ਚੋਣਾਂ ਤੱਕ ਕਈ ਫਰੰਟ ਬਣਨਗੇ: ਸੁਖਬੀਰ

ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸ੍ਰੀ ਹਰਿਮੰਦਰ ਸਾਹਿਬ ਨੇੜੇ ਸੁੰਦਰੀਕਰਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦੇ ਹੋਏ।

ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸ੍ਰੀ ਹਰਿਮੰਦਰ ਸਾਹਿਬ ਨੇੜੇ ਸੁੰਦਰੀਕਰਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦੇ ਹੋਏ।

ਅੰਮ੍ਰਿਤਸਰ : ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਚੋਣਾਂ ਤੱਕ ਕਈ ਫਰੰਟ ਬਣਨਗੇ ਤੇ ਖਤਮ ਹੋਣਗੇ, ਇਸ ਲਈ ਚੌਥੇ ਫਰੰਟ ਦੀ ਆਮਦ ਨਾਲ ਕੋਈ ਅਸਰ ਨਹੀਂ ਹੋਵੇਗਾ ਤੇ ਸੂਬੇ ਵਿੱਚ ਮੁੜ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ। ਉਹ ਅੱਜ ਇਥੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਆਏ ਸਨ। ਇਸ ਮੌਕੇ ਉਨ੍ਹਾਂ ਦੀ ਪਤਨੀ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਨਾਲ ਸਨ।
ਮੱਥਾ ਟੇਕਣ ਮਗਰੋਂ ਮੀਡੀਆ ਨਾਲ ਗੱਲਬਾਤ ਸਮੇਂ ਚੌਥੇ ਫਰੰਟ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿ ਜਿਵੇਂ ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਕਈ ਫਰੰਟ ਬਣ ਰਹੇ ਹਨ ਤੇ ਕਈ ਹੋਰ ਵੀ ਬਣਨਗੇ। ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਚਾਰ ਵਾਸਤੇ ਹਲਕਿਆਂ ’ਚ ਭੇਜੀਆਂ ਬੱਸਾਂ ਸਬੰਧੀ ਉਨ੍ਹਾਂ ਆਖਿਆ ਕਿ ਕੈਪਟਨ ਹੁਣ ਭਾਵੇਂ ਬੱਸਾਂ ਦੀ ਥਾਂ ਟਰੱਕ ਯਾਤਰਾ ਕੱਢ ਲਵੇ, ਇਸ ਨਾਲ ਕੋਈ ਪ੍ਰਭਾਵ ਨਹੀਂ ਪੈਣ ਵਾਲਾ। ਉਨ੍ਹਾਂ ਕਿਹਾ ਕਿ ਪਹਿਲਾਂ ਉਸ ਵੱਲੋਂ ‘ਹਲਕੇ ਵਿੱਚ ਕੈਪਟਨ’ ਤੇ ਮਗਰੋਂ ‘ਕੌਫੀ ਵਿਦ ਕੈਪਟਨ’ ਸ਼ੁਰੂ ਕੀਤਾ ਗਿਆ ਸੀ। ਹੁਣ ਉਸ ਨੇ ਬੱਸਾਂ ਨਾਲ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਪਰ ਲੋਕ ਉਸ ਦੇ ਬਹਿਕਾਵੇ ਵਿੱਚ ਨਹੀਂ ਆਉਣਗੇ। ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਦੌਰੇ ਤੇ ਬਿਆਸ ਡੇਰੇ ’ਤੇ ਜਾਣ ਸਬੰਧੀ ਉਨ੍ਹਾਂ ਕਿਹਾ ਕਿ ਉਸ ਦਾ ਹੁਣ ਕੋਈ ਪ੍ਰਭਾਵ ਨਹੀਂ ਪੈਣ ਵਾਲਾ। ਲੋਕ ਉਸ ਬਾਰੇ ਜਾਣ ਚੁੱਕੇ ਹਨ।

ਉਪ ਮੁੱਖ ਮੰਤਰੀ ਨੇ ਆਖਿਆ ਕਿ ਅਕਾਲੀ-ਭਾਜਪਾ ਗੱਠਜੋੜ ਵਿਕਾਸ ਦੇ ਏਜੰਡੇ ’ਤੇ ਚੋਣਾਂ ਲੜੇਗਾ ਤੇ ਗੱਠਜੋੜ ਮੁੜ ਸੱਤਾ ’ਚ ਆਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ-ਭਾਜਪਾ ਸਰਕਾਰ ਨੇ ਸੂਬੇ ’ਚ ਬੇਮਿਸਾਲ ਵਿਕਾਸ ਕੀਤਾ ਹੈ। ਇਸ ਦੌਰਾਨ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਨੇੜੇ ਚੱਲ ਰਹੇ ਪ੍ਰਾਜੈਕਟਾਂ ਦੇ ਕੰਮ ਦਾ ਜਾਇਜ਼ਾ ਲਿਆ ਤੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਇਸ ਮੌਕੇ ਅਕਾਲੀ ਆਗੂ ਤੇ ਜ਼ਿਲਾ ਅਧਿਕਾਰੀ ਹਾਜ਼ਰ ਸਨ।



from Punjab News – Latest news in Punjabi http://ift.tt/2cxLDgJ
thumbnail
About The Author

Web Blog Maintain By RkWebs. for more contact us on rk.rkwebs@gmail.com

0 comments