ਵਾਸ਼ਿੰਗਟਨ : ਪਾਕਿਸਤਾਨ ਦੇ ਇਕ ਰਾਜਦੂਤ ਨੇ ਕਿਹਾ ਹੈ ਕਿ ਯੁੱਧ ਭਾਰਤ ਅਤੇ ਪਾਕਿਸਤਾਨ ਲਈ ਬਦਲ ਨਹੀਂ ਹੈ ਅਤੇ ਉਨ੍ਹਾਂ ਦਾ ਦੇਸ਼ ਮੰਨਦਾ ਹੈ ਕਿ ਕਸ਼ਮੀਰ ਮੁੱਦੇ ਸਮੇਤ ਸਾਰੇ ਵਿਵਾਦਾਂ ਨੂੰ ਗੱਲਬਾਤ ਨਾਲ ਹੱਲ ਕਰਨ ਦੀ ਲੋੜ ਹੈ।
ਅਮਰੀਕਾ ‘ਚ ਪਾਕਿਸਤਾਨੀ ਸਫ਼ੀਰ ਜ਼ਲੀਲ ਅਬਾਸ ਜਿਲਾਨੀ ਨੇ ਕਿਹਾ, ”ਯੁੱਧ ਕੋਈ ਬਦਲ ਨਹੀਂ ਹੈ। ਕਾਰਨ ਇਹ ਹੈ ਕਿ ਦੋਵੇਂ ਹੀ ਦੇਸ਼ਾਂ ਨੂੰ ਆਰਥਕ ਵਿਕਾਸ ਦੀ ਜ਼ਰੂਰਤ ਹੈ ਅਤੇ ਉਨ੍ਹਾਂ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਹੈ।” ਜਿਲਾਨੀ ਕਲ ਵਿਸ਼ਵ ਬੈਂਕ ਅਤੇ ਅੰਤਰਰਾਸ਼ਟਰੀ ਮੁਦਰਾ ਕੋਸ਼ ਦੀ ਸਾਲਾਨਾ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਜਿਲਾਨੀ ਨੇ ਕਿਹਾ ਕਿ ਯੁੱਧ ਬਾਰੇ ਸੋਚਣਾ ਕਲਪਨਾ ਤੋਂ ਪਰ੍ਹੇ ਹੈ। ਇਸ ਲਈ ਪਾਕਿਸਤਾਨ ਦੀ ਸਰਕਾਰ ਦਾ ਇਹ ਮੰਨਣਾ ਹੈ ਕਿ ਕਸ਼ਮੀਰ ਸਣੇ ਸਾਰੇ ਮੁੱਦਿਆਂ ਦਾ ਹੱਲ ਗੱਲਬਾਤ ਦੇ ਰਾਹੀਂ ਹੋਣਾ ਚਾਹੀਦਾ ਹੈ।
from Punjab News – Latest news in Punjabi http://ift.tt/2dpdu3X
0 comments