ਵਿਦਿਆਰਥੀਆਂ ਉੱਤੇ ਲਾਠੀਚਾਰਜ

11909cd-_19__1-300x226ਮੋਗਾ 19 ਸਤੰਬਰ :ਇਥੇ ਮੋਗਾ-ਕੋਟਕਪੂਰਾ ਮਾਰਗ ਉੱਤੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰੀ ਬਹੁਤਕਨੀਕੀ ਕਾਲਜ ਗੁਰੂ ਤੇਗ ਬਹਾਦਰ ਗੜ੍ਹ ਰੋਡੇ ਵਿਖੇ ਪ੍ਰਾਈਵੇਟ ਬੱਸ ਅਪਰੇਟਰਾਂ ਦੀ ਧੱਕੇਸ਼ਾਹੀ ਖ਼ਿਲਾਫ਼ ਰੋਸ ਧਰਨਾ ਦੇ ਰਹੇ ਵਿਦਿਆਰਥੀਆਂ ਨੂੰ ਪੁਲੀਸ ਨੇ ਭਜਾ ਭਜਾ ਕੇ ਕੁੱਟਿਆ। ਇਸ ਲਾਠੀਚਾਰਜ ਵਿੱਚ ਕੋਈ ਅਧਿਕਾਰੀ, ਮੁਲਾਜ਼ਮ ਜਾਂ ਕੋਈ ਵਿਦਿਆਰਥੀ ਜ਼ਖ਼ਮੀ ਨਹੀਂ ਹੋਇਆ। ਪਰ ਪੁਲੀਸ ਨੇ ਵਿਦਿਆਰਥੀਆਂ ਖ਼ਿਲਾਫ਼ ਸਿਵਲ ਤੇ ਪੁਲੀਸ ਅਧਿਕਾਰੀਆਂ ਉੱਤੇ ਜਾਨਲੇਵਾ ਆਦਿ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰਕੇ ਦੋ ਵਿਦਿਆਰਥੀ ਆਗੂਆਂ ਨੁੰ ਹਿਰਾਸਤ ਵਿੱਚ ਲੈ ਲਿਆ।

ਥਾਣਾ ਸਮਾਲਸਰ ਮੁਖੀ ਇੰਸਪੈਕਟਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਤਹਿਸੀਲਦਾਰ ਬਾਘਾਪੁਰਾਣਾ ਗੁਰਮੇਲ ਸਿੰਘ ਦੀ ਸ਼ਿਕਾਇਤ ਉੱਤੇ ਹਿਰਾਸਤ ਵਿੱਚ ਲਏ ਪੀਐਸਯੂ ਆਗੂ ਬਲਕਰਨ ਵੈਰੋਕੇ ਅਤੇ ਮੋਹਨ ਸਿੰਘ ਔਲਖ ਸਮੇਤ ਚਾਰ ਦਰਜਨ ਵਿਦਿਆਰਥੀਆਂ ਖ਼ਿਲਾਫ਼ ਐਸਡੀਐਮ ਨਿਧੀ ਕਲੋਤਰਾ ਤੇ ਡੀਐਸਪੀ ਬਾਘਾਪੁਰਾਣਾ ਜਸਪਾਲ ਸਿੰਘ ਢਿੱਲੋਂ ਤੇ ਹੋਰ ਸਰਕਾਰੀ ਕਰਮਚਾਰੀਆਂ ਉੱਤੇ ਸਰਕਾਰੀ ਡਿਉਟੀ ਦੌਰਾਨ ਪਥਰਾਅ ਕਰਕੇ ਜਾਨਲੇਵਾ ਹਮਲਾ ਕਰਨ ਅਤੇ ਸਰਕਾਰੀ ਡਿਉਟੀ ਵਿੱਚ ਵਿਘਨ ਪਾਉਣ ਦਾ ਕੇਸ ਦਰਜ ਕੀਤਾ ਗਿਆ ਹੈ।

ਪੀਐਸਯੂ ਆਗੂ ਅਨਿਲ ਰਾਮ ਥਿੰਦ, ਗੁਰਮੁਖ ਸਿੰਘ, ਗੁਰਪ੍ਰੀਤ ਸਿੰਘ, ਰਵੀ ਚੰਦ ਨਵਾਂ, ਸੁਨੀਲ ਬਾਘਾਪੁਰਾਣਾ, ਰਵੀ ਬਾਘਾਪੁਰਾਣਾ ਆਦਿ ਆਗੂਆਂ ਨੇ ਪੁਲੀਸ ਪ੍ਰਸ਼ਾਸਨ ਉੱਤੇ ਪ੍ਰਾਈਵੇਟ ਬੱਸਾਂ ਮਾਲਕਾਂ ਦੀ ਕਥਿਤ ਗੁੰਡਾਗਰਦੀ ਦਾ ਸਾਥ ਦੇਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਾਈਵੇਟ ਬੱਸਾਂ ਦਾ ਸਟਾਫ਼ ਕਾਲਜ ਦੀਆਂ ਵਿਦਿਆਰਥਣਾਂ ਨਾਲ ਵੀ ਬਦਸਲੂਕੀ ਕਰਦਾ ਹੈ। ਇਹ ਲੱਠਮਾਰ ਵਿਦਿਆਰਥੀਆਂ ਤੋਂ ਪਰਸ ਖੋਹ ਲੈਂਦੇ ਹਨ। ਵਿਦਿਆਰਥੀਆਂ ਨੇ ਦੱਸਿਆ ਕਿ ਉਹ ਪ੍ਰਾਈਵੇਟ ਟ੍ਰਾਂਸਪੋਰਟਰਾਂ ਦੀਆਂ ਵਧੀਕੀਆਂ ਖਿਲਾਫ ਕੌਮੀ ਮਾਰਗ ਤੇ ਧਰਨਾ ਲਾ ਕੇ ਰੋਸ ਵਿਖਾਵਾ ਕੀਤਾ ਜਾ ਰਿਹਾ ਸੀ। ਉਨ੍ਹਾ ਕਿਹਾ ਕਿ ਪ੍ਰਾਈਵੇਟ ਟਰਾਂਸੋਪਰਟ ਦੇ ਗੁੰਡੇ ਵਿਦਿਆਰਥੀਆਂ ਨੂੰ ਬੱਸਾਂ ਵਿਚ ਨਾਜ਼ਾਇਜ਼ ਤੰਗ ਪ੍ਰੇਸ਼ਾਨ ਕਰਦੇ ਹਨ। ਇਸ ਸਬੰਧੀ ਪ੍ਰਸ਼ਾਸਨ ਨੂੰ ਪਹਿਲਾਂ ਵੀ ਦੱਸਿਆ ਗਿਆ ਸੀ ਪਰ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਾ ਕਰਨ ਕਰ ਕੇ ਅੱਜ ਮਜਬੂਰੀ ਵੱਸ ਕੌਮੀ ਮਾਰਗ ਜਾਮ ਕਰਨਾ ਪਿਆ।
ਵਿਦਿਆਰਥੀਆਂ ਵੱਲੋਂ ਚੱਕਾ ਜਾਮ ਕਰ ਦੇਣ ਬਾਅਦ ਪੁਲੀਸ ਨੇ ਟ੍ਰੈਫਿਕ ਵਿਵਸਥਾ ਨਿਰਵਿਘਨ ਚਾਲੂ ਰੱਖਣ ਲਈ ਬਦਲਵਾਂ ਪ੍ਰਬੰਧ ਕਰਨਾ ਪਿਆ।

ਸ੍ਰੀ ਮੁਕਤਸਰ ਸਾਹਿਬ(ਨਿੱਜੀ ਪੱਤਰ ਪ੍ਰੇਰਕ)’ਪੰਜਾਬ ਸਟੂਡੈਂਟਸ ਯੂਨੀਅਨ’ ਸ੍ਰੀ ਮੁਕਤਸਰ ਸਾਹਿਬ ਵੱਲੋਂ ਗੁਰੂ ਨਾਨਕ ਕਾਲਜ ਰੋਡੇ ਦੇ ਵਿਦਿਆਰਥੀਆਂ ‘ਤੇ ਹੋਏ ਲਾਠੀਚਾਰਜ ਤੇ ਗ੍ਰਿਫ਼ਤਾਰੀਆਂ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ੋਨਲ ਸਕੱਤਰ ਗਗਨ ਸੰਗਰਾਮੀ ਨੇ ਕਿਹਾ ਕਿ ਬਾਘਾ ਪੁਰਾਣਾ ਹਲਕੇ ‘ਚ ਪੈਂਦੇ ਰੋਡੇ ਕਾਲਜ ਦੇ ਵਿਦਿਆਰਥੀ ਬੱਸ ਅਪਰੇਟਰਾ ਦੀ ਧੱਕੇਸ਼ਾਹੀ ਦੇ ਖਿਲਾਫ਼ ਸੰਘਰਸ਼ ਕਰ ਰਹੇ ਸਨ ਪਰ ਉੱਥੇ ਦੇ ਪ੍ਰਸ਼ਾਸ਼ਨ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਇਸਦੇ ਬਾਵਜੂਦ ਅੱਜ ਫਿਰ ਵਿਦਿਆਰਥੀ ਸ਼ਾਂਤੀਪੂਰਨ ਧਰਨਾ ਲਗਾ ਰਹੇ ਸਨ ਤਾਂ ਪੁਲੀਸ ਨੇ ਲਾਠੀਚਾਰਜ ਕਰਕੇ ਵਿਦਿਆਰਥੀ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜੋ ਬਹੁਤ ਨਿੰਦਣਯੋਗ ਘਟਨਾ ਹੈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪ੍ਰਸ਼ਾਸਨ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਤੇ ਸਰਕਾਰੀ ਬੱਸਾਂ ਤੇ ਵਿਦਿਆਰਥੀਆਂ ਨੂੰ ਨਹੀਂ ਚੜਾਇਆ ਜਾ ਰਿਹਾ ਅਤੇ ਜੇਕਰ ਕੋਈ ਵਿਦਿਆਰਥੀ ਵੀ ਇਸਦਾ ਵਿਰੋਧ ਕਰਦਾ ਹੈ ਤਾਂ ਉਨ੍ਹਾਂ ਨਾਲ ਗੁੰਡਾਗਰਦੀ ਕੀਤੀ ਜਾਂਦੀ ਹੈ। ਵਿਦਿਆਰਥੀ ਆਗਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਆਗੂਆਂ ਨੂੰ ਤੁਰੰਤ ਰਿਹਾਅ ਕਰਕੇ ਇਸ ਮਾਮਲੇ ਦਾ ਹੱਲ ਕੀਤਾ ਜਾਵੇ ਨਹੀਂ ਤਾਂ ਵਿਦਿਆਰਥੀ ਇਸਦੇ ਖਿਲਾਫ਼ ਸੰਘਰਸ਼ ਤੇਜ਼ ਕਰਨਗੇ।



from Punjab News – Latest news in Punjabi http://ift.tt/2cDnGr2
thumbnail
About The Author

Web Blog Maintain By RkWebs. for more contact us on rk.rkwebs@gmail.com

0 comments