ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਮੁੱਚੇ ਮੰਤਰੀ ਮੰਡਲ ਨੇ ਅਪਣੀਆਂ ਗੱਡੀਆਂ ਤੋਂ ਲਾਲ ਬੱਤੀਆਂ ਉਤਾਰ ਦਿਤੀਆਂ ਹਨ। ਹਾਲਾਂਕਿ ਲਾਲ ਬੱਤੀ ਹਟਾਉਣ ਬਾਰੇ ਬੀਤੇ ਕਲ ਕੈਬਨਿਟ ‘ਚ ਪਾਸ ਕੀਤੇ ਗਏ ਮਤੇ ਮੁਤਾਬਕ ਨੋਟੀਫ਼ੀਕੇਸ਼ਨ ਜਾਰੀ ਹੋਣਾ ਬਾਕੀ ਹੈ। ਨੋਟੀਫ਼ੀਕੇਸ਼ਨ ਤੋਂ ਪਹਿਲਾਂ ਹੀ ਮੁੱਖ ਮੰਤਰੀ ਸਮੇਤ ਸਾਰੇ ਮੰਤਰੀਆਂ ਨੇ ਵੀ.ਆਈ.ਪੀ. ਕਲਚਰ ਖ਼ਤਮ ਕਰਨ ਬਾਰੇ ਮੰਤਰੀ ਮੰਡਲ ਦੇ ਫ਼ੈਸਲੇ ‘ਤੇ ਤੁਰਤ ਅਮਲ ਕਰਦਿਆਂ ਅਪਣੇ ਵਾਹਨਾਂ ਤੋਂ ਲਾਲ ਬੱਤੀਆਂ ਹਟਾ ਦਿਤੀਆਂ ਹਨ।
ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦਸਿਆ ਕਿ ਮੁੱਖ ਮੰਤਰੀ ਤੇ ਮੰਤਰੀਆਂ ਦੇ ਵਾਹਨਾਂ ਤੋਂ ਲਾਲ ਬੱਤੀਆਂ ਹਟਾਉਣ ਨਾਲ ਸੂਬਾ ਸਰਕਾਰ ਦੇ ਉਨ੍ਹਾਂ ਯਤਨਾਂ ਦਾ ਮੁਢ ਬੰਨ੍ਹਿਆ ਗਿਆ ਹੈ ਜਿਸ ਦਾ ਮਕਸਦ ਸਰਕਾਰੀ ਮਸ਼ੀਨਰੀ ਵਿਚੋਂ ਜ਼ੋਰ-ਸ਼ੋਰ ਨਾਲ ਪ੍ਰਚਾਰੇ ਜਾਂਦੇ ਵੀ.ਆਈ.ਪੀ. ਸਭਿਆਚਾਰ ਦਾ ਮੁਕੰਮਲ ਸਫ਼ਾਇਆ ਕਰਨਾ ਹੈ ਜੋ ਲੰਘੇ ਵਰ੍ਹਿਆਂ ਤੋਂ ਖ਼ਜ਼ਾਨੇ ‘ਤੇ ਵੱਡਾ ਬੋਝ ਪੈਣ ਦੇ ਨਾਲ-ਨਾਲ ਆਮ ਆਦਮੀ ਲਈ ਘੋਰ ਮੁਸੀਬਤਾਂ ਦਾ ਕਾਰਨ ਬਣਿਆ ਹੋਇਆ ਹੈ।
ਬੁਲਾਰੇ ਨੇ ਦਸਿਆ ਕਿ ਐਮਰਜੈਂਸੀ ਹਸਪਤਾਲ, ਐਂਬੂਲੈਂਸ, ਅੱਗ ਬੁਝਾਊ ਵਾਹਨਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਤੇ ਬਾਕੀ ਜੱਜਾਂ ਦੇ ਵਾਹਨਾਂ ਨੂੰ ਛੱਡ ਕੇ ਸਰਕਾਰੀ ਵਾਹਨਾਂ ‘ਤੇ ਲਾਲ ਬੱਤੀ ਦੀ ਵਰਤੋਂ ਬਾਰੇ ਨੀਤੀ ਨੂੰ ਅੰਤਮ ਰੂਪ ਦੇਣ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ। ਬੁਲਾਰੇ ਨੇ ਦਸਿਆ ਕਿ ਲੋੜੀਂਦਾ ਨੋਟੀਫ਼ੀਕੇਸ਼ਨ ਜਾਰੀ ਹੁੰਦਿਆਂ ਹੀ ਸਾਰੇ ਸਰਕਾਰੀ
ਵਿਭਾਗਾਂ ਵਲੋਂ ਇਸ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਾਰੇ ਫ਼ੈਸਲਿਆਂ ਨੂੰ ਸਮਾਂਬੱਧ ਢਾਂਚੇ ਵਿਚ ਅਮਲ ਵਿਚ ਲਿਆਂਦਾ ਜਾਵੇਗਾ। ਮੁੱਖ ਮੰਤਰੀ ਅਤੇ ਸਬੰਧਤ ਮੰਤਰੀ ਇਸ ਦੀ ਨਿਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ ਤਾਕਿ ਇਸ ਵਿਚ ਕੋਈ ਔਕੜ ਜਾਂ ਦੇਰੀ ਨਾ ਹੋਣ ਨੂੰ ਯਕੀਨੀ ਬਣਾਇਆ ਜਾ ਸਕੇ।
from Punjab News – Latest news in Punjabi http://ift.tt/2n4Z0xa

0 comments