ਸੁਖਬੀਰ ਨੂੰ ਮੰਤਰੀ ਮੰਡਲ ’ਚੋਂ ਬਰਖ਼ਾਸਤ ਕੀਤਾ ਜਾਵੇ: ਜਾਖੜ

12309cd-_230916_ms_jld_sunil-jakhar-congਜਲੰਧਰ, 23 ਸਤੰਬਰ : ਆਰਐਸਐਸ ਆਗੂ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਦੀ ਮੌਤ ਤੋਂ ਇੱਕ ਦਿਨ ਬਾਅਦ ਕਾਂਗਰਸ ਨੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਗੜੀ ਸਥਿਤੀ ਦੇ ਮਾਮਲੇ ’ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਮੰਤਰੀ ਮੰਡਲ ’ਚੋਂ ਤੁਰੰਤ ਬਰਖ਼ਾਸਤ ਕੀਤਾ ਜਾਵੇ, ਜਿਨ੍ਹਾਂ ਦੀ ਅਗਵਾਈ ਹੇਠ ਗ੍ਰਹਿ ਵਿਭਾਗ ਬੁਰੀ ਤਰ੍ਹਾਂ ਫੇਲ੍ਹ ਰਿਹਾ ਹੈ।

ਪੰਜਾਬ ਕਾਂਗਰਸ ਦੇ ਮੁੱਖ ਬੁਲਾਰੇ ਸੁਨੀਲ ਜਾਖੜ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗਗਨੇਜਾ ਦੇ ਘਰ ਅਫ਼ਸੋਸ ਕਰਨ ਜਾਣ ਤੋਂ ਪਹਿਲਾਂ ਸੁਖਬੀਰ ਬਾਦਲ ਨੂੰ ਮੰਤਰੀ ਮੰਡਲ ’ਚੋਂ ਬਾਹਰ ਦਾ ਰਾਹ ਦਿਖਾਉਣ। ਸ੍ਰੀ ਜਾਖੜ ਨੇ ਕਿਹਾ ਕਿ ਆਰਐਸਐਸ ਆਗੂ ਜਗਦੀਸ਼ ਗਗਨੇਜਾ ਨੂੰ ਸ਼ਰ੍ਹੇਆਮ ਗੋਲੀਆਂ ਮਾਰ ਦਿੱਤੀਆਂ ਸਨ ਤੇ ਕਾਤਲ ਅਜੇ ਤੱਕ ਨਾ ਪੰਜਾਬ ਪੁਲੀਸ ਹੱਥ ਨਹੀਂ ਆਇਆ ਤੇ ਨਾ ਸੀਬੀਆਈ ਦੇ ਹੱਥ ਕੋਈ ਸੁਰਾਗ ਲੱਗਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾਅਵਾ ਕਰ ਰਹੇ ਹਨ ਕਿ ਸ੍ਰੀ ਗਗਨੇਜਾ ’ਤੇ ਹੋਏ ਹਮਲੇ ਵਿੱਚ ਕਿਸੇ ਤਰ੍ਹਾਂ ਦਾ ਕੋਈ ਵਿਦੇਸ਼ੀ ਹੱਥ ਨਹੀਂ ਹੈ, ਜਦੋਂਕਿ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਇਹ ਗੱਲ ਦਾਅਵੇ ਨਾਲ ਕਹੀ ਕਿ ਇਸ ਘਟਨਾ ਵਿੱਚ ਵਿਦੇਸ਼ੀ ਤਾਕਤਾਂ ਦਾ ਹੱਥ ਹੈ। ਇਸ ਕਰਕੇ ਮਾਮਲਾ ਸੀਬੀਆਈ ਨੂੰ ਸੌਂਪਿਆ ਗਿਆ ਸੀ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜੰਗਲ ਰਾਜ ਤੋਂ ਲੋਕ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਸ ਦਿਨ ਪੰਜਾਬ ਦੇ ਡੀਜੀਪੀ ਨੇ ਇਹ ਜਨਤਕ ਕੀਤਾ ਸੀ ਕਿ ਸੂਬੇ ਵਿੱਚ 57 ਗੈਂਗਸਟਰ ਸਰਗਰਮ ਹਨ ਤਾਂ ਉਦੋਂ ਮੁੱਖ ਮੰਤਰੀ ਨੇ ਡੀਜੀਪੀ ਤੇ ਗ੍ਰਹਿ ਮੰਤਰੀ ਸੁਖਬੀਰ ਬਾਦਲ ਨੂੰ ਤਲਬ ਕਰਕੇ ਪੁੱਛਿਆ ਕਿਉਂ ਨਹੀਂ। ਇਸ ਮਾਮਲੇ ਵਿੱਚ ਮੁੱਖ ਮੰਤਰੀ ਦੀ ਚੁੱਪ ਇਕ ਤਰ੍ਹਾਂ ਨਾਲ ਸਹਿਮਤੀ ਸੀ। ਪੰਜਾਬ ਸਰਕਾਰ ਵੱਲੋਂ ਕੈਦੀਆਂ ਦੀ ਪੈਰੋਲ 42 ਦਿਨਾਂ ਤੋਂ ਸਿੱਧੀ 84 ਦੀ ਕੀਤੇ ਜਾਣ ਦੀ ਆਲੋਚਨਾ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਇਹ ਸਭ ਕੁਝ ਚੋਣਾਂ ’ਚ ਹਿੰਸਾ ਕਰਵਾਉਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਜਾਰੀ ਅੰਕੜਿਆਂ ਦੇ ਹਵਾਲੇ ਨਾਲ ਦੱਸਿਆ ਕਿ 2013 ’ਚ ਦੇਸ਼ ਦੇ ਗੁੰਡਾ ਅਨਸਰਾਂ ਕੋਲੋਂ ਫੜੇ ਗ਼ੈਰਕਾਨੂੰਨੀ ਹਥਿਆਰਾਂ ਦੀ ਗਿਣਤੀ 26658 ਸੀ, ਜਿਸ ਵਿੱਚ ਪੰਜਾਬ ਦੀ ਗਿਣਤੀ 11265 ਸੀ। 2014 ’ਚ ਇਹ ਗਿਣਤੀ ਦੇਸ਼ ਵਿੱਚ 27480 ਸੀ ਤੇ ਪੰਜਾਬ ’ਚ 10114 ਸੀ।2015 ਵਿੱਚ ਦੇਸ਼ ’ਚ 32589 ਗੁੰਡਿਆਂ ਕੋਲੋਂ ਅਸਲਾ ਬਰਾਮਦ ਹੋਇਆ ਸੀ ਤੇ ਪੰਜਾਬ ’ਚ ਇਹ ਗਿਣਤੀ 12189 ਸੀ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ’ਚ ਵਿਗੜੀ ਅਮਨ-ਕਾਨੂੰਨ ਦੀ ਹਾਲਤ ਬਾਰੇ ਅੱਖਾਂ ਖੋਲ੍ਹ ਕੇ ਦੇਖਣ। ਇਸ ਮੌਕੇ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਜਗਬੀਰ ਬਰਾੜ, ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ, ਡਾ. ਨਵਜੋਤ ਸਿੰਘ ਦਾਹੀਆ, ਲਾਡੀ ਸ਼ੇਰੋਵਾਲੀਆ ਤੇ ਸੁਖਜਿੰਦਰ ਸਿੰਘ ਰੰਧਾਵਾ ਆਗੂ ਹਾਜ਼ਰ ਸਨ।



from Punjab News – Latest news in Punjabi http://ift.tt/2dopuDA
thumbnail
About The Author

Web Blog Maintain By RkWebs. for more contact us on rk.rkwebs@gmail.com

0 comments