ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ੧੮ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਟੀ ਵੀ ਦੇਖਣ ਸਮੇਂ ਸਮਾਰਟ ਫ਼ੋਨ, ਟੈਬਲੇਟ ਅਤੇ ਲੈਪਟਾਪ ਦੀ ਵਰਤੋਂ ਕਰਨ ਤੋਂ ਗੁਰੇਜ ਕਰਨ ਲਈ ਕਿਹਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਥੇਦਾਰ ਅਵਤਾਰ ਸਿੰਘ ਵੱਲੋਂ ਹਵਾਲਾ ਦੇਂਦਿਆਂ ਕੀਤਾ। ਉਨ੍ਹਾਂ ਕਿਹਾ ਕਿ ਡੈਨਮਾਰਕ ਦੀ ਨਾਮਵਰ ਯੂਨੀਵਰਸਿਟੀ ਕੈਪਹੇਗਨ ਦੀ ਖੋਜੀ ਟੀਮ ਵੱਲੋਂ ਅਖ਼ਬਾਰਾਂ ਵਿੱਚ ਛਪੀ ਖ਼ਬਰ ਮੁਤਾਬਿਕ ਟੈਲੀਵਿਜਨ ਦੇਖਣ ਸਮੇਂ ਸਮਾਰਟ ਫੋਨ, ਟੈਬਲੇਟ ਜਾਂ ਲੈਪਟਾਪ ਦੀ ਵਰਤੋਂ ਕਰਨ ਨਾਲ ਦਿਮਾਗ ਦੀਆਂ ਬਰੀਕ ਨਾੜਾਂ ਤੇ ਇਸ ਦੇ ਗਹਿਰੇ ਅਸਰ ਪੈਣ ਦਾ ਡਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਖੋਜੀ ਟੀਮ ਅਨੁਸਾਰ ਅਜਿਹੇ ਚਮਕਦਾਰ ਸਾਧਨਾਂ ਤੋਂ ਡੋਪਾਮਾੲਿਨ, ਮਸਤਿਕਸ਼ ਅਤੇ ਹਾਰਮੋਨ ਵਰਗੀਆਂ ਭਿਆਨਕ ਬਿਮਾਰੀਆਂ ਲੱਗਣ ਨਾਲ ਦਿਮਾਗ ਦੀ ਸੋਚਣ ਸ਼ਕਤੀ ਵੀ ਘਟ ਜਾਂਦੀ ਹੈ ਅਤੇ ੧੮ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਇਹ ਸਭ ਤੋਂ ਵੱਧ ਖਤਰਨਾਕ ਹੈ ਕਿਉਂਕਿ ਇਸ ਉਮਰ ਵਿੱਚ ਦਿਮਾਗ ਅਤੇ ਅੱਖਾਂ ਨਰਮ ਹੁੰਦੀਆਂ ਹਨ ਜੋ ਤੇਜ਼ ਚਮਕ ਨੁੰ ਸਹਿ ਨਹੀਂ ਸਕਦੀਆਂ।
ਉਨ੍ਹਾਂ ਜਥੇਦਾਰ ਅਵਤਾਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਅਧੀਨ ਆਉਂਦੇ ਸਾਰੇ ਵਿਦਿਅਕ ਅਦਾਰਿਆ ਦੇ ਪ੍ਰਿੰਸੀਪਲਾਂ ਨੂੰ ਹਿਦਾਇਤਾਂ ਜਾਰੀ ਕਰਦਿਆ ਕਿਹਾ ਕਿ ਉਹ ਆਪਣੇ-ਆਪਣੇ ਵਿਦਿਅਕ ਅਦਾਰੇ ਦੇ ਵਿਦਿਆਰਥੀਆਂ ਨੂੰ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦੇਣ ਤਾਂ ਜੋ ਭਵਿੱਖ ਵਿੱਚ ਉਹ ਇਸ ਤੋਂ ਨਿਕਲਣ ਵਾਲੇ ਭਿਆਨਕ ਨਤੀਜਿਆਂ ਤੋਂ ਸੁਚੇਤ ਰਹਿਣ।
from Punjab News - Quami Ekta Punjabi Newspaper (ਕੌਮੀ ਏਕਤਾ) http://ift.tt/1SASLMt
0 comments