ਸਿੱਖਾਂ ਨੂੰ ਵੱਖਰੀ ਪਛਾਣ ਦਿਵਾਉਣ ਲਈ ਲੋਕ ਸਭਾ ‘ਚ 26 ਫਰਵਰੀ ਨੂੰ ਪੇਸ਼ ਹੋਵੇਗਾ ਸਿੱਖ ਮੈਰਿਜ ਬਿੱਲ

33974__frontਨਵੀਂ ਦਿੱਲੀ, 13 ਫਰਵਰੀ : ਦੁਨੀਆ ਭਰ ਦੇ ਸਿੱਖਾਂ ਲਈ ਖੁਸ਼ੀ ਦੀ ਖਬਰ ਹੈ। ਸਿੱਖਾਂ ਨੂੰ ਵੱਖਰੀ ਪਛਾਣ ਦਿਵਾਉਣ ਲਈ ਭਾਰਤ ਦੀ ਸੰਸਦ ਵਿਚ ਇਕ ਹੋਰ ਸਿੱਖ ਮੈਰਿਜ ਬਿੱਲ-2015 ਜੋ ਕਿ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਵੱਲੋਂ ਲਿਆਂਦਾ ਗਿਆ ਹੈ, ਸੰਸਦ ਦੇ ਅਗਲੇ ਸੈਸ਼ਨ ਵਿਚ 26 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਸੰਸਦ ਨੇ ਬਿੱਲ ਨੂੰ ਪੇਸ਼ ਕਰਨ ਲਈ ਲੋੜੀਂਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਡਾ. ਗਾਂਧੀ ਨੂੰ ਬਿੱਲ ਦੀ ਹਮਾਇਤ ਲਈ ਯਤਨ ਤੇਜ਼ ਕਰ ਦਿੱਤੇ ਹਨ। ਸਾਲ 2012 ਵਿਚ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਆਨੰਦ ਮੈਰਿਜ ਐਕਟ ਪੰਜਾਬ ਅਤੇ ਦਿੱਲੀ ਵਿਚ ਲਾਗੂ ਨਹੀਂ ਕੀਤਾ ਜਾ ਸਕਿਆ ਸੀ। ਪੰਜਾਬ ਦੇ ਪਟਿਆਲਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਐਮ.ਪੀ. ਚੁਣੇ ਗਏ ਡਾ. ਧਰਮਵੀਰ ਗਾਂਧੀ ਇਹ ਬਿਲ ਪੇਸ਼ ਲਿਆਉਣਗੇ ਜਿਨ•ਾਂ ਨੂੰ ਬਾਅਦ ਵਿਚ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਸੀ। ਡਾ. ਗਾਂਧੀ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਪ੍ਰਾਈਵੇਟ ਮੈਂਬਰ ਬਿੱਲ ਵਜੋਂ ਖਰੜਾ ਪੇਸ਼ ਕੀਤਾ ਸੀ ਜਿਸ ਤੋਂ ਬਾਅਦ ਲੋਕ ਸਭਾ ਸਕੱਤਰੇਤ ਵੱਲੋਂ ਉਨ•ਾਂ ਨੂੰ ਸਿੱਖ ਮੈਰਿਜ ਬਿੱਲ, 2015 ਦੇ ਉਦੇਸ਼ ਅਤੇ ਕਾਰਨ ਪੇਸ਼ ਕਰਨ ਲਈ ਕਿਹਾ ਗਿਆ ਸੀ। ਡਾ. ਗਾਂਧੀ ਨੇ ਜਵਾਬ ਵਿਚ ਲਿਖਿਆ ਸੀ ਕਿ ਸਿੱਖੀ ਦੁਨੀਆਂ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਿੱਖਾਂ ਦੇ ਆਪਣੇ ਰੀਤ-ਰਿਵਾਜ ਹਨ। ਇਕ ਲੋਕਤੰਤਰੀ ਢਾਂਚੇ ਵਿਚ ਹਰ ਧਰਮ ਦੇ ਲੋਕਾਂ ਨੂੰ ਪੂਰਨ ਆਜ਼ਾਦੀ ਹੈ ਕਿ ਉਹ ਆਪਣੇ ਧਰਮ ਮੁਤਾਬਕ ਚੱਲਣ। ਸਿੱਖ ਮਹਿਸੂਸ ਕਰਦੇ ਹਨ ਕਿ ਉਨ•ਾਂ ਨੂੰ ਹਿੰਦੂਆਂ, ਮੁਸਲਮਾਨਾਂ ਜਾਂ ਈਸਾਈਆਂ ਦੇ ਬਰਾਬਰ ਨਹੀਂ ਮੰਨਿਆ ਜਾਂਦਾ। ਉਨ•ਾਂ ਅੱਗੇ ਕਿ ਕਿ ਭਾਰਤੀ ਸੰਵਿਧਾਨ ਦੀ ਧਾਰਾ 25, ਕਲਾਜ਼ (6) ਅਧੀਨ ਸਿੱਖਾਂ ਨੂੰ ਹਿੰਦੂ ਮੈਰਿਜ ਐਕਟ ਵਿਚ ਸੂਚੀਬੱਧ ਕੀਤਾ ਗਿਆ ਹੈ। ਇਹ ਪ੍ਰਕਿਰਿਆ ਸਿੱਖੀ ਦੇ ਇਕ ਵੱਖਰਾ ਧਰਮ ਹੋਣ ‘ਤੇ ਸਵਾਲੀਆ ਨਿਸ਼ਾਨ ਲਾਉਂਦੀ ਹੈ ਜੋ ਲੋਕਤੰਤਰ ਦੀ ਸੋਚ ਦੀ ਉਲੰਘਣਾ ਹੈ। ਡਾ. ਗਾਂਧੀ ਨੇ ਦੱਸਿਆ ਕਿ ਉਹ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਬਿੱਲ ਬਾਰੇ ਵਿਚਾਰ ਵਟਾਂਦਰਾ ਕਰ ਚੁੱਕੇ ਹਨ ਅਤੇ ਭਾਜਪਾ ਤੇ ਤ੍ਰਿਣਾਮੂਲ ਕਾਂਗਰਸ ਦੇ ਮੈਂਬਰਾਂ ਨੂੰ ਛੱਡ ਕੇ ਸਾਰਿਆਂ ਨੇ ਬਿੱਲ ਦੀ ਹਮਾਇਤ ਕਰਨ ਦਾ ਭਰੋਸਾ ਦਿੱਤਾ ਹੈ। ਭਾਜਪਾ ਅਤੇ ਤ੍ਰਿਣਮੂਲ ਕਾਂਗਰਸ  ਦੇ ਮੈਂਬਰਾਂ ਦਾ ਕਹਿਣਾ ਸੀ ਕਿ ਉਹ ਹਾਈ ਕਮਾਨ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਹੀ ਕੋਈ ਵਾਅਦਾ ਕਰ ਸਕਦੇ ਹਨ। ਇਥੇ ਦੱਸਣਾ ਬਣਦਾ ਹੈ ਕਿ ਪਾਕਿਸਤਾਨ ਦੇ ਫ਼ੌਜੀ ਸ਼ਾਸਕ ਪ੍ਰਵੇਜ਼ ਮੁਸ਼ੱਰਫ਼ ਨੇ 2007 ਵਿਚ ਲੋਕਤੰਤਰੀ ਤਰੀਕੇ ਨਾਲ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਇਕ ਅੰਤਰਮ ਸਰਕਾਰ ਦਾ ਗਠਨ ਕੀਤਾ ਗਿਆ ਜਿਸ ਵਿਚ ਸਈਦ ਅਫ਼ਜ਼ਲ ਹੈਦਰ ਕਾਨੂੰਨ ਮੰਤਰੀ ਸਨ ਜਿਨ•ਾਂ ਦੇ ਪੁਰਖੇ ਮਹਾਰਾਜਾ ਰਣਜੀਤ ਦੇ ਦਰਬਾਰੀ ਰਹਿ ਚੁੱਕੇ ਹਨ। ਇਸੇ ਦਰਮਿਆਨ ਮੁਸ਼ਰੱਫ਼ ਸਿੱਖਾਂ ਲਈ ਵੱਖਰਾ ਮੈਰਿਜ ਐਕਟ ਲਾਗੂ ਕਰਨ ਲਈ ਸਹਿਮਤ ਹੋ ਗਏ ਅਤੇ ਸਈਦ ਅਫ਼ਜ਼ਲ ਹੈਦਰ ਨੇ ਸਿੱਖਾਂ ਭਾਈਚਾਰ ਨੂੰ ਇਕ ਮਹੀਨੇ ਦੇ ਅੰਦਰ ਇਕ ਖਰੜਾ ਤਿਆਰ ਕਰਨ ਲਈ ਆਖਿਆ ਤਾਂ ਕਿ ਨਵੀਂ ਸਰਕਾਰ ਚੁਣਨ ਲਈ ਵੋਟਾਂ ਪੈਣ ਤੋਂ ਪਹਿਲਾਂ ਇਸ ਨੂੰ ਲਾਗੂ ਕੀਤਾ ਜਾ ਸਕੇ। ਸਿੱਖ ਵਿਦਵਾਨਾਂ ਅਤੇ ਕਾਨੂੰਨ ਮਾਹਰਾਂ ਦੀ ਰਾਏ ਨਾਲ ਨਵੰਬਰ 2007 ਦੇ ਅਖੀਰ ਵਿਚ ਖਰੜਾ ਤਿਆਰ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਅਤੇ 2008 ਦੇ ਸ਼ੁਰੂ ਵਿਚ ਇਕ ਆਰਡੀਨੈਂਸ ਰਾਹੀਂ ਸਿੱਖ ਮੈਰਿਜ ਐਕਟ ਲਾਗੂ ਕਰ ਦਿੱਤਾ ਗਿਆ। ਹੁਣ ਡਾ. ਧਰਮਵੀਰ ਗਾਂਧੀ ਨੇ ਵੀ ਉਸ ਖਰੜੇ ਨੂੰ ਆਪਣੇ ਬਿਲ ਦਾ ਆਧਾਰ ਬਣਾਇਆ ਹੈ।



from Punjab News – Latest news in Punjabi http://ift.tt/1Wks24G
thumbnail
About The Author

Web Blog Maintain By RkWebs. for more contact us on rk.rkwebs@gmail.com

0 comments