ਚੰਡੀਗੜ੍ਹ : ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦਸਿਆ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਸਰਹੱਦੀ ਪਿੰਡਾਂ ਨੂੰ ਖ਼ਾਲੀ ਕਰਵਾਉਣ ਦਾ ਆਦੇਸ਼ ਵਾਪਸ ਲੈ ਲਿਆ ਹੈ। ਇਹ ਫ਼ੈਸਲਾ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਵਲੋਂ ਕਲ ਪਾਕਿਸਤਾਨ ਨਾਲ ਲਗਦੀ ਸਾਰੀ ਸਰਹੱਦ ਦੀ ਸਥਿਤੀ ਦੀ ਸਮੀਖਿਆ ਕਰਨ ਮਗਰੋਂ ਜੈਸਲਮੇਰ ਵਿਖੇ ਹੋਈ ਮੀਟਿੰਗ ‘ਚ ਲਿਆ ਗਿਆ।
ਉਪ ਮੁੱਖ ਮੰਤਰੀ ਨੇ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੂੰ ਅਪਣੇ ਫ਼ੈਸਲੇ ਬਾਰੇ ਜਾਣੂ ਕਰਵਾ ਦਿਤਾ ਹੈ ਅਤੇ ਮੁੱਖ ਸਕੱਤਰ ਨੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸਰਹੱਦੀ ਪਿੰਡਾਂ ਵਿਚ ਲੋਕਾਂ ਦੀ ਬਿਨਾਂ ਖੱਜਲ ਖੁਆਰੀ ਵਾਪਸੀ ਯਕੀਨੀ ਬਣਾਉਣ ਲਈ ਤੁਰਤ ਕਦਮ ਚੁੱਕਣ ਦੇ ਨਿਰਦੇਸ਼ ਦਿਤੇ ਹਨ।
ਸ. ਬਾਦਲ ਨੇ ਗ੍ਰਹਿ ਮੰਤਰੀ ਕੋਲੋਂ ਸੂਬੇ ‘ਚ ਪੰਜ ਹਥਿਆਰਬੰਦ ਬਟਾਲੀਅਨਾਂ ਖੜੀਆਂ ਕਰਨ ਦੀ ਇਜਾਜ਼ਤ ਮੰਗੀ ਹੈ ਜੋ ਸਰਹੱਦ ਦੀ ਰਾਖੀ ਕਰ ਰਹੀ ਬੀ.ਐਸ.ਐਫ਼. ਤੋਂ ਬਾਅਦ ਦੂਜੀ ਰਖਿਆ ਰੇਖਾ ਦੀ ਜ਼ਿੰਮੇਵਾਰੀ ਨਿਭਾਉਣਗੀਆਂ। ਉਨ੍ਹਾਂ ਇਹ ਵੀ ਦਸਿਆ ਕਿ ਸਰਕਾਰ ਵਲੋਂ 75 ਅਜਿਹੇ ਸਥਾਨਾਂ ਦੀ ਪਛਾਣ ਕਰ ਲਈ ਗਈ ਹੈ। ਸ. ਬਾਦਲ ਨੇ ਪਾਕਿਸਤਾਨ ਨਾਲ ਲਗਦੀ ਸਰਹੱਦ ਨੂੰ ਸੀਲ ਕਰਨ ਲਈ ਅਤਿ-ਆਧਨਿਕ ਤਕਨੀਕ ਵਰਤਣ ਦੀ ਲੋੜ ‘ਤੇ ਜ਼ੋਰ ਦਿਤਾ। ਉਨ੍ਹਾਂ ਇਹ ਮੰਗ ਵੀ ਕੀਤੀ ਕਿ ਸਰਹੱਦੀ ਕਿਸਾਨਾਂ ਨੂੰ ਦਿਤਾ ਜਾਣ ਵਾਲਾ ਮੁਆਵਜ਼ਾ ਵਧਾਇਆ ਜਾਵੇ।
from Punjab News – Latest news in Punjabi http://ift.tt/2eblHNa
0 comments