‘ਸਰਬਜੀਤ’ ਦੀ ਸ਼ੂਟਿੰਗ ਤੋਂ ਭਖਿਆ ਵਿਵਾਦ

ਸ਼ੋ੍ਮਣੀ ਕਮੇਟੀ ਵੱਲੋਂ ਜਾਂਚ ਦੇ ਹੁਕਮਾਂ; ਇਕ ਅਧਿਕਾਰੀ ਵਿਰੁੱਧ ਕਾਰਵਾਈ ਦੇ ਆਸਾਰ

Punjab page:SGPC chief Avtar Singh Makkar (Left) addresses mediapersons in Amritsar on Monday. PHOTO: RK SONI

ਅੰਮ੍ਰਿਤਸਰ, 15 ਫਰਵਰੀ : ਸਾਬਤ ਸੂਰਤ ਸਿੱਖ ਨੌਜਵਾਨਾਂ ਨੂੰ ਸਿਵਲ ਸੇਵਾਵਾਂ ਅਤੇ ਫ਼ੌਜ ਵਿੱਚ ਅਫ਼ਸਰ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ਹੇਠ ਅੱਜ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਬੈਠਕ ’ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਫਿਲਮ ‘ਸਰਬਜੀਤ’ ਦੀ ਸ਼ੂਟਿੰਗ ਬਿਨਾਂ ਆਗਿਆ ਕਰਾਉਣ ਦੇ ਮਾਮਲੇ ਦੀ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ। ਪ੍ਰਧਾਨ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫਤਹਿਗੜ੍ਹ ਸਾਹਿਬ ਵਿਖੇ ਫ਼ੌਜ ਵਿੱਚ ਭਰਤੀ ਹੋਣ ਵਾਸਤੇ ਸਿੱਖ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਸ ਸਬੰਧੀ 500 ਸਿੱਖ ਨੌਜਵਾਨਾਂ ਦੀ ਦਾਖ਼ਲਾ ਪ੍ਰੀਖਿਆ ਲਈ ਗਈ ਸੀ, ਜਿਨ੍ਹਾਂ ਵਿੱਚੋਂ 60 ਨੌਜਵਾਨ ਚੁਣੇ ਗਏ ਹਨ। ਇਥੋਂ ਸਿਖਲਾਈ ਪ੍ਰਾਪਤ ਕਰਨ ਮਗਰੋਂ ਇਹ ਸਿੱਖ ਨੌਜਵਾਨ ਐਨਡੀਏ (ਨੈਸ਼ਨਲ ਡਿਫੈਂਸ ਅਕੈਡਮੀ) ਤੇ ਸੀਡੀਐਸ (ਕੰਬਾਈਨ ਡਿਫੈਂਸ ਸਰਵਿਸਿਜ਼) ਪ੍ਰੀਖਿਆ ਦੇ ਕੇ ਨੌਕਰੀ ਪ੍ਰਾਪਤ ਕਰਨ ਦੇ ਸਮਰਥ ਬਣ ਸਕਣਗੇ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਵਿਖੇ ਭਾਰਤੀ ਸਿਵਲ ਸੇਵਾਵਾਂ ਦੀਅਾਂ ਪ੍ਰੀਖਿਆਵਾਂ ਵਾਸਤੇ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਿਖਲਾਈ ਕੋਰਸਾਂ ਵਿੱਚ ਸਾਬਤ ਸੂਰਤ ਸਿੱਖ ਨੌਜਵਾਨਾਂ ਨੂੰ ਹੀ ਮੌਕਾ ਦਿੱਤਾ ਜਾਵੇਗਾ।
ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਫਿਲਮ ‘ਸਰਬਜੀਤ’ ਦੀ ਹੋਈ ਸ਼ੂਟਿੰਗ ਬਾਰੇ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਇਸ ਫਿਲਮ ਦੀ ਸ਼ੂਟਿੰਗ ਨੂੰ ਰੋਕਿਆ ਗਿਆ ਸੀ ਪਰ ਸ਼੍ਰੋਮਣੀ ਕਮੇਟੀ ਦੇ ਇਕ ਅਧਿਕਾਰੀ ਨੇ ਆਪਣੇ ਪੱਧਰ ‘ਤੇ ਸ਼ੂਟਿੰਗ ਕਰਵਾਈ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਆਉਣ ਮਗਰੋਂ ਜ਼ਿੰਮੇਵਾਰ ਅਧਿਕਾਰੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਢਾਡੀ ਜਥੇ ਦਾ ਅਪਮਾਨ ਕਰਨ ਦੇ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਸੁੱਚਾ ਸਿੰਘ ਲੰਗਾਹ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ। ਉਨ੍ਹਾਂ ਢਾਡੀ ਜਥਿਆਂ ਨੂੰ ਵੀ ਮਰਿਆਦਾ ਵਿੱਚ ਰਹਿਣ ਦੀ ਹਦਾਇਤ ਕੀਤੀ ਹੈ। ਗਣਤੰਤਰ ਦਿਵਸ ਮੌਕੇ ਸਿੱਖ ਰੈਜਮੈਂਟ ਨੂੰ ਪਰੇਡ ਦਾ ਹਿੱਸਾ ਨਾ ਬਣਾਏ ਜਾਣ ’ਤੇ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਵਿਤਕਰਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਵੱਲੋਂ ਗੁਰੂ ਗੋਬਿੰਦ ਸਿੰਘ ਦਾ 350 ਸਾਲਾ ਜਨਮ ਸ਼ਤਾਬਦੀ ਪੰਜ ਜਨਵਰੀ, 2017 ਨੂੰ ਮਨਾਈ ਜਾ ਰਹੀ ਹੈ। ਇਸ ਸਬੰਧੀ ਤਖ਼ਤ ਸ੍ਰੀ ਅਨੰਦਪੁਰ ਸਾਹਿਬ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ। ਇਹ ਨਗਰ ਕੀਰਤਨ ਉਸ ਰਸਤੇ ਜਾਵੇਗਾ, ਜਿਸ ਰਾਹੀਂ ਦਸਵੇਂ ਗੁਰੂ ਬਾਲ ਅਵਸਥਾ ਵਿੱਚ ਪਟਨਾ ਤੋਂ ਅਾਨੰਦਪੁਰ ਆਏ ਸਨ। ਨਗਰ ਕੀਰਤਨ ਦੇ ਪ੍ਰਬੰਧ ਲਈ ਸਕੱਤਰ ਰੂਪ ਸਿੰਘ ਤੇ ਸਾਬਕਾ ਸਕੱਤਰ ਸਤਬੀਰ ਸਿੰਘ ’ਤੇ ਆਧਾਰਿਤ ਦੋ ਮੈਂਬਰੀ ਕਮੇਟੀ ਬਣਾਈ ਗਈ ਹੈ। ਜਨਮ ਸ਼ਤਾਬਦੀ ਸਬੰਧੀ ਗੁਰਦੁਆਰਾ ਪਾਉਂਟਾ ਸਾਹਿਬ ਵਿਖੇ 52 ਕਵੀਆਂ ਨੂੰ ਸੱਦਾ ਦੇ ਕੇ ਵਿਸ਼ੇਸ਼ ਕਵੀ ਦਰਬਾਰ ਕਰਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 25 ਜੂਨ ਨੂੰ ਬਾਬਾ ਬੰਦਾ ਸਿੰਘ ਬਹਾਦਰ ਦਾ 300 ਸਾਲਾ ਸ਼ਹੀਦੀ ਦਿਵਸ ਮਨਾਇਆ ਜਾ ਰਿਹਾ ਹੈ।
ਜਥੇਦਾਰਾਂ ਦਾ ਮਾਮਲਾ ਠੰਢੇ ਬਸਤੇ ’ਚ
ਅੱਜ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਤਖ਼ਤਾਂ ਦੇ ਜਥੇਦਾਰਾਂ ਸਬੰਧੀ ਕੋਈ ਮਾਮਲਾ ਨਹੀਂ ਵਿਚਾਰਿਆ ਗਿਆ ਜਦੋਂ ਕਿ ਅਜਿਹਾ ਹੋਣ ਦੀ ਚਰਚਾ ਜ਼ੋਰਾਂ ਉਤੇ ਸੀ। ਅੰਤ੍ਰਿੰਗ ਕਮੇਟੀ ਦੀ ਮੀਟਿੰਗ
ਵਿੱਚ ਅੱਜ ਪੰਜ ਮੈਂਬਰ ਵੀ ਗ਼ੈਰਹਾਜ਼ਰ ਰਹੇ।



from Punjab News – Latest news in Punjabi http://ift.tt/1TkgqPQ
thumbnail
About The Author

Web Blog Maintain By RkWebs. for more contact us on rk.rkwebs@gmail.com

0 comments