ਭਾਰਤ-ਪਾਕ ਵਿਚਾਲੇ ਜੰਗ ਦੀ ਤਿਆਰੀ, ਸਰਹੱਦੀ ਪਿੰਡ ਖ਼ਾਲੀ ਕਰਨ ਦੇ ਹੁਕਮ ਜਾਰੀ

14523014_1425430980805906_1302633974586116789_nਪੂਰਥਲਾ : ਪਾਕਿਸਤਾਨ ਦੇ ਨਾਲ ਲੱਗਦੀ ਭਾਰਤ ਦੀ ਪੰਜਾਬ ਅਤੇ ਜੰਮੂ-ਕਸ਼ਮੀਰ ਦੀ ਅੰਤਰਰਾਸ਼ਟਰੀ ਸਰਹੱਦ ‘ਤੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸਰਹੱਦ ਨਾਲ ਲੱਗਦੇ 10 ਕਿਲੋਮੀਟਰ ਤੱਕ ਇਲਾਕੇ ਵਿਚ ਵੱਸੇ ਪਿੰਡ ਖਾਲੀ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ। ਪਿੰਡਾਂ ਵਿੱਚ ਲੋਕਾਂ ਨੂੰ ਪਿੰਡ ਖਾਲੀ ਕਰ ਚਲੇ ਜਾਣ ਸੰਬੰਧੀ ਲਾਊਡ ਸਪੀਕਰਾਂ ਰਾਹੀਂ ਐਲਾਨ ਕੀਤਾ ਜਾ ਰਿਹਾ ਹੈ। ਪੰਜਾਬ ਦੇ ਇਨਾਂ ਪਿੰਡਾਂ ਵਿੱਚ ਪਿਛਲੇ ਕਈ ਦਿਨਾਂ ਤੋਂ ਦਹਿਸ਼ਤ ਦਾ ਮਾਹੌਲ ਹੈ।ਦਰਅਸਲ ਭਾਰਤ ਤੇ ਪਾਕਿਸਾਤਨ ਵਿਚਾਲੇ ਜੰਗ ਲੱਗਣ ਦੇ ਆਸਾਰ ਬਣ ਗਏ ਹਨ। ਭਾਰਤੀ ਫੌਜ ਦੇ ਪਾਕਿ ‘ਚ ਬੀਤੀ ਰਾਤ ਚਲਾਏ ਗਏ ਸਰਜੀਕਲ ਹਮਲੇ ਤੋਂ ਬਾਅਦ ਪਾਕਿਸਤਾਨ ਵੀ ਭੜਕ ਗਿਆ ਹੈ।

ਉੜੀ ਹਮਲੇ ਦਾ ਬਦਲਾ ਲੈਣ ਲਈ ਲੰਘੀ ਰਾਤ ਭਾਰਤੀ ਫੌਜੀਆਂ ਨੇ ਪਾਕਿਸਤਾਨ ਦੇ ਪਾਕਿ ਚ ਅੱਤਵਾਦੀਆਂ ਦੇ ਕੈਂਪਾਂ ‘ਤੇ ਸਰਜੀਕਲ ਹਮਲਾ ਕੀਤਾ ਸੀ। ਇਸ ਹਮਲੇ ਵਿੱਚ ਕਈ ਅੱਤਵਾਦੀ ਤੇ ਪਾਕਿ ਫੌਜੀ ਮਾਰੇ ਜਾਣ ਦੀ ਖਬਰ ਹੈ।ਭਾਰਤ ਦੀ ਇਸ ਕਾਰਵਾਈ ਤੋਂ ਖਫਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਕਿਹਾ ਕਿ ਉਹ ਦੇਸ਼ ਦੀ ਸੁਰੱਖਿਆ ਤੇ ਪ੍ਰਭੁਸੱਤਾ ਨੂੰ ਨੁਕਸਾਨ ਪਹੁੰਚਾਉਣ ਦੇ ਸ਼ੈਤਾਨੀ ਮਨਸੂਬਿਆਂ ਦਾ ਮੂੰਹਤੋੜ ਜਵਾਬ ਦੇਣਗੇ। ਨਵਾਜ਼ ਨੇ ਕਿਹਾ ਹੈ ਕਿ ਉਨਾਂ ਦੀ ਸ਼ਾਂਤੀ ਦੀ ਇੱਛਾ ਨੂੰ ਕਮਜ਼ੋਰੀ ਨਾ ਸਮਝਿਆ ਜਾਵੇ। ਉਨਾਂ ਕਿਹਾ ਕਿ ਪਾਕਿਸਤਾਨ ਦੀ ਫੌਜ ਭਾਰਤੀ ਫੌਜ ਦਾ ਮੁਕਾਬਲਾ ਕਰਨ ਤੇ ਸਰਹੱਦ ਦੀ ਰਾਖੀ ਕਰਨ ਲਈ ਤਿਆਰ ਬਰ ਤਿਆਰ ਹੈ । ਉਧਰ ਪੰਜਾਬ ਦੇ ਅੰਮਿ੍ਰਤਸਰ ਸਮੇਤ ਚਾਰ ਹੋਰਨਾਂ ਥਾਂਵਾ ਤੇ ਹੋਣ ਵਾਲੀ ਰਿਟ੍ਰੀਟ ਸੈਰਾਮਨੀ ਵੀ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੀ ਗਈ



from Punjab News – Latest news in Punjabi http://ift.tt/2dqIzUp
thumbnail
About The Author

Web Blog Maintain By RkWebs. for more contact us on rk.rkwebs@gmail.com

0 comments