ਗਗਨੇਜਾ ਦੀ ਮੌਤ ਨਾਲ ਮੈਨੂੰ ਬਹੁਤ ਵੱਡਾ ਘਾਟਾ ਪਿਆ, ਸਾਡੇ ਬਹੁਤ ਗੂੜ੍ਹੇ ਸਬੰਧ ਸਨ- ਬਾਦਲ

 ਜਗਦੀਸ਼ ਗਗਨੇਜਾ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ।


ਜਗਦੀਸ਼ ਗਗਨੇਜਾ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ।

ਬਾਦਲ ਨੇ ਗਗਨੇਜਾ ਦੇ ਪਰਿਵਾਰ ਕੋਲ ਪਹੁੰਚ ਕੇ ਪ੍ਰਗਟਾਇਆ ਦੁੱਖ
ਜਲੰਧਰ, 23 ਸਤੰਬਰ : ਆਰਐਸਐਸ ਆਗੂ ਜਗਦੀਸ਼ ਗਗਨੇਜਾ ਦੇ ਘਰ ਦੀਪ ਨਗਰ ਵਿੱਚ ਅਫ਼ਸੋਸ ਪ੍ਰਗਟ ਕਰਨ ਆਏ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਇਹ ਗੱਲ ਕਦੇ ਨਹੀਂ ਕਹੀ ਕਿ ਸ੍ਰੀ ਗਗਨੇਜਾ ’ਤੇ ਜਾਨਲੇਵਾ ਹਮਲਾ ਕਰਨ ਪਿੱਛੇ ਵਿਦੇਸ਼ੀ ਤਾਕਤਾਂ ਦਾ ਹੱਥ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਇਹ ਮਾਮਲਾ ਸੀਬੀਆਈ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਇਸ ਕਾਂਡ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਲਈ ਸੀਬੀਆਈ ਤੇਜ਼ੀ ਨਾਲ ਜਾਂਚ ਕਰੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਵਾਸਤੇ ਸੂਬਾ ਪੁਲੀਸ ਬੀਆਈ ਨੂੰ ਹਰ ਲੋੜੀਂਦੀ ਮਦਦ ਮੁਹੱਈਆ ਕਰਵਾਏਗੀ। ਜ਼ਿਕਰਯੋਗ ਹੈ ਕਿ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕੱਲ੍ਹ ਜਗਦੀਸ਼ ਗਗਨੇਜਾ ਦੇ ਸਸਕਾਰ ’ਚ ਸ਼ਾਮਲ ਹੋਣ ਮੌਕੇ ਇਹ ਦਾਅਵਾ ਕੀਤਾ ਸੀ ਕਿ ਸ੍ਰੀ ਗਗਨੇਜਾ ’ਤੇ ਹੋਏ ਹਮਲੇ ਵਿੱਚ ਵਿਦੇਸ਼ੀ ਤਾਕਤਾਂ ਦਾ ਹੱਥ ਹੈ ਤੇ ਉਹ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲ ਕੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਤੇਜ਼ੀ ਨਾਲ ਕਰਨ ਲਈ ਕਹਿਣਗੇ।

ਸ੍ਰੀ ਬਾਦਲ ਨੇ ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਦੇ ਨਾਜ਼ੁਕ ਮੁੱਦਿਆਂ ਦਾ ਕਾਂਗਰਸ ਪਾਰਟੀ ਵੱਲੋਂ ਸਿਆਸੀਕਰਨ ਕਰਨ ਦੀ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ ਕਿ ਕਾਂਗਰਸ ਆਪਣੇ ਨਿੱਜੀ ਹਿੱਤਾਂ ਕਾਰਨ ਸੂਬੇ ਵਿੱਚ ਫ਼ਿਰਕੂ ਤਣਾਅ ਵਧਾਉਣਾ ਚਾਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਘਟਨਾ ਸਿਆਸੀ ਮੁੱਦਾ ਨਹੀਂ ਹੈ, ਸਗੋਂ ਇਹ ਸੂਬੇ ਵਿੱਚ ਸ਼ਾਂਤੀ, ਫ਼ਿਰਕੂ ਸਦਭਾਵਨਾ ਤੇ ਆਪਸੀ ਭਾਈਚਾਰੇ ਨਾਲ ਸਬੰਧਤ ਮੁੱਦਾ ਹੈ। ਮੁੱਖ ਮੰਤਰੀ ਨੇ ਸ੍ਰੀ ਗਗਨੇਜਾ ਨੂੰ ਮਿੱਠਬੋਲੜਾ ਆਗੂ ਦੱਸਦੇ ਹੋਏ ਕਿਹਾ ਕਿ ਉਹ ਆਮ ਲੋਕਾਂ ਦੀ ਭਲਾਈ ਲਈ ਤਹਿ ਦਿਲੋਂ ਵਚਨਬੱਧ ਸਨ। ਸ੍ਰੀ ਬਾਦਲ ਨੇ ਕਿਹਾ ਕਿ ਬ੍ਰਿਗੇਡੀਅਰ ਗਗਨੇਜਾ ਦੀ ਮੌਤ ਨਾਲ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਵੱਡਾ ਘਾਟਾ ਪਿਆ ਹੈ, ਕਿਉਂਕਿ ਉਨ੍ਹਾਂ ਦੇ ਸ੍ਰੀ ਗਗਨੇਜਾ ਨਾਲ ਗੂੜ੍ਹੇ ਸਬੰਧ ਸਨ। ਮੁੱਖ ਮੰਤਰੀ ਨਾਲ ਵਿਧਾਇਕ ਕੇ. ਡੀ. ਭੰਡਾਰੀ, ਐਸਜੀਪੀਸੀ ਮੈਂਬਰ ਪਰਮਜੀਤ ਸਿੰਘ ਰਾਏਪੁਰ, ਡੀਜੀਪੀ ਸੁਰੇਸ਼ ਅਰੋੜਾ ਤੇ ਕਮਿਸ਼ਨਰ ਪੁਲੀਸ ਜਲੰਧਰ ਅਰਪਿਤ ਸ਼ੁਕਲਾ ਵੀ ਹਾਜ਼ਰ ਸਨ।



from Punjab News – Latest news in Punjabi http://ift.tt/2dgPXlQ
thumbnail
About The Author

Web Blog Maintain By RkWebs. for more contact us on rk.rkwebs@gmail.com

0 comments