ਕੈਲੀਫੋਰਨੀਆ ਵਿਚ ਸਿੱਖ ਤੇ ਜਾਨਲੇਵਾ ਹਮਲਾ

img-20160926-wa0031ਹਮਲਾਵਰਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ-ਦਲਵਿੰਦਰ ਸਿੰਘ ਧੂਤ

ਰਿਚਮਿੰਡ : ਕੈਲੀਫੋਰਨੀਆ ਦੇ ਸ਼ਹਿਰ ਰਿੰਚਮੰਡ ਵਿਚ ਇੱਕ ਨੌਜਵਾਨ ਸਿੱਖ ਮਾਨ ਸਿੰਘ ਖ਼ਾਲਸਾ ਤੇ ਐਤਵਾਰ ਦੀ ਰਾਤ ਨੂੰ ਉਸ ਵੇਲੇ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ ਕਰ ਦਿੱਤਾ ਗਿਆ ਜਿਸ ਵਕਤ ਉਹ ਆਪਣੇ ਇੱਕ ਸਾਥੀ ਨੂੰ ਉਸਦੇ ਘਰ ਛੱਡ ਕੇ ਵਾਪਸ ਆਪਣੇ ਘਰ ਜਾ ਰਿਹਾ ਸੀ।ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦੇ ਚੇਅਰਮੈਨ ਸ: ਦਲਵਿੰਦਰ ਸਿੰਘ ਧੂਤ ਨੇ ਇਸ ਸਿੱਖ ਨੌਜਵਾਨ ਤੇ ਕੀਤੇ ਗਏ ਜਾਨਲੇਵਾ ਹਮਲਾ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ 9/11 ਦੇ ਹਮਲੇ ਦੇ 15 ਸਾਲਾਂ ਪਿੱਛੋਂ ਵੀ ਨਫ਼ਰਤ ਕਾਰਨ ਵਾਪਰ ਰਹੇ ਮੁਸਲਿਮ ਵਿਰੋਧੀ ਹਮਲਿਆਂ ਦਾ ਨਿਸ਼ਾਨਾ ਸਿੱਖ ਬਣ ਰਹੇ ਹਨ। ਇਸ ਹਮਲੇ ਬਾਰੇ ਵਿਸਥਾਰ ‘ਚ ਜਾਣਕਾਰੀ ਦਿੰਦਿਆਂ ਸ. ਧੂਤ ਨੇ ਕਿਹਾ ਕਿ ਸਾਡੇ ਦਫ਼ਤਰ ਪਹੁੰਚੀ ਸੂਚਨਾ ਮੁਤਾਬਕ ਕੈਲੀਫੋਰਨੀਆ ਦੀ ਇੱਕ ਗੈਰ ਮੁਨਾਫ਼ਾ ਸੰਸਥਾ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਇੰਟਰਨੈਸ਼ਨਲ ਦੇ ਖ਼ਜ਼ਾਨਚੀ ਸ. ਮਾਨ ਸਿੰਘ ਖ਼ਾਲਸਾ ਨੇਪਾਲ ਵਿੱਚ ਗੁਰੂ ਨਾਨਕ ਸਾਹਿਬ ਦਾ ਜਨਮ ਪੁਰਬ ਮਨਾਉਣ ਲਈ ਸ. ਮਨਜੀਤ ਸਿੰਘ ਖ਼ਾਲਸਾ ਨਾਲ ਬੇ ਏਰੀਏ ਦੇ ਵੱਖ-ਵੱਖ ਗੁਰਦੁਆਰਿਆਂ ਦੀਆ ਮੀਟਿੰਗਾਂ ਵਿੱਚ ਰੁੱਝੇ ਹੋਏ ਸਨ।
ਇਨ੍ਹਾਂ ਮੀਟਿੰਗਾਂ ਪਿੱਛੋਂ ਵਾਪਸ ਮੁੜਦੇ ਹੋਏ ਸ. ਮਾਨ ਸਿੰਘ ਨੇ ਮਨਜੀਤ ਸਿੰਘ ਨੂੰ ਐਤਵਾਰ ਦੀ ਰਾਤ 9 ਵਜੇ ਉਨ੍ਹਾਂ ਦੇ ਘਰ ਛੱਡ ਦਿੱਤਾ। ਜਦੋਂ ਮਾਨ ਸਿੰਘ ਆਪਣੇ ਘਰ ਨੂੰ ਪਰਤ ਰਹੇ ਸਨ ਤਾਂ ਉਨ੍ਹਾਂ ‘ਤੇ ਉਸ ਵਕਤ ਅਣਪਛਾਤੇ ਹਥਿਆਰਬੰਦ ਲੋਕਾਂ ਨੇ ਹਮਲਾ ਕਰ ਦਿੱਤਾ ਜਦੋਂ ਉਹ ਹਿਲਟੋਪ ਮਾਲ ਟਰੈਫਿਕ ਰੈਡ ਲਾਈਟ ‘ਤੇ ਰੁਕੇ ਹੋਏ ਸਨ। ਹਮਲਾਵਰ ਕਾਰ ਵਿੱਚ ਕਿਸੇ ਹੋਰ ਬੰਦੇ ਨੂੰ ਦੇਖਣ ਲਈ ਹਮਲਾਵਰ ਕਾਰ ਦੀ ਪਿਛਲੀ ਤਾਕੀ ਵੀ ਖੋਲ੍ਹਣ ਦੀ ਕੋਸ਼ਿਸ਼ ਕਰ ਰਹੇ ਸਨ। ਕਾਰ ਦੇ ਅੰਦਰੋਂ ਹੀ ਹਮਲਾਵਰਾਂ ਦਾ ਮੁਕਾਬਲਾ ਕਰਦਿਆਂ ਮਾਨ ਸਿੰਘ ਦੇ ਚਿਹਰੇ ਅਤੇ ਸਿਰ ‘ਤੇ ਡੂੰਘੇ ਜ਼ਖਮ ਹੋ ਗਏ। ਗੰਭੀਰ ਹਾਲਤ ਵਿੱਚ ਮਾਨ ਸਿੰਘ ਨੂੰ ਐਂਬੂਲੈਂਸ ਰਾਹੀਂ ਕਾਈਜਰ ਹਸਪਤਾਲ ਰਿਚਮੰਡ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੇ ਜ਼ਖ਼ਮਾਂ ‘ਤੇ ਕਈ ਟਾਂਕੇ ਲਗਾਏ ਗਏ।ਅਗਲੇ ਦਿਨ ਸਵੇਰੇ ਉਨ੍ਹਾਂ ਨੂੰ ਹਸਪਤਾਲ ਵਿੱਚੋਂ ਛੁੱਟੀ ਦਿੱਤੀ ਗਈ। ਰਿਚਮੰਡ ਪੁਲਿਸ ਨੇ ਮਾਨ ਸਿੰਘ ਦੇ ਬਿਆਨ ਰਿਕਾਰਡ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਸ. ਧੂਤ ਨੇ ਕਿਹਾ ਕਿ ਘਟਨਾ ਦੀ ਖ਼ਬਰ ਮਿਲਦਿਆਂ ਹੀ ਨਾਪਾ ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਹਮਲਾਵਰਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਲਈ ਉਨ੍ਹਾਂ ਨੇ ਪੁਲੀਸ ਅਧਿਕਾਰੀਆਂ ਤੇ ਦਬਾਅ ਬਣਾ ਕੇ ਰੱਖਿਆ ਹੋਇਆ ਹੈ ਤੇ ਉਨ੍ਹਾਂ ਨੂੰ ਆਸ ਹੈ ਕਿ ਇਸ ਹਮਲੇ ਦੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਏਗਾ



from Punjab News – Latest news in Punjabi http://ift.tt/2diNg2D
thumbnail
About The Author

Web Blog Maintain By RkWebs. for more contact us on rk.rkwebs@gmail.com

0 comments