ਅੰਮ੍ਰਿਤਸਰ : ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਦੀ ਸਰਪ੍ਰਸਤ ਪਰਮਜੀਤ ਕੌਰ ਖਾਲੜਾ, ਪ੍ਰਧਾਨ ਹਰਮਨਦੀਪ ਸਿੰਘ, ਸਪੋਕਸਮੈਨ ਸਤਵਿੰਦਰ ਸਿੰਘ ਪਲਾਸੋਰ, ਮੀਤ ਪ੍ਰਧਾਨ ਵਿਰਸਾ ਸਿੰਘ ਬਹਿਲਾ, ਕੇਂਦਰੀ ਕਮੇਟੀ ਮੈਂਬਰ ਸਤਵੰਤ ਸਿੰਘ ਮਾਣਕ ਨੇ ਕਿਹਾ ਹੈ ਕਿ ਮਨੁੱਖਤਾ ਦੀਆਂ ਲਾਸ਼ਾਂ ‘ਤੇ ਰਾਜ ਕਰਨਾ ਭਾਰਤੀ ਹਾਕਮਾਂ ਦੀ ਘਟੀਆ ਰਾਜਨੀਤੀ ਹੈ। ਇਸੇ ਰਾਜਨੀਤੀ ਕਾਰਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਭਾਜਪਾ, ਬਾਦਲ, ਆਰ.ਐਸ.ਐਸ. ਦੇ ਸਹਿਯੋਗ ਨਾਲ ਦਰਬਾਰ ਸਾਹਿਬ ‘ਤੇ ਫ਼ੌਜੀ ਹੱਲਾ ਬੋਲ ਕੇ ਸਿੱਖੀ ਨਾਲ ਪੰਜ ਸਦੀਆਂ ਪੁਰਾਣਾ ਵੈਰ ਕਢਿਆ। ਇਸੇ ਲੜੀ ਨੂੰ ਅੱਗੇ ਤੋਰਦਿਆਂ ਰਾਜੀਵ ਗਾਂਧੀ ਦੀ ਅਗਵਾਈ ਵਿਚ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਦਿਨ ਦਿਹਾੜੇ ਸਿੱਖਾਂ ਦਾ ਕਤਲੇਆਮ ਹੋਇਆ।
ਕੇ.ਐਮ.ਓ. ਨੇ ਹੈਰਾਨੀ ਪ੍ਰਗਟ ਕੀਤੀ ਕਿ ਭਾਰਤੀ ਹਾਕਮ ਬਲੋਚਸਤਾਨ ਅੰਦਰ ਮਨੁੱਖੀ ਅਧਿਕਾਰਾਂ ਦੇ ਘਾਣ ਦਾ ਰੌਲਾ ਪਾ ਰਹੇ ਹਨ ਪਰ ਦਰਬਾਰ ਸਾਹਿਬ ‘ਤੇ ਹੋਏ ਫ਼ੌਜੀ ਹਮਲੇ ਸਮੇਂ ਹਜ਼ਾਰਾਂ ਬੀਬੀਆਂ, ਬੱਚਿਆਂ, ਬਜ਼ੁਰਗਾਂ, ਨੌਜਵਾਨਾਂ ਦਾ 72 ਘੰਟੇ ਬੰਬਾਰੀ ਰਾਹੀਂ ਹੋਇਆ ਘਾਣ ਨਹੀਂ ਦਿੱਸ ਰਿਹਾ। ਉਨ੍ਹਾਂ ਮੰਗ ਕੀਤੀ ਕਿ ਬਾਦਲ ਸਰਕਾਰ 1 ਨਵੰਬਰ ਨੂੰ ਦਿੱਲੀ ਕਤਲੇਆਮ ਦੀ ਬਰਸੀ ‘ਤੇ ਪੰਜਾਬ ਦਾ ਝੰਡਾ ਨੀਵਾਂ ਕਰੇ ਅਤੇ ਦਰਬਾਰ ਸਾਹਿਬ ‘ਤੇ ਫ਼ੌਜੀ ਹਮਲੇ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕੇ ਅਤਿਵਾਦੀ ਹਮਲਾ ਕਰਾਰ ਦਿਤਾ ਜਾਵੇ। ਉਨ੍ਹਾਂ ਕਿਹਾ ਕਿ ਰਾਜ ਨਹੀ ਸੇਵਾ ਦੇ ਨਾਮ ‘ਤੇ ਪੰਜਾਬ ਵਿਚ 31 ਹਜ਼ਾਰ ਕਰੋੜ ਰੁਪਏ ਦਾ ਅਨਾਜ ਘੋਟਾਲਾ ਹੋਇਆ ਹੈ। ਪਰਲਜ਼ ਗਰੁਪ ਨੇ 49 ਹਜ਼ਾਰ ਕਰੋੜ ਰੁਪਏ ਦੀ ਠਗੀ ਮਾਰੀ ਹੈ ਜਿਸ ਦੀ ਸਰਪ੍ਰਸਤੀ ਬਾਦਲ ਤੇ ਕਾਂਗਰਸ ਕਰ ਰਹੇ ਹਨ।
from Punjab News – Latest news in Punjabi http://ift.tt/2dSVM9o
0 comments