ਸਰਕਾਰ ਦੇ ਭਰੋਸੇ ਮਗਰੋਂ 26 ਦਿਨਾਂ ਬਾਅਦ ਟੈਂਕੀ ਤੋਂ ਉੱਤਰੇ ਅਧਿਆਪਕ

10302CD-_3SNG_3ਸੰਗਰੂਰ, 3 ਫਰਵਰੀ : ਪੰਜਾਬ ਸਰਕਾਰ ਵੱਲੋਂ ਮੰਗਾਂ ਦੇ ਹੱਲ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਵੱਲੋਂ ਦਿੱਤੇ ਗਏ ਭਰੋਸੇ ਮਗਰੋਂ ਈਜੀਐਸ, ਏਆਈਈ ਅਤੇ ਐਸਟੀਆਰ ਅਧਿਆਪਕਾਂ ਨੇ 26 ਦਿਨਾਂ ਬਾਅਦ ਆਪਣਾ ਟੈਂਕੀ ਸੰਘਰਸ਼ ਖ਼ਤਮ ਕਰ ਦਿੱਤਾ ਹੈ। ਪਿਛਲੇ 26 ਦਿਨਾਂ ਤੋਂ ਇੱਥੇ ਸੁਨਾਮ ਰੋਡ ਸਥਿਤ ਪਾਣੀ ਵਾਲੀ ਟੈਂਕੀ ’ਤੇ ਚੜ੍ਹੀਆਂ ਦੋ ਮਹਿਲਾ ਅਧਿਆਪਕਾਂ ਸਣੇ ਤਿੰਨ ਅਧਿਆਪਕ ਟੈਂਕੀ ਤੋਂ ਹੇਠਾਂ ਉਤਰ ਆਏ ਹਨ ਅਤੇ ਟੈਂਕੀ ਹੇਠਾਂ ਚੱਲ ਰਿਹਾ ਰੋਸ ਧਰਨਾ ਵੀ ਖ਼ਤਮ ਕਰ ਦਿੱਤਾ ਹੈ।
ਚੰਡੀਗੜ੍ਹ ਵਿੱਚ ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਅਤੇ ਸਿੱਖਿਆ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਨ ਮਗਰੋਂ ਪੁੱਜੇ ਯੂਨੀਅਨ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਤੋਲਾਵਾਲ ਨੇ ਧਰਨੇ ’ਤੇ ਬੈਠੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਅਧਿਕਾਰੀਆਂ ਵੱਲੋਂ 15 ਮਾਰਚ ਤੱਕ ਸੇਵਾਵਾਂ ਰੈਗੂਲਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਸਰਕਾਰ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਵੱਲੋਂ ਸਰਕਾਰ ਨੂੰ 5 ਫਰਵਰੀ ਤੱਕ ਰਿਪੋਰਟ ਸੌਂਪਣ ਦਾ ਭਰੋਸਾ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਸਰਕਾਰ ਵੱਲੋਂ ਮਿਲੇ ਭਰੋਸੇ ਮਗਰੋਂ 26 ਦਿਨਾਂ ਤੋਂ ਚੱਲ ਰਹੇ ਸੰਘਰਸ਼ ਨੂੰ ਖ਼ਤਮ ਕਰਨ ਦਾ ਐਲਾਨ ਕੀਤਾ। ਇਸ ਤੋਂ ਬਾਅਦ ਟੈਂਕੀ ’ਤੇ ਚੜ੍ਹੇ ਅਧਿਆਪਕ ਗੁਰਜੀਤ ਸਿੰਘ, ਜਸਵੀਰ ਕੌਰ ਅਤੇ ਸੁਖਪਾਲ ਕੌਰ ਨੂੰ ਨਾਅਰਿਆਂ ਦੀ ਗੂੰਜ ਵਿੱਚ ਹੇਠਾਂ ਉਤਾਰਿਆ ਗਿਆ। ਅਧਿਆਪਕ ਆਗੂਆਂ ਨੇ 8 ਜਨਵਰੀ ਤੋਂ ਚੱਲ ਰਹੇ ਸੰਘਰਸ਼ ਦੌਰਾਨ ਸਮਾਜ ਸੇਵੀ ਸੰਸਥਾਵਾਂ ਅਤੇ ਸੰਘਰਸ਼ਸ਼ੀਲ ਜਥੇਬੰਦੀਆਂ ਦਾ ਦਿੱਤੇ ਸਹਿਯੋਗ ਬਦਲੇ ਧੰਨਵਾਦ ਕੀਤਾ ਅਤੇ ਇਸ ਸੰਘਰਸ਼ ਨੂੰ ਆਪਣੀ ਜਿੱਤ ਦੱਸਿਆ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਆਪਣੇ ਵਾਅਦੇ ਅਨੁਸਾਰ 15 ਮਾਰਚ ਤੱਕ ਸੇਵਾਵਾਂ ਰੈਗੂਲਰ ਕਰਨ ਦਾ ਐਲਾਨ ਨਾ ਕੀਤਾ ਤਾਂ ਮੁੜ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਆਗੂ ਬੂਟਾ ਖਾਨ, ਪਰਮਜੀਤ ਕੌਰ, ਜਗਸੀਰ ਸਿੰਘ, ਰਾਜਵੀਰ ਸਿੰਘ ਹਰਿਆਊ, ਹਰਵਿੰਦਰ ਸਿੰਘ ਦਿੜਬਾ, ਬਿਹਾਰਾ ਸਿੰਘ ਮਾਨਸਾ, ਦਲਜੀਤ ਸਿੰਘ ਲੁਧਿਆਣਾ, ਬਲਵਿੰਦਰ ਸਿੰਘ ਰੋਪੜ, ਕੁਲਦੀਪ ਸਿੰਘ ਪਾਬਲਾ, ਅਮਰਜੀਤ ਸਿੰਘ, ਸਤਵਿੰਦਰ ਕੌਰ ਰਟੋਲਾਂ ਆਦਿ ਮੌਜੂਦ ਸਨ।



from Punjab News – Latest news in Punjabi http://ift.tt/1o7XKY2
thumbnail
About The Author

Web Blog Maintain By RkWebs. for more contact us on rk.rkwebs@gmail.com

0 comments