ਸਰਕਾਰ ਤੋਂ ਲੋਕਾਂ ਦਾ ਭਰੋਸਾ ਉਠਿਆ: ਮਨਮੋਹਨ ਸਿੰਘ

11202CD-_MANMOHAN_SINGH-TWOਨਵੀਂ ਦਿੱਲੀ, 12 ਫਰਵਰੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਦਾਅਵਾ ਕੀਤਾ ਹੈ ਕਿ ਸਰਕਾਰ ਤੋਂ ਲੋਕਾਂ ਦਾ ਭਰੋਸਾ ਉਠ ਚੁੱਕਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਹੈ ਕਿ ਉਹ ਹਰੇਕ ਭਾਰਤੀ ਨੂੰ ਇਹ ਭਰੋਸਾ ਦੇਣ ਕਿ ਉਹ ਉਨ੍ਹਾਂ ਦੀ ਭਲਾਈ ਲਈ ਕੰਮ ਕਰਦੇ ਹਨ। ਸ੍ਰੀ ਮਨਮੋਹਨ ਸਿੰਘ ਨੇ ਪ੍ਰਧਾਨ ਮੰਤਰੀ ਵੱਲੋਂ ਵਿਵਾਦਤ ਮੁੱਦਿਆਂ ਗੳੂ ਮਾਸ ਜਾਂ ਮੁਜ਼ੱਫਰਨਗਰ ਅਤੇ ਹੋਰ ਥਾਵਾਂ ’ਤੇ ਫਿਰਕੂ ਦੰਗਿਆਂ ਬਾਰੇ ਕੋਈ ਬਿਆਨ ਨਾ ਦੇਣ ਦੀ ਵੀ ਨੁਕਤਾਚੀਨੀ ਕੀਤੀ।
‘ਇੰਡੀਆ ਟੂਡੇ’ ਨਾਲ ਗੱਲਬਾਤ ਕਰਦਿਆਂ ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕ ਹੁਣ ਸਰਕਾਰ ’ਤੇ ਵਿਸ਼ਵਾਸ ਨਹੀਂ ਕਰਦੇ। ਉਨ੍ਹਾਂ ਕਿਹਾ,‘‘ਜਦੋਂ ਸਨਅਤਕਾਰ ਮੰਤਰੀਆਂ ਕੋਲ ਜਾਂਦੇ ਹਨ ਤਾਂ ਉਹ ਚੰਗੀਆਂ ਗੱਲਾਂ ਕਰਦੇ ਹਨ ਪਰ ਜਦੋਂ ਉਹ ਬਾਹਰ ਆਉਂਦੇ ਹਨ ਤਾਂ ਸਾਰੇ ਆਖਦੇ ਹਨ ਕਿ ਕੁਝ ਵੀ ਬਦਲਾਅ ਨਹੀਂ ਆਇਆ ਹੈ। ਸਰਕਾਰ  ’ਚ ਅੱਜ ਭਰੋਸੇ ਦਾ ਸੰਕਟ ਪੈਦਾ ਹੋ  ਗਿਆ ਹੈ।’’ ਉਨ੍ਹਾਂ ਕਿਹਾ ਕਿ ਗੳੂ ਮਾਸ ਵਿਵਾਦ ਅਤੇ ਅਸਹਿਣਸ਼ੀਲਤਾ ਵਰਗੇ ਮੁੱਦੇ ਵੱਡੇ ਸਨ। ‘ਮੈਂ ਉਨ੍ਹਾਂ ਦੀ ਸੋਚ ਨੂੰ ਸਮਝ ਨਹੀਂ ਸਕਿਆ। ਪਰ ਉਹ ਭਾਰਤ ਦੇ ਸਾਰੇ ਲੋਕਾਂ ਦੇ ਪ੍ਰਧਾਨ ਮੰਤਰੀ ਹਨ ਅਤੇ ਉਨ੍ਹਾਂ ਨੂੰ ਹਰੇਕ ਭਾਰਤੀ ਨੂੰ ਇਹ ਭਰੋਸਾ ਦੇਣਾ ਚਾਹੀਦਾ ਹੈ ਕਿ ਉਹ ਅਜਿਹੇ ਪ੍ਰਧਾਨ ਮੰਤਰੀ ਹਨ ਜੋ ਹਰੇਕ ਦੀ ਖ਼ੈਰ ਮੰਗਦੇ ਹਨ।’ ਸ੍ਰੀ ਮਨਮੋਹਨ ਸਿੰਘ ਦੇ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਨੁਕਤਾਚੀਨੀ ਜਾਇਜ਼ ਨਹੀਂ ਕਿਉਂਕਿ ਮੋਦੀ ਸਰਕਾਰ ਨੇ ਕਮਜ਼ੋਰ ਵਰਗਾਂ ਲਈ ਕਈ ਭਲਾਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ।



from Punjab News – Latest news in Punjabi http://ift.tt/20tttPa
thumbnail
About The Author

Web Blog Maintain By RkWebs. for more contact us on rk.rkwebs@gmail.com

0 comments