ਜੈਸਲਮੇਰ : ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਸਾਲ 2018 ਤਕ ਭਾਰਤ-ਪਾਕਿ ਸਰਹੱਦ ਨੂੰ ਸੀਲ ਕਰ ਦਿਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ‘ਤੇ ਕਿਸੇ ਤਰ੍ਹਾਂ ਦੀ ਆਂਚ ਨਹੀਂ ਆਉਣ ਦਿਤੀ ਜਾਵੇਗੀ।
ਉਹ ਕੌਮਾਂਤਰੀ ਸਰਹੱਦੀ ਖੇਤਰ ਰਾਜਸਥਾਨ, ਪੰਜਾਬ, ਜੰਮੂ-ਕਸ਼ਮੀਰ ਅਤੇ ਗੁਜਰਾਤ ਵਿਚ ਤਾਜ਼ਾ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਆਏ ਹੋਏ ਸਨ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਲ 2018 ਤਕ ਭਾਰਤ-ਪਾਕਿ ਸਰਹੱਦ ਨੂੰ ਪੂਰੀ ਤਰ੍ਹਾਂ ਸੀਲ ਕਰ ਦਿਤਾ ਜਾਵੇਗਾ।
ਗ੍ਰਹਿ ਮੰਤਰੀ ਨੇ ਕਿਹਾ ਕਿ ਇਸ ਕੰਮ ਵਾਸਤੇ ‘ਬਾਰਡਰ ਸਕਿਉਰਿਟੀ ਗਰਿਡ’ ਬਣਾਇਆ ਜਾਵੇਗਾ ਅਤੇ ਲਗਾਤਾਰ ਇਸ ਦੀ ਨਿਗਰਾਨੀ ਕੀਤੀ ਜਾਵੇਗੀ। ਗ੍ਰਹਿ ਰਾਜ ਮੰਤਰੀ ਕਿਰਨ ਰਿਜਿਜੂ ਨਾਲ ਪਹੁੰਚੇ ਰਾਜਨਾਥ ਸਿੰਘ ਨੇ ਕਿਹਾ ਕਿ ਪਾਕਿਸਤਾਨ ਨਾਲ ਤਣਾਅ ਵਧਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਕਿਸੇ ਤਰ੍ਹਾਂ ਦੀ ਆਂਚ ਨਹੀਂ ਆਉਣ ਦਿਤੀ ਜਾਵੇਗੀ। ਦੇਸ਼ਵਾਸੀਆਂ ਨੂੰ ਫ਼ੌਜ ਅਤੇ ਜਵਾਨਾਂ ‘ਤੇ ਭਰੋਸਾ ਰਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਫ਼ੌਜ ਅਤੇ ਜਵਾਨਾਂ ‘ਤੇ ਪੂਰੀ ਤਰ੍ਹਾਂ ਵਿਸ਼ਵਾਸ ਅਤੇ ਭਰੋਸਾ ਹੈ। ਜਿਸ ਤਰ੍ਹਾਂ ਕਿਸਾਨ ਅਪਣੀ ਫ਼ਸਲ ਦੀ ਰਾਖੀ ਕਰਦਾ ਹੈ, ਉਸੇ ਤਰ੍ਹਾਂ ਜਵਾਨ ਸਰਹੱਦ ਦੀ ਰਾਖੀ ਕਰ ਰਿਹਾ ਹੈ।
from Punjab News – Latest news in Punjabi http://ift.tt/2dYKpNY
0 comments