ਰਾਹੁਲ ਦੀ ਨਵਜੋਤ ਸਿੱਧੂ ਨਾਲ ਨਹੀਂ ਹੋਈ ਕੋਈ ਮੀਟਿੰਗ

01-copy-300x139ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਹਾਈਕਮਾਂਡ ਦੀ ਕ੍ਰਿਕਟਰ ਨਵਜੋਤ ਸਿੱਧੂ ਨਾਲ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਕੋਈ ਗੱਲਬਾਤ ਨਹੀਂ ਹੋਈ, ਪਰ ਜੇ ਸਿੱਧੂ ਬਿਨਾਂ ਸ਼ਰਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦਾ ਹੈ ਤਾਂ ਉਸ ਲਈ ਦਰਵਾਜ਼ੇ ਖੁੱਲ੍ਹੇ ਹਨ। ਦੋਵਾਂ ਆਗੂਆਂ ਨੇ ਕਿਹਾ ਕਿ ਇਹ ਅਫ਼ਵਾਹ ਹੈ ਕਿਉਂਕਿ ਰਾਹੁਲ ਗਾਂਧੀ ਉੱਤਰ ਪ੍ਰਦੇਸ਼ ਵਿੱਚ ਆਪਣੀ ਯਾਤਰਾ ਵਿੱਚ ਰੁੱਝੇ ਹੋਏ ਹਨ ਅਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਠੀਕ ਨਾ ਹੋਣ ਕਰਕੇ ਉਨ੍ਹਾਂ ਕਿਸੇ ਨਾਲ ਕੋਈ ਮੀਟਿੰਗ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਦੂਜੇ ਲੋਕਾਂ ਵਾਂਗ ਸਿੱਧੂ ਵੀ ਬਿਨਾਂ ਸ਼ਰਤ ਸ਼ਾਮਲ ਹੋ ਸਕਦੇ ਹਨ।

ਜਾਣਕਾਰ ਹਲਕਿਆਂ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਦੇ ਆਗੂ ਦੀ ਸਿੱਧੂ ਨਾਲ ਗੱਲਬਾਤ ਹੋਈ ਸੀ ਤੇ  ਉਨ੍ਹਾਂ ਨੂੰ ਪੇਸ਼ਕਸ਼ ਕੀਤੀ ਸੀ ਕਿ ਉਨ੍ਹਾਂ ਨੂੰ ਅੰਮ੍ਰਿਤਸਰ ਤੋਂ ਲੋਕ ਸਭਾ ਦੀ ਚੋਣ ਲੜਾ ਦਿੱਤੀ ਜਾਵੇਗੀ ਤੇ ਉਨ੍ਹਾਂ ਦੀ ਪਤਨੀ ਨੂੰ ਵਜ਼ਾਰਤ ਵਿੱਚ ਅਹਿਮ ਰੁਤਬਾ ਦਿੱਤਾ ਜਾਵੇਗਾ। ਕੈਪਟਨ ਅਤੇ ਆਸ਼ਾ ਕੁਮਾਰੀ ਨੇ ਇਸ ਤਰ੍ਹਾਂ ਦੀ ਕਿਸੇ ਗੱਲਬਾਤ ਤੋਂ ਇਨਕਾਰ ਕੀਤਾ ਹੈ। ਕੈਪਟਨ ਨੇ ਅੱਜ ਨਵੀਂ ਬਣੀ ਫੌਜੀ ਜਨਤਾ ਪਾਰਟੀ ਨਾਲ ਚੋਣ ਸਮਝੌਤਾ ਕਰਨ ਤੋਂ ਨਾਂਹ ਕਰ ਦਿੱਤੀ ਕਿਉਂਕਿ ਇਸ ਪਾਰਟੀ ਦੇ ਆਗੂਆਂ ਨੇ 35 ਸੀਟਾਂ ਦੀ ਮੰਗ ਕੀਤੀ ਸੀ। ਆਸ਼ਾ ਕੁਮਾਰੀ ਨੇ ਕਿਹਾ ਕਿ ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਭਲਕੇ ਦੁਪਹਿਰੇ ਦੋ ਵਜੇ ਵਿਜੇ ਘਾਟ ਪਹੁੰਚਣਾ ਹੈ ਤੇ ਉਥੇ ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ ਤੇ ਅੱਜ ਦੀ ਮੀਟਿੰਗ ਉਸੇ ਸਿਲਸਿਲੇ ਵਿੱਚ ਕੀਤੀ ਗਈ ਸੀ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਉਨ੍ਹਾਂ ਨੇ ਕ੍ਰਿਕਟਰ ਨਵਜੋਤ ਸਿੱਧੂ ਦੀ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨਾਲ ਕੋਈ ਮੀਟਿੰਗ ਨਹੀਂ ਕਰਵਾਈ।

ਖਾਟ ਸਭਾਵਾਂ ਦੀ ਸਫ਼ਲਤਾ ਪੰਜਾਬ ’ਚ ਦੁਹਰਾਉਣ ਦੀ ਤਿਆਰੀ
ਚੰਡੀਗੜ੍ਹ: ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਉੱਤਰ ਪ੍ਰਦੇਸ਼ ’ਚ ਕਿਸਾਨਾਂ ਦੇ ਮੁੱਦਿਆਂ ’ਤੇ ਕੀਤੀਆਂ ਗਈਆਂ ਖਾਟ ਸਭਾਵਾਂ ’ਚ ਮਿਲੀ ਸਫ਼ਲਤਾ ਨੂੰ  ਪੰਜਾਬ ਵਿੱਚ ਦੁਹਰਾਉਣ ਦਾ ਯਤਨ ਕੀਤਾ ਜਾਵੇਗਾ। ਰਾਹੁਲ ਗਾਂਧੀ ਦੀ ਪੰਜਾਬ ਯਾਤਰਾ ਦਾ ਐਲਾਨ ਭਲਕੇ ਦਿੱਲੀ ਦੇ ਵਿਜੇ ਘਾਟ ਵਿੱਚ ਕੀਤੀ ਜਾ ਰਹੀ ਸੁਆਗਤੀ ਰੈਲੀ ਵਿੱਚ ਕੀਤਾ ਜਾਵੇਗਾ।  ਪੰਜਾਬ ਕਾਂਗਰਸ ਵੱਲੋਂ ‘ਖਾਟ ਸਭਾਵਾਂ’ ਦੀ ਤਰਜ਼ ’ਤੇ ‘ਮੰਜੀਆਂ ’ਤੇ ਮੀਟਿੰਗਾਂ’ ਦਾ ਤਜਰਬਾ ਕਰਨ ਦਾ ਯਤਨ  ਕੀਤਾ ਜਾ ਸਕਦਾ ਹੈ। ਕਾਂਗਰਸ ਦੇ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀ ਟੀਮ ਨੇ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦਾ ਪ੍ਰੋਗਰਾਮ ਬਣਾ ਲਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗਾਂਧੀ ਪੰਜਾਬ ਦੇ ਦੌਰੇ ਸਮੇਂ ਕਿਸਾਨਾਂ ਦੀਆਂ ਖੁਦਕੁਸ਼ੀਆਂ, ਕਿਸਾਨੀ ਸਿਰ ਚੜ੍ਹੇ ਕਰਜ਼ਿਆਂ ਸਮੇਤ ਕਈ ਅਹਿਮ ਮੁੱਦੇ ਉਠਾਉਣਗੇ।



from Punjab News – Latest news in Punjabi http://ift.tt/2dMn1qQ
thumbnail
About The Author

Web Blog Maintain By RkWebs. for more contact us on rk.rkwebs@gmail.com

0 comments