‘ਆਪ’ ਆਗੂ ਖ਼ਿਲਾਫ਼ ਕੇਸ ਦਰਜ

No Image SFਲੁਧਿਆਣਾ, 23 ਸਤੰਬਰ : ਸਤਜੋਤ ਨਗਰ ਇਲਾਕੇ ’ਚ ਗ਼ਲੀ ਤੋੜਨ ਨੂੰ ਲੈ ਕੇ ਹੋਏ ਵਿਵਾਦ ’ਚ ਆਮ ਆਦਮੀ ਪਾਰਟੀ ਦੇ ਸੀਨੀਆਰ ਆਗੂ ਅਤੇ ਪਿੰਡ ਦੇ ਸਰਪੰਚ ਕਮਲਜੀਤ ਸਿੰਘ ਦੂਆ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇੱਕ ਔਰਤ ਦੇ ਨਾਲ ਕਥਿਤ ਤੌਰ ’ਤੇ ਕੁੱਟਮਾਰ ਤੇ ਛੇੜਛਾੜ ਕੀਤੀ। ਥਾਣਾ ਸਦਰ ਦੀ ਪੁਲੀਸ ਨੇ ਇਸ ਮਾਮਲੇ ’ਚ ਸਤਜੋਤ ਨਗਰ ਇਲਾਕੇ ’ਚ ਰਹਿਣ ਵਾਲੀ ਔਰਤ ਦੀ ਸ਼ਿਕਾਇਤ ’ਤੇ ਮੁਲਜ਼ਮ ਕਮਲਜੀਤ ਸਿੰਘ ਦੂਆ, ਜਗਜੀਵਨ ਸਿੰਘ, ਮੀਨਾ ਤੇ ਉਸ ਦੇ ਪਤੀ ਗੋਗੀ ਦੇ ਖਿਲਾਫ਼ ਕੁੱਟਮਾਰ ਤੇ ਛੇੜਛਾੜ ਦਾ ਕੇਸ ਦਰਜ ਕਰ ਲਿਆ ਹੈ। ਪੁਲੀਸ ਮੁਲਜ਼ਮਾਂ ਦੀ ਭਾਲ ’ਚ ਲੱਗੀ ਹੋਈ ਹੈ। ਹਾਲੇ ਸਾਰੇ ਮੁਲਜ਼ਮ ਪੁਲੀਸ ਗ੍ਰਿਫ਼ਤ ’ਚੋਂ ਬਾਹਰ ਹਨ।
ਔਰਤ ਵੱਲੋਂ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਮੁਲਜ਼ਮ ‘ਆਪ’ ਨੇਤਾ ਕਮਲਜੀਤ ਸਿੰਘ ਜੂਨੀਅਰ ਇੰਜਨੀਅਰ ਨੂੰ ਨਾਲ ਲੈ ਕੇ ਉਨ੍ਹਾਂ ਦੀ ਗ਼ਲੀ ’ਚ ਆਇਆ। ਉਨ੍ਹਾਂ ਆਉਂਦੇ ਹੀ ਘਰ ਦੇ ਬਾਹਰ ਤੋੜਫੋੜ ਸ਼ੁਰੂ ਕਰ ਦਿੱਤੀ। ਜਦੋਂ ਔਰਤ ਨੇ ਰੋਕਿਆ ਤਾਂ ਮੁਲਜ਼ਮਾਂ ਨੇ ਉਸ ਨੂੰ ਭਲਾ ਬੁਰਾ ਆਖਿਆ ਤੇ ਉਸ ਨਾਲ ਕੁੱਟਮਾਰ ਕਰਦੇ ਹੋਏ ਉਸ ਨਾਲ ਛੇੜਛਾੜ ਵੀ ਕੀਤੀ।
ਔਰਤ ਨੇ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਦੀ ਪੁਲੀਸ ਮੌਕੇ ’ਤੇ ਪੁੱਜ ਗਈ। ਪੁਲੀਸ ਨੇ ਜਾਂਚ ਤੋਂ ਬਾਅਦ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਨੇ ਕਿਹਾ ਕਿ ਹਾਲੇ ਸਾਰੇ ਮੁਲਜ਼ਮ ਪੁਲੀਸ ਗ੍ਰਿਫ਼ਤ ’ਚੋਂ ਬਾਹਰ ਹਨ। ਉਨ੍ਹਾਂ ਦੀ ਭਾਲ ’ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦੀ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।  ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਨੇਤਾ ਤੇ ਸਰਪੰਚ ਕਮਲਜੀਤ ਸਿੰਘ ‘ਆਪ’ ਨਾਲ ਕਾਫ਼ੀ ਸਮੇਂ ਤੋਂ ਜੁੜੇ ਹੋਏ ਹਨ।

ਕੇਸ ਰੱਦ ਕਰਨ ਦੀ ਮੰਗ
ਆਮ ਆਦਮੀ ਪਾਰਟੀ ਦੇ ਨੇਤਾ ਤੇ ਸਰਪੰਚ ਕਮਲਜੀਤ ਸਿੰਘ ਦੂਆ ’ਤੇ ਕੇਸ ਦਰਜ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ‘ਆਪ’ ਦੇ ਨੇਤਾ ਪੁਲੀਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਨੂੰ ਮਿਲਣ ਪੁੱਜੇ। ਪੁਲੀਸ ਕਮਿਸ਼ਨਰ ਦੇ ਨਾ ਹੋਣ ਕਾਰਨ ਉਹ ਇਸ ਮਾਮਲੇ ’ਚ ਏਡੀਸੀਪੀ ਸੁਖਪਾਲ ਸਿੰਘ ਬਰਾੜ ਨੂੰ ਮਿਲੇ ਤੇ ਸਾਰੇ ਮਾਮਲੇ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ ਤੇ ਇਸ ਮਾਮਲੇ ਦੀ ਉਚ ਪੱਧਰੀ ਜਾਂਚ ਕਰਵਾ ਕੇਸ ਰੱਦ ਕਰਨ ਦੀ ਮੰਗ ਕੀਤੀ। ਏਡੀਸੀਪੀ ਨੇ ‘ਆਪ’ ਨੇਤਾ ਜਰਨੈਲ ਸਿੰਘ, ਜਗਰੂਪ ਸਿੰਘ ਜਰਖੜ, ਰਵਿੰਦਰਪਾਲ ਸਿੰਘ ਪਾਲੀ, ਮਾਸਟਰ ਹਰੀ ਸਿੰਘ, ਗੁਰਮੇਲ ਸਿੰਘ, ਐਚ.ਐਸ. ਲੋਟੇ, ਅਮਰੀਕ ਸਿੰਘ ਬੱਤਰਾ, ਰਾਜੀਵ ਅਰੋੜਾ, ਅਰੁਣ ਨਈਅਰ ਨੂੰ ਭਰੋਸਾ ਦਿੱਤਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ।



from Punjab News – Latest news in Punjabi http://ift.tt/2cYaRZi
thumbnail
About The Author

Web Blog Maintain By RkWebs. for more contact us on rk.rkwebs@gmail.com

0 comments