ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਪਿਛਲੇ ਦਿਨਾਂ ਵਿਚ ਜਾਰੀ ਕੀਤੇ ਗਏ ਸਰਹੱਦੀ ਪਿੰਡਾਂ ਨੂੰ ਖ਼ਾਲੀ ਕਰਵਾਉਣ ਦੇ ਆਦੇਸ਼ ਮੁਕੰਮਲ ਤੌਰ ‘ਤੇ ਵਾਪਸ ਲਏ ਗਏ ਹਨ ਅਤੇ ਇਹ ਹੁਕਮ ਤੁਰਤ ਲਾਗੂ ਹੋਣਗੇ। ਸਰਕਾਰੀ ਬੁਲਾਰੇ ਨੇ ਦਸਿਆ ਕਿ ਪੰਜਾਬ ਸਰਕਾਰ ਨੇ ਪਾਕਿਸਤਾਨ ਦੀ ਸਰਹੱਦ ਨਾਲ ਲਗਦੇ ਪੰਜਾਬ ਦੇ 7 ਜ਼ਿਲ੍ਹਿਆਂ ਦੇ 10 ਕਿਲੋਮੀਟਰ ਦੇ ਘੇਰੇ ਵਿਚ ਆਉਂਦੇ ਪਿੰਡਾਂ ਨੂੰ ਖ਼ਾਲੀ ਕਰਨ ਲਈ ਕਿਹਾ ਸੀ ਪਰ ਹੁਣ ਸੂਬਾ ਸਰਕਾਰ ਨੇ ਮੁੜ ਪਿੰਡ ਵਾਸੀਆਂ ਨੂੰ ਅਪਣੇ ਘਰਾਂ ਵਿਚ ਜਾ ਕੇ ਰਹਿਣ ਦੀ ਇਜਾਜ਼ਤ ਦੇ ਦਿਤੀ ਹੈ। ਬੁਲਾਰੇ ਨੇ ਦਸਿਆ ਕਿ ਸਰਹੱਦ ਪਾਰ ਤੋਂ ਹੋਣ ਵਾਲੇ ਕਿਸੇ ਵੀ ਜਵਾਬੀ ਹਮਲੇ, ਅਣ-ਸੁਖਾਵੀਂ ਘਟਨਾ ਜਾਂ ਜਾਨੀ ਨੁਕਸਾਨ ਤੋਂ ਬਚਣ ਲਈ ਚੌਕਸੀ ਵਜੋਂ ਲਗਭਗ 1000 ਪਿੰਡਾਂ ਨੂੰ ਖ਼ਾਲੀ ਕਰਵਾਇਆ ਗਿਆ ਸੀ।
from Punjab News – Latest news in Punjabi http://ift.tt/2ebky8b
0 comments