ਅਕਾਲੀਆਂ ਨਾਲ ਹਿਸਾਬ ਕਰਾਂਗੇ : ਕੈਪਟਨ

full11686ਗੜ੍ਹਸ਼ੰਕਰ : ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਵਿਚ ‘ਹਲਕੇ ਵਿਚ ਕੈਪਟਨ’ ਪ੍ਰੋਗਰਾਮ ਦੌਰਾਨ ਸੂਬਾ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਮ ਲੋਕਾਂ ਅਤੇ ਕਾਂਗਰਸੀ ਵਰਕਰਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਕੈਪਟਨ ਨੇ ਲੋਕਾਂ ਨੂੰ ਭਰੋਸਾ ਦਿਤਾ ਕਿ ਜਿਥੇ ਸਾਢੇ ਨੌਂ ਸਾਲ ਕੱਟ ਲਏ ਹਨ, ਉਥੇ ਚਾਰ ਮਹੀਨੇ ਹੋਰ ਔਖੇ ਸੌਖੇ ਕੱਟ ਲਉ, ਫਿਰ ਅਕਾਲੀਆਂ ਨਾਲ ਹਿਸਾਬ ਕਿਤਾਬ ਜ਼ਰੂਰ ਕੀਤਾ ਜਾਵੇਗਾ। ਹਲਕੇ ਦੇ ਵੱਖ-ਵੱਖ ਹਿੱਸਿਆਂ ਤੋਂ ਪਹੁੰਚੇ ਕਾਂਗਰਸੀ ਵਰਕਰਾਂ ਤੇ ਆਮ ਲੋਕਾਂ ਨੇ ਕੈਪਟਨ ਨੂੰ ਲੋਕ ਭਲਾਈ ਸਕੀਮਾਂ ਲਾਗੂ ਕਰਨ ਦੀ ਗੱਲ ਕਹੀ ਤਾਕਿ ਲੋਕ ਮਹਿੰਗਾਈ ਦੀ ਮਾਰ ਤੋਂ ਬਚ ਸਕਣ।
ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਤਾਂ ਕਿਸੇ ਵੀ ਹਮਖ਼ਿਆਲੀ ਪਾਰਟੀ ਨਾਲ ਗੱਠਜੋੜ ਕਰਨ ਤੋਂ ਇਨਕਾਰ ਨਹੀਂ ਕੀਤਾ ਪਰ ਕਾਮਰੇਡ ਅਤੇ ਬਸਪਾ ਵਾਲੇ ਆਪ ਹੀ ਪਿੱਛੇ ਹਟ ਗਏ। ਉਨ੍ਹਾਂ ਕਿਹਾ ਕਿ ਪਾਣੀਆਂ ਦੇ ਮਾਮਲੇ ‘ਚ ‘ਆਪ’ ਧੋਖੇਬਾਜ਼ਾਂ ਦੀ ਪਾਰਟੀ ਸਾਬਤ ਹੋ ਰਹੀ ਹੈ। ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲਣ ਵਾਲੀ ਬੱਸ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜਦ ਇਸ ਬੱਸ ਵਿਚ ਸਫ਼ਰ ਕਰਨ ਲਈ ਸਵਾਰੀ ਹੀ ਨਹੀਂ ਤਾਂ ਇਹ ਬੱਸ ਬੰਦ ਹੀ ਕਰ ਦੇਣੀ ਚਾਹੀਦੀ ਹੈ। ਪੰਜਾਬ ਵਿਚ ਧਾਰਮਕ ਗ੍ਰੰਥਾਂ ਦੀ ਹੋ ਰਹੀ ਬੇਅਦਬੀ ਬਾਰੇ ਕੈਪਟਨ ਨੇ ਕਿਹਾ ਕਿ ਇਸ ਲਈ ਅਕਾਲੀ ਸਰਕਾਰ ਜ਼ਿੰਮੇਵਾਰ ਹੈ। ਕੰਢੀ ਖੇਤਰ ਵਿਚ ਇੰਡਸਟਰੀ ਲਾਉਣ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ‘ਤੇ ਇਹ ਕੰਮ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।
ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਜਨਰਲ ਸਕੱਤਰ ਲਵ ਕੁਮਾਰ ਗੋਲਡੀ, ਹੋਰ ਆਗੂ, ਵਰਕਰ ਤੇ ਆਮ ਲੋਕ ਹਾਜ਼ਰ ਸਨ।



from Punjab News – Latest news in Punjabi http://ift.tt/2cx70Dv
thumbnail
About The Author

Web Blog Maintain By RkWebs. for more contact us on rk.rkwebs@gmail.com

0 comments