ਨਰਸਿੰਘ ਮਾਮਲੇ ਦੀ ਜਲਦ ਜਾਂਚ ਸ਼ੁਰੂ ਕਰੇਗੀ ਸੀਬੀਆਈ

narsingh-yadav-1-300x300ਨਵੀਂ ਦਿੱਲੀ : ਪਹਿਲਵਾਨ ਨਰਸਿੰਘ ਯਾਦਵ ਦੇ ਕਥਿਤ ਡੋਪਿੰਗ ਮਾਮਲੇ ਵਿੱਚ ਸੀਬੀਆਈ ਜਲਦ ਹੀ ਜਾਂਚ ਸ਼ੁਰੂ ਕਰਨ ਲਈ ਤਿਆਰ ਹੈ। ਸੀਬੀਆਈ ਨੇ ਅੱਜ ਦਾਅਵਾ ਕੀਤਾ ਕਿ ਉਸ ਨੇ ਇਸ ਸਬੰਧੀ ਪ੍ਰਧਾਨ ਮੰਤਰੀ ਦਫ਼ਤਰ ਤੋਂ ਮਿਲੇ ਦਸਤਾਵੇਜ਼ਾਂ ਅਤੇ ਸ਼ਿਕਾਇਤ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਸੀਬੀਆਈ ਦੇ ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦਫ਼ਤਰ ਦੇ ਪਰਸੋਨਲ ਤੇ ਟਰੇਨਿੰਗ ਵਿਭਾਗ ਵੱਲੋਂ ਹਦਾਇਤ ਮਿਲੀ ਹੈ ਅਤੇ ਉਹ ਜਲਦ ਹੀ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦੇਣਗੇ। ਸੂਤਰਾਂ ਨੇ ਦੱਸਿਆ ਕਿ ਉਹ ਭਾਰਤੀ ਕੁਸ਼ਤੀ ਫੈਡਰੇਸ਼ਨ ਵੱਲੋਂ ਦਾਇਰ ਸ਼ਿਕਾਇਤ ਦੇ ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਹਨ ਅਤੇ ਜਲਦੀ ਹੀ ਮੁੱਢਲੀ ਜਾਂਚ ਜਾਂ ਐਫਆਈਆਰ ਦੇ ਰੂਪ ਵਿੱਚ ਇੱਕ ਰਸਮੀ ਜਾਂਚ ਸ਼ੁਰੂ ਕਰ ਦਿੱਤੀ ਜਾਵੇਗੀ। ਰੀਓ ਓਲੰਪਿਕ ਦੌਰਾਨ ਖੇਡਾਂ ਬਾਰੇ ਟ੍ਰਿਬਿਊਨਲ (ਕੈਸ) ਨੇ ਪਿਛਲੇ ਮਹੀਨੇ ਯਾਦਵ ’ਤੇ ਚਾਰ ਸਾਲ ਦੀ ਪਾਬੰਦੀ ਲਗਾ ਦਿੱਤੀ ਸੀ ਜਿਸ ਕਾਰਨ ਉਹ ਖੇਡਾਂ ਵਿੱਚ ਭਾਗ ਨਹੀਂ ਲੈ ਸਕਿਆ ਸੀ। ਇਸ ਮਗਰੋਂ ਡਬਲਯੂਐਫਆਈ ਨੇ ਇਸ ਮਾਮਲੇ ਵਿੱਚ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਨਰਸਿੰਘ ਨੂੰ ਰੀਓ ਓਲੰਪਿਕ ਖੇਡਾਂ ਸ਼ੁਰੂ ਹੋਣ ਤੋਂ 20 ਦਿਨ ਪਹਿਲਾਂ ਪਾਬੰਦੀਸ਼ੁਦਾ ਪਦਾਰਥ ਲਈ ਪਾਜ਼ੀਟਿਵ ਪਾਇਆ ਗਿਆ ਸੀ। ਉਸ ਨੇ ਆਪਣੇ ਖ਼ਿਲਾਫ਼ ਸਾਜ਼ਿਸ਼ ਕੀਤੇ ਜਾਣ ਦਾ ਦੋਸ਼ ਲਾਉਂਦਿਆਂ ਕਿਹਾ ਸੀ ਕਿ ਸੋਨੀਪਤ ਵਿੱਚ ਸਾਈ ਹੋਸਟਲ ਵਿੱਚ ਉਸ ਦੇ ਖਾਣੇ ਅਤੇ ਪੀਣ ਵਾਲੇ ਪਦਾਰਥ ਵਿੱਚ ਪਾਬੰਦੀਸ਼ੁਦਾ ਪਦਾਰਥ ਮਿਲਾਇਆ ਗਿਆ ਸੀ। ਹਾਲਾਂਕਿ ਉਹ ਆਪਣੇ ਦੋਸ਼ਾਂ ਦੀ ਪੁਸ਼ਟੀ ਲਈ ਠੋਸ ਸਬੂਤ ਨਹੀਂ ਪੇਸ਼ ਕਰ ਸਕਿਆ ਸੀ।



from Punjab News – Latest news in Punjabi http://ift.tt/2cMmfWE
thumbnail
About The Author

Web Blog Maintain By RkWebs. for more contact us on rk.rkwebs@gmail.com

0 comments