ਕਿਸਾਨਾਂ ਨੇ ਅੰਮ੍ਰਿਤਸਰ ‘ਚ ਰੋਕੀਆਂ ਰੇਲਾਂ, ਨਾਹਰੇਬਾਜ਼ੀ

full11703ਅੰਮ੍ਰਿਤਸਰ : ਕਿਸਾਨਾਂ-ਮਜ਼ਦੂਰਾਂ ਦੇ ਕਰਜ਼ਿਆਂ ਦੇ ਖ਼ਾਤਮੇ ਤੇ ਹੋਰ ਮੰਗਾਂ ਸਬੰਧੀ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਡੀ ਸੀ ਦਫ਼ਤਰ ਅੰਮ੍ਰਿਤਸਰ ਅੱਗੇ ਲੱਗੇ ਸੂਬਾ ਪਧਰੀ ਪੱਕੇ ਮੋਰਚੇ ਦੇ ਸਤਵੇ ਦਿਨ ਹਜ਼ਾਰਾਂ ਕਿਸਾਨਾਂ-ਮਜ਼ਦੂਰਾਂ ਨੇ ਧਰਨਾ ਦਿਤਾ। ਕਿਸਾਨਾਂ ਨੇ ਅੰਮ੍ਰਿਤਸਰ-ਦਿੱਲੀ ਮੁੱਖ ਰੇਲ ਮਾਰਗ ਰੇਲਵੇ ਸਟੇਸ਼ਨ ਪੂਰੀ ਤਰ੍ਹਾਂ ਜਾਮ ਕਰ ਦਿਤਾ।
ਧਰਨਾਕਾਰੀਆਂ ਨੇ ਮਤਾ ਪਾਸ ਕਰ ਕੇ ਪਿੰਡ ਟਾਹਲੀ (ਹੁਸ਼ਿਆਰਪੁਰ) ਦੇ ਉਜਾੜੇ ਆਬਾਦਕਾਰਾਂ ਦੇ ਸੰਘਰਸ਼ ਦੀ ਹਮਾਇਤ ਕੀਤੀ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਬਾਦਲ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਕੁੱਝ ਨਹੀਂ ਕੀਤਾ ਤੇ ਉਲਟਾ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ।
ਸਤਨਾਮ ਸਿੰਘ ਪਨੂੰ ਨੇ ਕਿਹਾ ਕਿ ਹਰ ਸਾਲ ਕਾਰਪੋਰੇਟ ਘਰਾਣਿਆਂ ਦੇ ਕਰੋੜਾਂ ਰੁਪਏ ਦੇ ਕਰਜ਼ੇ ਮਾਫ਼ ਕੀਤੇ ਜਾਂਦੇ ਹਨ ਅਤੇ ਹੋਰ ਸਬਸਿਡੀਆਂ ਦਿਤੀਆਂ ਜਾਂਦੀਆਂ ਹਨ ਪਰ ਖ਼ੁਦਕੁਸ਼ੀਆਂ ਕਰ ਰਹੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਕੋਈ ਕਰਜ਼ਾ ਮੁਆਫ਼ੀ ਨਹੀਂ ਦਿਤੀ ਜਾ ਰਹੀ।
ਉਨ੍ਹਾਂ ਕਿਹਾ ਕਿ ਮਾਲਿਆ ਵਰਗੇ ਉਦਯੋਗਪਤੀ ਬੈਂਕਾਂ ਅਤੇ ਸਰਕਾਰ ਨੂੰ ਅਰਬਾਂ ਰੁਪਏ ਦਾ ਚੂਨਾ ਲਗਾ ਕੇ ਦੌੜ ਗਏ ਹਨ ਪਰ ਮਾੜਾ ਮੋਟਾ ਕਰਜ਼ਾ ਲੈਣ ਵਾਲੇ ਕਿਸਾਨਾਂ ਦੀਆਂ ਜ਼ਮੀਨਾਂ ਕੁਰਕ ਕਰ ਦਿਤੀਆਂ ਜਾਂਦੀਆਂ ਹਨ। ਕਿਸਾਨ ਅੰਦੋਲਨ ਰੇਲ ਪਟੜੀਆਂ ‘ਤੇ ਆਉਣ ਨਾਲ ਹਜ਼ਾਰਾਂ ਮੁਸਾਫ਼ਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਜਿਨ੍ਹਾਂ ਅੰਮ੍ਰਿਤਸਰ ਤੋਂ ਦਿੱਲੀ ਅਤੇ ਦੇਸ਼ ਦੇ ਵੱਖ ਵੱਖ ਸ਼ਹਿਰਾਂ ਨੂੰ ਜਾਣਾ ਸੀ। ਦਿੱਲੀ ਤੇ ਹੋਰ ਸ਼ਹਿਰਾਂ ਤੋਂ ਅੰਮ੍ਰਿਤਸਰ ਆਉਣ ਵਾਲੇ ਮੁਸਾਫ਼ਰ ਵੀ ਖੱਜਲ ਖੁਆਰ ਹੋਏ ਤੇ ਉਹ ਵੱਖ ਵੱਖ ਸਾਧਨਾਂ ਰਾਹੀ ਅਪਣੀ ਮੰਜ਼ਲ ‘ਤੇ ਪਹੁੰਚੇ।



from Punjab News – Latest news in Punjabi http://ift.tt/2d2eayF
thumbnail
About The Author

Web Blog Maintain By RkWebs. for more contact us on rk.rkwebs@gmail.com

0 comments