ਫਰੀਮਾਂਟ : ਗੁਰਦੁਆਰਾ ਸਾਹਿਬ ਫਰੀਮਾਂਟ ਵਿਖੇ ਸਜੇ ਹਫ਼ਤਾਵਾਰੀ ਦੀਵਾਨਾਂ ਵਿੱਚ ਅਮਰੀਕੀ ਪੰਜਾਬੀ ਕਵੀਆਂ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬ੍ਰਿਤਾਂਤ ਅਤੇ ਕੁਰਬਾਨੀ ਨੂੰ ਸਮਰਪਿਤ ਧਾਰਮਿਕ ਕਵੀ ਦਰਬਾਰ ਸਜਾਇਆ ਗਿਆ। ਪਰਮਿੰਦਰ ਸਿੰਘ ਪ੍ਰਵਾਨਾ ਨੇ ਮੰਚ ਸੰਚਾਲਨ ਕਰਦਿਆਂ ਗੁਰੂ ਸਾਹਿਬ ਦੇ ਜੀਵਨ ਅਤੇ ਲੋਕਾਈ ਲਈ ਦਿੱਤੇ ਯੋਗਦਾਨ ‘ਤੇ ਚਾਣਨਾ ਪਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਪੱਖ ਤੋਂ ਮਾਰੀ, ਲੁੱਟੀ, ਕੁੱਟੀ ਲੋਕਾਈ ਨੂੰ ਹੱਕ-ਸੱਚ ਲਈ ਡਟ ਜਾਣ ਲਈ ਜਾਗ੍ਰਿਤ ਕੀਤਾ ਅਤੇ ਸਵੈ ਮਾਣ ਵਾਲਾ ਜੀਵਨ ਜਿਊਣ ਦੀ ਜਾਂਚ ਸਿਖਾਈ।
ਧਾਰਮਿਕ ਕਵੀ ਦਰਬਾਰ ਵਿੱਚ ਜਸਦੀਪ ਸਿੰਘ ਫਰੀਮਾਂਟ, ਤਰਸੇਮ ਸਿੰਘ ਸੁੰਮਨ, ਗੁਰਦਿਆਲ ਸਿੰਘ ਨੂਰਪੁਰੀ, ਪ੍ਰਮਿੰਦਰ ਸਿੰਘ ਪ੍ਰਵਾਨਾ ਨੇ ਸਿੱਖ ਇਤਿਹਾਸ ਦੇ ਹਵਾਲੇ ਨਾਲ ਜੋਸ਼ੀਲੀਆਂ ਕਵਿਤਾਵਾਂ ਪੇਸ਼ ਕੀਤੀਆਂ।
ਪ੍ਰਬੰਧਕਾਂ ਵੱਲੋਂ ਕਵੀਆਂ ਨੂੰ ਸਿਰਪਾਉ ਨਾਲ ਸਨਮਾਨਿਤ ਕੀਤਾ ਗਿਆ। ਧਾਰਮਿਕ ਕਵੀ ਦਰਬਾਰ ਸਜਾਉਣ ਵਿੱਚ ਪ੍ਰਬੰਧਕਾਂ- ਭਾਈ ਜਸਦੇਵ ਸਿੰਘ, ਭਾਈ ਲਖਬੀਰ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਹਰਜੀਤ ਸਿੰਘ, ਭਾਈ ਕਮਲਜੀਤ ਸਿੰਘ ਅਟਵਾਲ ਅਤੇ ਭਾਈ ਸੁਖਵੰਤ ਸਿੰਘ ਢਿੱਲੋਂ ਦਾ ਵਿਸ਼ੇਸ਼ ਯੋਗਦਾਨ ਰਿਹਾ।
from Punjab News – Latest news in Punjabi http://ift.tt/1RSC2CQ

0 comments