ਸਰਬੱਤ ਖ਼ਾਲਸਾ ਸਬੰਧੀ ਜ਼ਰੂਰੀ ਮੀਟਿੰਗ

full12099ਤਲਵੰਡੀ ਸਾਬੋ : ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਵਿਚ ਸਰਬੱਤ ਖ਼ਾਲਸਾ 10 ਨਵੰਬਰ ਦੀਆਂ ਤਿਆਰੀਆਂ ਸਬੰਧੀ ਪੰਥਕ ਜਥੇਬੰਦੀਆਂ ਨਾਲ ਜ਼ਰੂਰੀ ਮੀਟਿੰਗ ਹੋਈ। ਇਸ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਯੂਨਾਈਟਡ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ 1920, ਸੁਤੰਤਰ ਅਕਾਲੀ ਦਲ, ਪੰਥਕ ਸੇਵਾ ਲਹਿਰ ਦੇ ਆਗੂ ਸ਼ਾਮਲ ਹੋਏ।

ਮੀਟਿੰਗ ਵਿਚ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ ਨੇ ਪੰਥਕ ਜਥੇਬੰਦੀਆਂ ਦੀਆਂ ਸਰਬੱਤ ਖ਼ਾਲਸਾ 2016 ਦੇ ਸਮੁੱਚੇ ਪ੍ਰਬੰਧ ਦੀਆਂ ਤਿਆਰੀਆਂ ਸਬੰਧੀ ਡਿਊਟੀਆਂ ਲਗਾਈਆਂ।
ਮੀਟਿੰਗ ਵਿਚ ਭਾਈ ਜਗਤਾਰ ਸਿੰਘ ਹਵਾਰਾ ਦੇ ਪੰਥਕ ਜਜ਼ਬੇ ਤੇ ਪੰਥਕ ਏਕਤਾ ਦੀ ਸ਼ਲਾਘਾ ਕੀਤੀ ਗਈ। ਜਗਤਾਰ ਸਿੰਘ ਹਵਾਰਾ ਸਮੇਤ ਸਮੂਹ ਰਾਜਸੀ ਬੰਦੀਆਂ ਦੀ ਰਿਹਾਈ ਲਈ ਫ਼ੈਸਲਾਕੁਨ ਸੰਘਰਸ਼ ਤੇਜ਼ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ। ਜਥੇਦਾਰ ਜਗਤਾਰ ਸਿੰਘ ਹਵਾਰਾ ਵਲੋਂ 10 ਨਵੰਬਰ 2016 ਨੂੰ ਹੋਣ ਵਾਲੇ ਸਰਬੱਤ ਖ਼ਾਲਸਾ ਦੀ ਪੰਜ ਸਿੰਘਾਂ ਮੇਜਰ ਸਿੰਘ, ਸਤਨਾਮ ਸਿੰਘ ਖੰਡਾ, ਸਤਨਾਮ ਸਿੰਘ ਖ਼ਾਲਸਾ, ਮੰਗਲ ਸਿੰਘ, ਤਰਲੋਕ ਸਿੰਘ ਨੂੰ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਉਪਰ ਅਗਵਾਈ ਦੇਣ ਨੂੰ ਸਿੱਖ ਪਰੰਪਰਾਵਾਂ ਤੇ ਸਿਧਾਂਤਾਂ ਮੁਤਾਬਕ ਸਹੀ ਨਹੀਂ ਦਸਿਆ ਗਿਆ। ਪੰਜ ਪਿਆਰੇ ਸਿਰਫ਼ ਤੇ ਸਿਰਫ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਭਾਈ ਦਇਆ ਸਿੰਘ, ਭਾਈ ਧਰਮ ਸਿੰਘ, ਭਾਈ ਮੋਹਕਮ ਸਿੰਘ, ਭਾਈ ਸਾਹਿਬ ਸਿੰਘ ਅਤੇ ਭਾਈ ਹਿੰਮਤ ਸਿੰਘ ਸਾਜੇ ਗਏ ਸਨ, ਜੋ ਸਿੱਖ ਇਤਿਹਾਸ ਵਿਚ ਸਥਾਈ ਹਨ।

ਭਾਈ ਸਤਨਾਮ ਸਿੰਘ ਖੰਡੇ ਹੁਣੀ ਸਾਰੇ ਸਮੁੱਚੇ ਰੂਪ ਵਿਚ ਸਰਬੱਤ ਖ਼ਾਲਸਾ 2015 ਵਿਚ ਸ਼ਾਮਲ ਨਹੀਂ ਹੋਏ ਸਨ ਪਰ ਸਰਬੱਤ ਖ਼ਾਲਸਾ 2016 ਵਿਚ ਸ਼ਾਮਲ ਹੋਣ ਦਾ ਸਵਾਗਤ ਅਤੇ ਸਤਿਕਾਰ ਕੀਤਾ ਜਾਂਦਾ ਹੈ। ਮੀਟਿੰਗ ਵਿਚ ਭਾਰਤ-ਪਾਕਿਸਤਾਨ ਵਿਚਾਲੇ ਪੈਦਾ ਹੋਏ ਜੰਗ ਦੇ ਹਲਾਤ ‘ਤੇ ਚਿੰਤਾ ਪ੍ਰਗਟ ਕੀਤੀ ਗਈ। ਇਸ ਮੀਟਿੰਗ ਮੌਕੇ ਸ. ਸਿਮਰਨਜੀਤ ਸਿੰਘ ਮਾਨ, ਭਾਈ ਮੋਹਕਮ ਸਿੰਘ, ਭਾਈ ਗੁਰਦੀਪ ਸਿੰਘ ਬਠਿੰਡਾ, ਬੂਟਾ ਸਿੰਘ ਰਣਸ਼ੀਹ, ਪਰਮਜੀਤ ਸਿੰਘ ਸਹੌਲੀ, ਬਾਬਾ ਪਰਦੀਪ ਸਿੰਘ ਚਾਂਦਪੁਰਾ, ਪ੍ਰੋ. ਮਹਿੰਦਰਪਾਲ ਸਿੰਘ, ਜਸਕਰਨ ਸਿੰਘ ਕਾਨ੍ਹਸਿੰਘ ਵਾਲਾ, ਮਾਸਟਰ ਕਰਨੈਲ ਸਿੰਘ ਨਾਰੀਕੇ ਆਦਿ ਆਗੂ ਸ਼ਾਮਲ ਹੋਏ।



from Punjab News – Latest news in Punjabi http://ift.tt/2dFQoJN
thumbnail
About The Author

Web Blog Maintain By RkWebs. for more contact us on rk.rkwebs@gmail.com

0 comments