ਇੱਕ ਪਾਸੜ ‘ਪ੍ਰੇਮੀ’ ਵੱਲੋਂ ਲੜਕੀ ਦੇ ਪਿਤਾ ਦਾ ਕਤਲ

01-copy-10ਸੰਗਤ ਮੰਡੀ, 25 ਸਤੰਬਰ : ਪਿੰਡ ਜੈ ਸਿੰਘ ਵਾਲਾ ਵਿੱਚ ਇੱਕ ਨੌਜਵਾਨ ਲੜਕੇ ਵੱਲੋਂ ਆਪਣੇ ਗੁਆਂਢੀ ਘਰ ਦੀ ਇੱਕ ਲੜਕੀ ਨਾਲ ਵਿਆਹ ਕਰਵਾਉਣ ਵਿੱਚ ਅੜਿੱਕਾ ਬਣੇ ਲੜਕੀ ਦੇ ਪਿਤਾ ਨੂੰ ਕਤਲ ਕਰ ਦਿੱਤਾ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਲੜਕੇ ਵੱਲੋਂ ਬੀਤੀ ਰਾਤ ਲੜਕੀ ਦੇ ਘਰ ਵਿੱਚ ਦਾਖਲ ਹੋ ਕੇ ਉਸਦੇ ਸੁੱਤੇ ਪਏ ਪਿਤਾ ਦੇ ਸਿਰ ਵਿੱਚ ਲੋਹੇ ਦੀ ਰਾਡ ਮਾਰੀ। ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਘਟਨਾ ਦਾ ਪਤਾ ਚੱਲਦਿਆਂ ਹੀ ਬਠਿੰਡਾ (ਦਿਹਾਤੀ) ਦੇ ਡੀਐੱਸਪੀ ਚੰਦ ਸਿੰਘ ਅਤੇ ਥਾਣਾ ਸੰਗਤ ਦੇ ਮੁਖੀ ਸੰਦੀਪ ਸਿੰਘ ਭਾਟੀ ਪੁਲੀਸ ਪਾਰਟੀ ਸਮੇਤ ਘਟਨਾ ਸਥਾਨ ਉੱਤੇ ਪਹੁੰਚੇ। ਇਸ ਸਬੰਧੀ ਥਾਣਾ ਸੰਗਤ ਦੇ ਮੁੱਖੀ ਸੰਦੀਪ ਸਿੰਘ ਭਾਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਗੁਰਸੇਵਕ ਸਿੰਘ (60) ਦੀ ਲੜਕੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਗੁਆਂਢ ਵਿੱਚ ਰਹਿੰਦਾ ਲੜਕਾ ਚਮਕੌਰ ਸਿੰਘ ਉਸ ਨਾਲ ਵਿਆਹ ਕਰਵਾਉਣ ਦੀ ਖਾਹਸ਼ ਰੱਖਦਾ ਸੀ। ਉਸਦਾ ਪਿਤਾ ਇਸ ਦੇ ਵਿਰੁੱਧ ਸੀ, ਜਿਸ ਕਾਰਣ ਲੜਕਾ ਉਸਦੇ ਪਿਤਾ ਨਾਲ ਰੰਜਿਸ਼ ਰੱਖਦਾ ਸੀ। ਉਸ ਨੇ ਕਿਹਾ ਕਿ ਬੀਤੀ ਰਾਤ ਲੜਕਾ ਕੰਧ ਟੱਪ ਕੇ ਉਸਦੇ ਘਰ ਦਾਖਲ ਹੋ ਗਿਆ ਅਤੇ ਸੁੱਤੇ ਪਏ ਉਸਦੇ ਪਿਤਾ ਦੇ ਸਿਰ ਉੱਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ, ਜਿਸ ਕਾਰਣ ਉਸਦੇ ਪਿਤਾ ਦੀ ਮੌਤ ਹੋ ਗਈ ਅਤੇ ਰੌਲਾ ਪਾਉਣ ‘ਤੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ। ਥਾਣਾ ਸੰਗਤ ਵਿਖੇ ਲੜਕੀ ਦੇ ਬਿਆਨਾਂ ‘ਤੇ ਲੜਕੇ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ।



from Punjab News – Latest news in Punjabi http://ift.tt/2cOAs4j
thumbnail
About The Author

Web Blog Maintain By RkWebs. for more contact us on rk.rkwebs@gmail.com

0 comments