‘ਜੇ ਸੀਰੀਅਲ ‘ਕਾਲਾ ਟੀਕਾ’ ਬੰਦ ਨਾ ਹੋਇਆ ਤਾਂ ਸ਼੍ਰੋਮਣੀ ਕਮੇਟੀ ਕਰੇਗੀ ਕਾਨੂੰਨੀ ਕਾਰਵਾਈ’

full11609ਅੰਮ੍ਰਿਤਸਰ, 23 ਸਤੰਬਰ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਟੀ.ਵੀ. ‘ਤੇ ਚਲਦੇ ਸੀਰੀਅਲ ‘ਕਾਲਾ ਟੀਕਾ’ ਦੇ 20 ਸਤੰਬਰ ਨੂੰ ਵਿਖਾਏ ਗਏ 258ਵੇਂ ਐਪੀਸੋਡ ਵਿਚ ਸਿੱਖਾਂ ਦੇ ਧਾਰਮਕ ਚਿੰਨ੍ਹ ਸ੍ਰੀ ਸਾਹਿਬ ਦੀ ਗ਼ਲਤ ਢੰਗ ਨਾਲ ਵਰਤੋਂ ਕਰਨ ਦੀ ਨਿਖੇਧੀ ਕੀਤੀ ਹੈ।

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਥੇਦਾਰ ਅਵਤਾਰ ਸਿੰਘ ਦੇ ਹਵਾਲੇ ਨਾਲ ਕਿਹਾ ਕਿ ‘ਕਾਲਾ ਟੀਕਾ’ ਵਿਚ ਇਕ ਨਵਜੰਮੀ ਬੱਚੀ ਦੀ ਬਲੀ ਦੇਣ ਲਈ ਇਕ ਔਰਤ ਵਲੋਂ ਸ੍ਰੀ ਸਾਹਿਬ ਦੀ ਵਰਤੋਂ ਕੀਤੀ ਗਈ ਹੈ ਜਿਸ ਨਾਲ ਸਿੱਖਾਂ ਵਿਚ ਭਾਰੀ ਰੋਸ ਤੇ ਰੋਹ ਪਾਇਆ ਜਾ ਰਿਹਾ ਹੈ।

ਸ. ਬੇਦੀ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਨੇ ਜ਼ੀ ਟੀ.ਵੀ. ਦੇ ਸੀਨੀਅਰ ਅਧਿਕਾਰੀਆਂ ਨੂੰ ਵੀ ਸਿੱਖ ਧਰਮ ਨਾਲ ਖਿਲਵਾੜ ਕਰਨ ਵਾਲੇ ਸੀਰੀਅਲ ‘ਕਾਲਾ ਟੀਕਾ’ ਬੰਦ ਕਰਨ ਦੀ ਮੰਗ ਕੀਤੀ ਹੈ। ਜੇ ਇਸ ਸੀਰੀਅਲ ਨੂੰ ਬੰਦ ਨਾ ਕੀਤਾ ਗਿਆ ਤਾਂ ਸ਼੍ਰੋਮਣੀ ਕਮੇਟੀ ਵਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾ ਸਬ ਟੀ.ਵੀ. ਦੇ ਸੀਰੀਅਲ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਵਿਚ ਗਣੇਸ਼ ਜੀ ਦੀ ਮੂਰਤੀ ਨੂੰ ਦਰਬਾਰ ਸਾਹਿਬ ਵਿਖੇ ਸੁਸ਼ੋਭਿਤ ਕਰਦਿਆਂ ਵਿਖਾਇਆ ਗਿਆ ਜਿਸ ਸਬੰਧੀ ਸਬ ਟੀ.ਵੀ ਦੇ ਮੈਨੇਜਿੰਗ ਡਾਇਰੈਕਟਰ ਨੂੰ ਪੱਤਰ ਲਿਖ ਕੇ ਇਸ ਸੀਰੀਅਲ ਨੂੰ ਤੁਰਤ ਬੰਦ ਕਰਨ ਲਈ ਕਿਹਾ ਗਿਆ ਹੈ।



from Punjab News – Latest news in Punjabi http://ift.tt/2crIW03
thumbnail
About The Author

Web Blog Maintain By RkWebs. for more contact us on rk.rkwebs@gmail.com

0 comments