ਬੇਅਦਬੀ ਦੀਆਂ ਘਟਨਾਵਾਂ ਪਿੱਛੇ ਆਈਐਸਆਈ ਹੋ ਸਕਦੀ ਹੈ : ਡੀਜੀਪੀ

full11815ਸ਼ਾਮਚੁਰਾਸੀ : ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਨੂੰ ਕਿਸੇ ਵੀ ਹਾਲਤ ਵਿਚ ਭੰਗ ਨਹੀਂ ਹੋਣ ਦਿਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਹਤਿਆ ਕਾਂਡ ਦੀ ਜਾਂਚ ਸੀ.ਬੀ.ਆਈ ਨੂੰ ਸੌਂਪ ਦਿਤੀ ਗਈ ਹੈ ਅਤੇ ਪੰਜਾਬ ਪੁਲਿਸ ਵੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਡੀਜੀਪੀ ਨੇ ਕਿਹਾ ਕਿ ਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਗੁਆਂਢੀ ਦੇਸ਼ ਦੀ ਏਜੰਸੀ ਆਈ.ਐਸ.ਆਈ ਦਾ ਵੀ ਹੱਥ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ ਜਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਅਰੋੜਾ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਪੰਜਾਬ ਦੀ ਨਹੀਂ ਸਗੋਂ ਸਾਰੀ ਦੁਨੀਆਂ ਦੀ ਹੈ। ਪੰਜਾਬ ਵਿਚ ਡਰੱਗ ਮਾਫ਼ੀਆ ਨਾਲ ਸਬੰਧਤ ਵਿਅਕਤੀਆਂ ਦੀ 270 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ।

ਅਰੋੜਾ ਨੇ ਕਿਹਾ ਕਿ ਸੂਬੇ ਦੇ ਲੋਕ ਅਮਨ ਪਸੰਦ ਹਨ ਅਤੇ ਸੂਬੇ ਦਾ ਅਮਨ ਚੈਨ ਕਿਸੇ ਵੀ ਕੀਮਤ ‘ਤੇ ਭੰਗ ਨਹੀਂ ਹੋਣ ਦਿਤਾ ਜਾਵੇਗਾ।



from Punjab News – Latest news in Punjabi http://ift.tt/2d88sOg
thumbnail
About The Author

Web Blog Maintain By RkWebs. for more contact us on rk.rkwebs@gmail.com

0 comments