ਗਗਨੇਜਾ ਕਤਲਕਾਂਡ: ਵਿਦੇਸ਼ੀ ਤਾਕਤਾਂ ਦਾ ਹੱਥ ਹੋਣ ਕਰਕੇ ਜਾਂਚ ਸੀਬੀਆਈ ਨੂੰ ਦਿੱਤੀ: ਸੁਖਬੀਰ

ਲੁਧਿਆਣਾ  : ਆਰਐੱਸਐੱਸ ਆਗੂ ਜਗਦੀਸ਼ ਗਗਨੇਜਾ ਦੇ ਕਤਲ ਦੀ ਜਾਂਚ ਸੀਬੀਆਈ ਨੂੰ ਦੇਣ ਦੇ ਮਾਮਲੇ ਵਿੱਚ ਅੱਜ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਕਿਹਾ ਕਿ ਗਗਨੇਜਾ ਕਤਲ ਕਾਂਡ ਵਿੱਚ ਵਿਦੇਸ਼ੀ ਤਾਕਤਾਂ ਦਾ ਹੱਥ ਹੈ ਜਿਸ ਕਰਕੇ ਜਾਂਚ ਸੀਬੀਆਈ ਨੂੰ ਦਿੱਤੀ ਗਈ ਹੈ। ਉਹ ਇੱਥੇ ਲਾਡੋਵਾਲ ’ਚ ਮੈਗਾ ਫੂਡ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਹਾਜ਼ਰ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਪ ਮੁੱਖ ਮੰਤਰੀ ਬਾਦਲ ਨੇ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਰੋਧੀ ਦੱਸਦਿਆਂ ਕਿਹਾ ਕਿ ਕਾਂਗਰਸ ਵਾਂਗ ਹੀ ਅਰਵਿੰਦ ਕੇਜਰੀਵਾਲ ਵੀ ਦਿੱਲੀ ਵਿੱਚ ਆਪਣੀ ਅਜਿਹੀ ਕੋਈ ਪ੍ਰਾਪਤੀ ਨਹੀਂ ਗਿਣਾ ਸਕਦਾ ਜੋ ਉਸ ਨੇ ਮੁੱਖ ਮੰਤਰੀ ਦੇ ਤੌਰ ’ਤੇ ਦਿੱਲੀ ਵਾਸੀਆਂ ਨੂੰ ਦਿੱਤੀ ਹੋਵੇ। ਇੱਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਣਨ ਵਾਲੇ ਕਿਸੇ ਵੀ ਫਰੰਟ ਨਾਲ ਉਨ੍ਹਾਂ ਨੂੰ ਕੋਈ ਫ਼ਰਕ ਨਹੀਂ ਪਵੇਗਾ।
ਵਿਧਾਨ ਸਭਾ ਚੋਣਾਂ ਦੌਰਾਨ ਇਸ ਵਾਰ ਮੁੱਖ ਮੁਕਾਬਲਾ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਨਾਲ ਹੀ ਹੋਵੇਗਾ ਜਦਕਿ ਆਮ ਆਦਮੀ ਪਾਰਟੀ ਅਤੇ ਨਵੇਂ ਫਰੰਟ ਕਿਤੇ ਵੀ ਖੜ੍ਹੇ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਕੈਪਟਨ ਨੇ ਏਵੀਐਮ ਮਸ਼ੀਨਾਂ ਦੀ ਜਾਂਚ ਦੀਆਂ ਗੱਲਾਂ ਕਰ ਕੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਚੋਣਾਂ ਤੋਂ ਪਹਿਲਾਂ ਹੀ ਹਥਿਆਰ ਸੁੱਟੀ ਬੈਠੇ ਹਨ।



from Punjab News – Latest news in Punjabi http://ift.tt/2cxLCcB
thumbnail
About The Author

Web Blog Maintain By RkWebs. for more contact us on rk.rkwebs@gmail.com

0 comments