵਾਇਆ ਗਿਆ। ਇੰਟਰਨੈਸ਼ਨਲ ਸੈਂਟਰ ਫ਼ਾਰ ਸਿੱਖ ਸਟਡੀਜ਼ ਵਲੋਂ ਮਾਤਾ ਸੁੰਦਰੀ ਕਾਲਜ ਦੇ ਆਡੀਟੋਰੀਅਮ ਵਿਖੇ ਹੋਏ 2 ਰੋਜ਼ਾ ਸੈਮੀਨਾਰ ਦਾ ਵਿਸ਼ਾ ‘ਸ੍ਰੀ ਗੁਰੂ ਗੋਬਿੰਦ ਸਿੰਘ-ਸੰਤ ਸਿਪਾਹੀ’ ਸੀ। ਸੈਮੀਨਾਰ ਦਾ ਉਦਘਾਟਨ ਸਾਬਕਾ ਕੇਂਦਰੀ ਮੰਤਰੀ ਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਕਰਦੇ ਹੋਏ ਸਿੱਖ ਵਿਦਿਵਾਨਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਅਪਣੇ ਇਤਿਹਾਸ ਨੂੰ ਆਉਣ ਵਾਲੀ ਪੀੜ੍ਹੀ ਤਕ ਪਹੁੰਚਾਉਣ ਦਾ ਦਿਮਾਗ਼ੀ ਸੰਕਲਨ ਕਰਨ ਵਾਸਤੇ ਅਜਿਹੇ ਸੈਮੀਨਾਰ ਉਪਯੋਗੀ ਸਾਬਤ ਹੁੰਦੇ ਹਨ।
ਦਿੱਲੀ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ. ਨੇ ਸਿੱਖ ਇਤਿਹਾਸ ਨੂੰ ਸੰਭਾਲਣ ਲਈ ਅਦਾਰੇ ਵਲੋਂ ਕੀਤੇ ਜਾ ਰਹੇ ਯਤਨਾਂ ਅਤੇ ਕਾਰਜਸ਼ੀਲਤਾ ਦਾ ਵਿਸਥਾਰ ਨਾਲ ਜ਼ਿਕਰ ਕੀਤਾ। ਜਨਰਲ ਸਕੱਤਰ ਸ. ਮਨਜਿੰਦਰ ਸਿੰਘ ਸਿਰਸਾ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਸੰਤ ਸਿਪਾਹੀ ਦੀ ਭੂਮਿਕਾ ਨੂੰ ਪ੍ਰੇਰਣਾ ਸਰੋਤ ਦਸਦੇ ਹੋਏ ਸਿੱਖ ਪਰੰਪਰਾਂ ਵਿਚ ਸ਼ਹਾਦਤ ਦੇ ਸੰਕਲਪ ਬਾਰੇ ਦਸਿਆ। ਪੰਜਾਬੀ ਯੂਨੀਵਰਸਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਨੇ ਗੁਰੂ ਸਾਹਿਬ ਵਲੋਂ ਦਲਿਤ ਵਰਗ ਨੂੰ ਬਰਾਬਰੀ ਦਾ ਹੱਕ ਦੇਣ ਦੀ ਦਿਸ਼ਾ ਵਿਚ ਕੀਤੇ ਗਏ ਕਾਰਜਾਂ ‘ਤੇ ਰੌਸ਼ਨੀ ਪਾਈ।
from Punjab News – Latest news in Punjabi http://ift.tt/2cUSvYe

0 comments