ਪਟਨਾ ਸਾਹਿਬ ਵਿਖੇ ਤਿੰਨ ਦਿਨਾਂ ਵਿਸ਼ਵ ਸਿੱਖ ਸੰਮੇਲਨ ਯਾਦਗਾਰੀ ਹੋ ਨਿੱਬੜਿਆ

ਸ਼੍ਰੀ ਗੁਰੂ ਗੋਬਿੰਦ ਜੀ ਦੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ-ਗਵਰਨਰ ਰਾਮ ਨਾਥ ਕੋਵਿੰਡ
ਬਿਹਾਰ ਦੇ ਸਿੱਖਾਂ ਨੂੰ ਬਿਹਾਰ ਸਰਕਾਰ ਵਿਚ ਯੋਗ ਪ੍ਰਤੀਨਿਧਤਾ ਦਿੱਤੀ ਜਾਵੇ-ਬਹਾਦਰ ਸਿੰਘ

bahadur1

» ਬਿਹਾਰ ਦੇ ਗਵਰਨਰ ਵੱਲੋਂ ਰਾਜ ਭਵਨ ਵਿੱਚ ਵਿਚ ਸਨਮਾਨਤ ਕੀਤੇ ਗਏ ਆਗੂ ਜਿਨ੍ਹਾਂ ਵਿਚ ਡਾ.ਰੂਬੀ ਢੱਲਾ ਐਮ.ਪੀ, ਬਹਾਦਰ ਸਿੰਘ,ਸਤਪਾਲ ਸਿੰਘ ਖ਼ਾਲਸਾ ਤੇ ਗੁਰਜੀਤ ਸਿੰਘ

bahadur-2

» ਰਾਜ ਭਵਨ ਵਿਚ ਗਵਰਨਰ ਤੇ ਉਨ੍ਹਾਂ ਦੀ ਧਰਮ ਪਤਨੀ ਨਾਲ ਗੱਲਬਾਤ ਕਰਦੇ ਹੋਏ ਸਤਪਾਲ ਸਿੰਘ ਖ਼ਾਲਸਾ, ਬਹਾਦਰ ਸਿੰਘ ਤੇ ਗੁਰਜੀਤ ਸਿੰਘ

ਪਟਨਾ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਅਗਲੇ ਸਾਲ 350 ਸ਼ਤਾਬਦੀ ਸ਼ਾਨਦਾਰ ਤਰੀਕੇ ਨਾਲ ਮਨਾਉਣ ਲਈ ਇੱਕ ਤਿੰਨ ਦਿਨਾਂ ਵਿਸ਼ਵ ਸਿੱਖ ਸੰਮੇਲਨ ਬੁਲਾਇਆ ਗਿਆ ਜਿਸ ਵਿਚ ਵੱਖ ਵੱਖ ਦੇਸ਼ਾਂ ਵਿਚੋਂ ਲਗਭਗ 250 ਪ੍ਰਤੀਨਿਧਾਂ ਨੇ ਭਾਗ ਲਿਆ।

ਇਸ ਤਿੰਨ ਦਿਨਾਂ ਸੰਮੇਲਨ ਵਿਚ ਅਗਲੇ ਸਾਲ ਜਨਵਰੀ ਮਹੀਨੇ ਵਿਚ ਆ ਰਹੀ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੀ 350 ਸਾਲਾ ਜਨਮ ਸ਼ਤਾਬਦੀ ਧੁਮ-ਧਾਮ ਨਾਲ ਅਤੇ ਅਜਿਹੇ ਤਰੀਕੇ ਨਾਲ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਜਿਸ ਰਾਹੀਂ ਦੁਨੀਆ ਭਰ ਵਿਚ ਗੁਰੂ ਸਾਹਿਬ ਜੀ ਦੀਆਂ ਮਨੁੱਖਤਾ ਪ੍ਰਤੀ ਕੀਤੀਆਂ ਗਈਆਂ ਕੁਰਬਾਨੀਆਂ ਤੇ ਸਿੱਖਿਆਵਾਂ ਨੂੰ ਪ੍ਰਚਾਰਿਆ ਜਾ ਸਕੇ।

ਇਸ ਤਿੰਨ ਦਿਨਾਂ ਸੰਮੇਲਨ ਵਿਚ ਬਿਹਾਰ ਦੇ ਮੁੱਖ ਮੰਤਰੀ ਸ਼੍ਰੀ ਨਿਤੀਸ਼ ਕੁਮਾਰ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਤਰ ਪ੍ਰਦੇਸ਼ ਦੇ ਜੇਲ੍ਹ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਵੱਖ-ਵੱਖ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ, ਡਾ.ਰੂਬੀ ਢੱਲਾ ਐਮ.ਪੀ ਕੈਨੇਡਾ ਤੇ ਬਹਾਦਰ ਸਿੰਘ ਚੇਅਰਮੈਨ ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ (ਨਾਪਾ) ਔਰੀਗਨ ਸਟੇਟ ਅਮਰੀਕਾ ਤੇ ਸਤਪਾਲ ਸਿੰਘ ਖ਼ਾਲਸਾ ਆਦਿ ਆਗੂ ਸ਼ਾਮਲ ਹੋਏ। ਇਸ ਮੌਕੇ ਤੇ ਬਿਹਾਰ ਦੇ ਗਵਰਨਰ ਸ਼੍ਰੀ ਰਾਮ ਨਾਥ ਕੋਵਿੰਡ ਨੇ ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ (ਨਾਪਾ) ਦੇ ਆਗੂਆਂ ਨੂੰ ਰਾਜ ਭਵਨ ਵਿਚ ਨਾਸ਼ਤੇ ਲਈ ਬੁਲਾਇਆ, ਜਿੱਥੇ ਵਫ਼ਦ ਨਾਲ ਗੱਲਬਾਤ ਕਰਦਿਆਂ ਗਵਰਨਰ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਜੀ ਮਹਾਰਾਜ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ‘ਚ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਦੁਨੀਆ ਭਰ ਦੇ ਲੋਕਾਂ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀਆਂ ਸਿੱਖਿਆਵਾਂ ਤੇ ਅਮਲ ਕਰਨ ਦੀ ਲੋੜ ਹੈ। ਇਸ ਮੌਕੇ ਤੇ ਨਾਪਾ ਵਫ਼ਦ ਦੇ ਆਗੂ ਸ: ਬਹਾਦਰ ਸਿੰਘ ਨੇ ਬਿਹਾਰ ਦੇ ਗਵਰਨਰ ਪਾਸੋਂ ਪੁਰਜ਼ੋਰ ਸ਼ਬਦਾਂ ਰਾਹੀਂ ਮੰਗ ਕੀਤੀ ਕਿ ਬੇਸ਼ੱਕ ਬਿਹਾਰ ਵਿਚ ਸਿੱਖਾਂ ਦੀ ਆਬਾਦੀ ਆਟੇ ਵਿਚ ਲੂਣ ਦੇ ਬਰਾਬਰ ਹੈ ਪਰ ਫਿਰ ਵੀ ਸਿੱਖਾਂ ਦੀਆਂ ਸਮੱਸਿਆਵਾਂ ਤੇ ਮੁਸ਼ਕਲਾਂ ਦੇ ਹੱਲ ਲਈ ਸਿੱਖਾਂ ਨੂੰ ਸਰਕਾਰ ਵਿਚ ਯੋਗ ਪ੍ਰਤੀਨਿਧਤਾ ਦਿੱਤੀ ਜਾਵੇ। ਗਵਰਨਰ ਸ਼੍ਰੀ ਰਾਮ ਨਾਥ ਕੋਵਿੰਡ ਨੇ ਕਿਹਾ ਕਿ ਬੇਸ਼ੱਕ ਬਿਹਾਰ ਵਿਚ ਸਿੱਖਾਂ ਦੀ ਆਬਾਦੀ ਬਹੁਤ ਘੱਟ ਹੈ ਪਰ ਬਿਹਾਰ ਦੇ ਸਰਬਪੱਖੀ ਵਿਕਾਸ ਵਿਚ ਸਿੱਖ ਭਾਈਚਾਰੇ ਦਾ ਬਹੁਤ ਵੱਡਾ ਯੋਗਦਾਨ ਹੈ ਜਿਸ ਉੱਪਰ ਸਾਨੂੰ ਮਾਣ ਹੈ। ਇਸ ਮੌਕੇ ਤੇ ਰਾਜ ਭਵਨ ਵਿਚ ਗਵਰਨਰ ਤੇ ਉਨ੍ਹਾਂ ਦੀ ਧਰਮ ਪਤਨੀ ਵੱਲੋਂ ਰਾਜ ਭਵਨ ਵਿਚ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਸਨਮਾਨਤ ਵੀ ਕੀਤਾ ਗਿਆ ਜਿਸ ਵਿਚ ਹੋਰਨਾਂ ਤੋਂ ਇਲਾਵਾ ਡਾ.ਰੂਬੀ ਢੱਲਾ ਐਮ.ਪੀ, ਬਹਾਦਰ ਸਿੰਘ, ਸਤਪਾਲ ਸਿੰਘ ਖ਼ਾਲਸਾ ਤੇ ਗੁਰਜੀਤ ਸਿੰਘ ਆਦਿ ਆਗੂ ਸ਼ਾਮਲ ਸਨ



from Punjab News – Latest news in Punjabi http://ift.tt/2dBkkXD
thumbnail
About The Author

Web Blog Maintain By RkWebs. for more contact us on rk.rkwebs@gmail.com

0 comments