ਰੈੱਡ ਅਲਰਟ ਦੇ ਮੱਦੇਨਜ਼ਰ ਭਾਖੜਾ ਡੈਮ ਦੀ ਸੁਰੱਖਿਆ ਵਧਾਈ

full11948ਨੰਗਲ : ਭਾਰਤੀ ਫੌਜ ਵਲੋਂ ਕੀਤੇ ਗਏ ਸਰਜੀਕਲ ਸਟਰਾਇਕ ਤੋਂ ਬਾਅਦ ਜਿਥੇ ਪੂਰੇ ਪੰਜਾਬ ਵਿੱਚ ਰੈਡ ਅਲਰਟ ਜਾਰੀ ਕੀਤਾ ਹੋਇਆ ਹੈ  ਉਥੇ ਹੀ ਨੰਗਲ ਦੇ ਨਾਲ ਲੱਗਦੇ ਭਾਖੜਾ ਡੈਮ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ ਅਤੇ ਡੈਮ ਨੂੰ ਜਾਣ ਵਾਲੇ ਸਾਰੇ ਰਸਤਿਆਂ ‘ਤੇ ਸਖ਼ਤੀ ਕਰ ਦਿੱਤੀ ਗਈ ਹੈ।
ਅੱਜ ਇਨ੍ਹਾਂ ਸੁਰੱਖਿਆਂ ਪ੍ਰਬੰਧਾਂ ਦੀ ਅਚਨਚੇਤ ਚੈਕਿੰਗ ਕਰਨ ਐਸ.ਪੀ. ਹੈਡਕੁਆਰਟਰ ਰੂਪਨਗਰ ਸ੍ਰੀ ਹਰਪਾਲ ਸਿੰਘ ਸੰਧੂ ਪਹੁੰਚੇ। ਉਨ੍ਹਾਂ ਦੇ ਨਾਲ  ਡੀ.ਐਸ.ਪੀ. ਕੇਸਰ ਸਿੰਘ ਵੀ ਸਨ। ਉਨ੍ਹਾਂ ਵਲੋਂ ਥਰਮਲਾਂ ਪੋਸਟ ‘ਤੇ ਤਾਇਨਾਤ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਅਤੇ ਹਾਜ਼ਰੀ ਯਕੀਨੀ ਬਣਾਉਣ ਦੇ ਹੁਕਮ ਵੀ ਦਿਤੇ। ਇਸ ਤੋਂ ਬਾਅਦ ਉਨ੍ਹਾਂ ਵਲੋਂ ਨੰਗਲ ਡੈਮ, ਬਿਭੌਰ ਸਾਹਿਬ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ ਲਗਦੀਆਂ ਸਾਰੀਆਂ ਸਰਹੱਦਾਂ ਤੇ ਲਗਾਏ ਗਏ ਜਵਾਨਾਂ ਦੀ ਚੈਕਿੰਗ ਕੀਤੀ। ਉਨ੍ਹਾਂ ਦੱÎਸਿਆ ਕਿ ਪੁਲੀਸ ਹਰ ਤਰ੍ਹਾਂ ਦੇ ਹਲਾਤਾਂ ਨਾਲ ਨਿਪਟਣ ਲਈ ਮੁਸਤੈਦ ਹੈ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਡੀ.ਐਸ.ਪੀ. ਡੈਮ ਸਕਿਉਰਟੀ ਅਵਿਨਾਸ਼ ਅੱਤਰੀ, ਅਵਤਾਰ ਸਿੰਘ ਅਤੇ ਜਤਿੰਦਰ ਸੈਣੀ ਹਾਜ਼ਰ ਸਨ।



from Punjab News – Latest news in Punjabi http://ift.tt/2dApNuv
thumbnail
About The Author

Web Blog Maintain By RkWebs. for more contact us on rk.rkwebs@gmail.com

0 comments