ਮਾਨ ਦਲ ਵੱਲੋਂ ਸੰਤ ਭਿੰਡਰਾਂਵਾਲਿਆਂ ਦੇ ਜਨਮ ਦਿਨ ਮੌਕੇ ਸ਼ਕਤੀ ਪ੍ਰਦਰਸ਼ਨ

11202cd-_12-feb-fgs_-file-6aਫਤਹਿਗੜ੍ਹ ਸਾਹਿਬ, 12 ਫਰਵਰੀ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸਰਬੱਤ ਖ਼ਾਲਸਾ ਜਥੇਬੰਦੀਆਂ ਵੱਲੋਂ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ 69ਵਾਂ ਜਨਮ ਦਿਨ ਮਨਾਉਂਦੇ ਹੋਏ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ।
ਸਮਾਗਮ ਦੌਰਾਨ ਨੌਜਵਾਨਾਂ ਦੇ ਹੱਥਾਂ ਵਿੱਚ ਖ਼ਾਲਿਸਤਾਨ ਪੱਖੀ ਨਾਅਰਿਅਾਂ ਵਾਲੀਆਂ ਪੀਲੀਆਂ ਝੰਡੀਆਂ ਫੜੀਆਂ ਹੋਈਆਂ ਸਨ। ਇਸ ਮੌਕੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ। ਸਮਾਗਮ ਦੌਰਾਨ ਵੱਡੀ ਗਿਣਤੀ ਜ਼ਿਲ੍ਹਾ ਪੁਲੀਸ ਤਾਇਨਾਤ ਰਹੀ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਬਾਹਰਲੇ ਜ਼ਿਲ੍ਹਿਆਂ ਤੋਂ ਵੀ ਪੁਲੀਸ ਸੱਦੀ ਗਈ। ਇਸ ਮੌਕੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖ਼ਿਲਾਫ਼ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਦਾ ਵਿੱਤੀ ਰਕਮ ਨਾਲ ਸਨਮਾਨ ਕੀਤਾ ਗਿਆ। ਇਸ ਦੌਰਾਨ ਬੁਲਾਰਿਆਂ ਨੇ ਖ਼ਾਲਿਸਤਾਨ ਦੀ ਮੰਗ ਦੁਹਰਾਈ।
ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਪਣੀ ਤਕਰੀਰ ਵਿੱਚ ਇਸ ਗੱਲ ’ਤੇ ਜ਼ੋਰ ਦਿੱਤਾ ਖ਼ਾਲਿਸਤਾਨ ਸਟੇਟ ਵਿੱਚ ਸਭ ਕੌਮਾਂ ਹਿੰਦੂ, ਮੁਸਲਿਮ, ਇਸਾਈ, ਸਿੱਖ, ਰੰਘਰੇਟੇ ਆਦਿ ਨੂੰ ਆਪੋ-ਆਪਣੇ ਧਰਮ ਵਿੱਚ ਕਾਇਮ ਰਹਿੰਦੇ ਹੋਏ ਆਜ਼ਾਦੀ ਨਾਲ ਵਿਚਰਨ ਦੀ ਪੂਰੀ ਖੁੱਲ੍ਹ ਹੋਵੇਗੀ। ਇਸ ਮੌਕੇ ਉਨ੍ਹਾਂ ਨੇ ਸਿੱਖ ਕੌਮ ਨੂੰ ਅਖੌਤੀ ਬੁੱਧੀਜੀਵੀਆਂ, ਕੇਂਦਰ ਸਰਕਾਰ, ਪੰਜਾਬ ਸਰਕਾਰ, ਭਾਜਪਾ, ਕਾਂਗਰਸ ਆਦਿ ਨੂੰ ਸਿੱਖਾਂ ਦੇ ਦੁਸ਼ਮਣ ਦੱਸਦਿਆਂ ਕੌਮ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ।
ਉਨ੍ਹਾਂ ‘ਆਪ’ ਦੇ ਕੁਮਾਰ ਵਿਸ਼ਵਾਸ ਸਿੱਖਾਂ ਵਿਰੁੱਧ ਦਿੱਤੇ ਬਿਆਨਾਂ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਕਾੲਿਮ ਹੈ ਪਰ ਕੇਂਦਰ ਅਤੇ ਬਾਦਲ ਸਰਕਾਰ ਇਸ ਮਾਮਲੇ ’ਚ ਗੁੰਮਰਾਹ ਕਰ ਰਹੀ ਹੈ ਜਿਸ ਪਿੱਛੇ ਹਿੰਦੂਤਵ ਹੁਕਮਰਾਨਾਂ ਦੀ ਸਿੱਖ ਵਿਰੋਧੀ ਸੋਚ ਕੰਮ ਕਰ ਰਹੀ ਹੈ।
ਇਕੱਠ ਵਿੱਚ ਪਾਰਟੀ ਤੇ ਹੋਰ ਜਥੇਬੰਦੀਆਂ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ ਕੀਤੇ ਗਏ। ਉਨ੍ਹਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਵਿੱਚ ਮਾਰੇ ਸਿੱਖ ਨੌਜਵਾਨਾਂ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ 27 ਫਰਵਰੀ ਨੂੰ ਬਰਗਾੜੀ ਤੋਂ ਲੈ ਕੇ ਫ਼ਰੀਦਕੋਟ ਤੱਕ ‘ਮਨੁੱਖੀ ਚੇਨ’ ਕਾਇਮ ਕਰਨ ਦੇ ਉਲੀਕੇ ਪ੍ਰੋਗਰਾਮ ਵਿੱਚ ਸੰਗਤ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ। ਸਮਾਗਮ ਵਿੱਚ ਇਮਾਨ ਸਿੰਘ ਮਾਨ, ਬਾਬਾ ਪ੍ਰਦੀਪ ਸਿੰਘ ਚਾਂਦਪੁਰ, ਗੁਰਦੀਪ ਸਿੰਘ ਬਠਿੰਡਾ, ਬੀਬੀ ਪ੍ਰੀਤਮ ਕੌਰ, ਪ੍ਰੋ. ਮਹਿੰਦਰਪਾਲ ਸਿੰਘ, ਕੁਲਦੀਪ ਸਿੰਘ ਪਹਿਲਵਾਨ, ਗੁਰਜੰਟ ਸਿੰਘ ਕੱਟੂ, ਇਕਬਾਲ ਸਿੰਘ ਟਿਵਾਣਾ, ਰਣਜੀਤ ਸਿੰਘ ਚੀਮਾ, ਮਾਸਟਰ ਕਰਨੈਲ ਸਿੰਘ ਨਾਰੀਕੇ ਤੇ ਅਮਰੀਕ ਸਿੰਘ ਨੰਗਲ ਵੀ ਹਾਜ਼ਰ ਸਨ।



from Punjab News – Latest news in Punjabi http://ift.tt/1PSvoLL
thumbnail
About The Author

Web Blog Maintain By RkWebs. for more contact us on rk.rkwebs@gmail.com

0 comments