ਇਸਲਾਮਾਬਾਦ, 13 ਅਕਤੂਬਰ : ਪਾਕਿਸਤਾਨ ਥਲ ਸੈਨਾ ਦੇ ਮੁਖੀ ਜਨਰਲ ਰਹੀਲ ਸ਼ਰੀਫ਼ ਨੇ ਫੌਜੀ ਅਦਾਲਤਾਂ ਵੱਲੋਂ ਦਸ ਅਤਿਵਾਦੀਆਂ ਨੂੰ ਸੁਣਾਈ ਮੌਤ ਦੀ ਸਜ਼ਾ ਦੀ ਪੁਸ਼ਟੀ ਕਰ ਦਿੱਤੀ ਹੈ। ਇਨ੍ਹਾਂ ਅਤਿਵਾਦੀਆਂ ਉਪਰ ਪੋਲੀਓ ਵਰਕਰਾਂ, ਆਮ ਸ਼ਹਿਰੀਆਂ ਤੇ ਫੌਜੀਆਂ ਨੂੰ ਮਾਰਨ ਦਾ ਦੋਸ਼ ਹੈ। ਇਨ੍ਹਾਂ ਅਤਿਵਾਦੀਆਂ ਦਾ ਸਬੰਧ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨਾਲ ਹੈ। ਇਨ੍ਹਾਂ ਦੀ ਗ੍ਰਿਫ਼ਤਾਰੀ ਦੌਰਾਨ ਫੌਜ ਨੂੰ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਹੋਏ ਸਨ। ਦੇਸ਼ ਵਿੱਚ ਅਤਿਵਾਦੀਆਂ ਖ਼ਿਲਾਫ਼ ਕੇਸਾਂ ਦਾ ਤੇਜ਼ੀ ਨਾਲ ਨਿਬੇੜਾ ਕਰਨ ਲਈ ਦੇਸ਼ ਭਰ ਵਿੱਚ ਫੌਜੀ ਅਦਾਲਤਾਂ ਦੀ ਸਥਾਪਨਾ ਕੀਤੀ ਗਈ ਸੀ।
from Punjab News – Latest news in Punjabi http://ift.tt/2elXqot
0 comments