ਨਵਜੋਤ ਸਿੰਘ ਸਿੱਧੂ ‘ਆਪ’ ਹਾਈ ਕਮਾਨ ਦੇ ਸੰਪਰਕ ਵਿਚ: ਖਹਿਰਾ

ਅੰਮ੍ਰਿਤਸਰ, 22 ਸਤੰਬਰ  : ‘ਆਪ’ ਪੰਜਾਬ ਦੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਨੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਸੰਕੇਤ ਦਿਤਾ ਕਿ  ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਮੁਤਾਬਕ ਇਸ ਸਬੰਧੀ ‘ਆਪ’ ਹਾਈ ਕਮਾਂਡ ਨਾਲ ਗੱਲਬਾਤ ਸਿਰੇ ਚੜ੍ਹਨ ਦੀ ਸੰਭਾਵਨਾ ਹੈ।

ਸਵਾਲਾਂ ਦੇ ਜਵਾਬ ‘ਚ ਸੁਖਪਾਲ ਸਿੰਘ ਖਹਿਰਾ ਨੇ ‘ਸਿਆਸੀ ਘੁੰਡੀ’ ਦੀ ਪਰਿਭਾਸ਼ਾ ਦਸਦਿਆਂ ਕਿਹਾ ਕਿ ਰਾਜਨੀਤੀ ਵਿਚ ਸੱਭ ਜਾਇਜ਼ ਹੈ। ਖਹਿਰਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਦਾ ‘ਆਪ’ ਆਗੂਆਂ ਨਾਲ ਤਾਲਮੇਲ ਬਣਿਆ ਹੋਇਆ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਸਿੱਧੇ ਅਸਿੱਧੇ ਢੰਗ ਨਾਲ ਪੰਜਾਬ ਵਿਚ ‘ਆਪ’ ਦੀ ਸਰਕਾਰ ਦਾ ਬਣਨਾ ਮੰਨ ਚੁੱਕੇ ਹਨ ਤੇ ਹੁਣ ਉਨ੍ਹਾਂ ਨੂੰ ਮੁੱਖ ਮੰਤਰੀ ਬਣਨ ਦੀ ਦਾਅਵੇਦਾਰੀ ਛੱਡ ਦੇਣੀ ਚਾਹੀਦੀ ਹੈ।

ਸੁਖਪਾਲ ਸਿੰਘ ਖਹਿਰਾ ਨੇ ਸੁੱਚਾ ਸਿੰਘ ਛੋਟੇਪੁਰ ਦੀ ਘਰ ਵਾਪਸੀ ਨੂੰ ਅਸੰਭਵ ਦਸਦਿਆਂ ਕਿਹਾ ਕਿ ਸਿੱਧੂ ਨਾਲ ਪ੍ਰਗਟ ਸਿੰਘ ਤੇ ਬੈਂਸ ਭਰਾਵਾਂ ਦੇ ਆਉਣ ‘ਤੇ ‘ਆਪ’ ਹੋਰ ਮਜ਼ਬੂਤ ਹੋਵੇਗੀ। ਖਹਿਰਾ ਅਨੁਸਾਰ ‘ਆਪ’ ਦੇ ਉਮੀਦਵਾਰਾਂ ਦੀ ਤੀਜੀ ਸੂਚੀ ਅਕਤੂਬਰ ‘ਚ ਜਾਰੀ ਹੋਵੇਗੀ ਤੇ ਟਿਕਟਾਂ ਦੀ ਵੰਡ ਪ੍ਰਣÎਾਲੀ ‘ਚ ਤਬਦੀਲੀਆਂ ਕਰਨ ਤੋਂ ਇਲਾਵਾ ਪੰਜਾਬ ਦੇ ਸੀਨੀਅਰ ਆਗੂਆਂ ਨੂੰ ਸਿਆਸੀ ਮਾਮਲਿਆਂ ਦੀ ਕਮੇਟੀ ‘ਚ ਸ਼ਾਮਲ ਕੀਤਾ ਜਾ ਰਿਹਾ ਹੈ। ਇਸ ਮੌਕੇ ਜਸਵਿੰਦਰ ਸਿੰਘ ਜਹਾਂਗੀਰ, ਗੁਰਭੇਜ ਸਿੰਘ ਸੰਧੂ, ਡਾ. ਇੰਦਰਬੀਰ ਸਿੰਘ ਨਿੱਝਰ ਵੀ ਮੌਜੂਦ ਸਨ।



from Punjab News – Latest news in Punjabi http://ift.tt/2cLnPsu
thumbnail
About The Author

Web Blog Maintain By RkWebs. for more contact us on rk.rkwebs@gmail.com

0 comments