ਖਡੂਰ ਸਾਹਿਬ ਜ਼ਿਮਨੀ ਚੋਣ ਲਈ ਅੱਜ ਪੈਣਗੀਅਾਂ ਵੋਟਾਂ

ਪੋਲਿੰਗ ਸਟੇਸ਼ਨਾਂ ਲਈ ਰਵਾਨਾ ਹੋਣ ਤੋਂ ਪਹਿਲਾਂ ਵੋਟਿੰਗ ਮਸ਼ੀਨਾਂ ਦੀ ਜਾਂਚ ਕਰਦੇ ਹੋਏ ਕਰਮਚਾਰੀ।
* ਚੋਣ ਅਮਲਾ ਪੋਲਿੰਗ ਸਟੇਸ਼ਨਾਂ ’ਤੇ ਪਹੁੰਚਿਆ
* 2000 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ

11202CD-_12FEB4PHOTOBAWAਖਡੂਰ ਸਾਹਿਬ, 12 ਫਰਵਰੀ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ ਜ਼ਿਮਨੀ ਚੋਣ ਲਈ 13 ਫਰਵਰੀ ਨੂੰ ਵੋਟਾਂ ਪੈਣਗੀਅਾਂ। ਅੱਜ ਬਾਅਦ ਦੁਪਹਿਰ ਚੋਣ ਅਮਲਾ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚ ਗਿਆ। ਜ਼ਿਮਨੀ ਚੋਣ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਖਡੂਰ ਸਾਹਿਬ ਹਲਕੇ ’ਚ ਕੁੱਲ 1,87,187 ਵੋਟਰ ਹਨ। ਕੁੱਲ 133 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹਲਕੇ ਦੇ 31 ਪੋਲਿੰਗ ਸਟੇਸ਼ਨ ਅਤਿ ਸੰਵੇਦਨਸ਼ੀਲ, 62 ਪੋਲਿੰਗ ਸਟੇਸ਼ਨ ਸੰਵੇਦਨਸ਼ੀਲ ਅਤੇ ਦੋ ਨਾਜ਼ੁਕ ਐਲਾਨੇ ਗਏ ਹਨ। ਇਸੇ ਤਰ੍ਹਾਂ 210 ਪੋਲਿੰਗ ਬੂਥਾਂ ਵਿੱਚੋਂ 57 ਬੂਥ ਅਤਿ ਸੰਵੇਦਨਸ਼ੀਲ, 98 ਸੰਵੇਦਨਸ਼ੀਲ ਅਤੇ ਦੋ ਨਾਜ਼ੁਕ ਐਲਾਨੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਅਮਲ ਨੂੰ ਸ਼ਾਂਤੀ ਅਤੇ ਅਮਨ ਨਾਲ ਸਿਰੇ ਚਡ਼੍ਹਾਉਣ ਲਈ 2100 ਦੇ ਕਰੀਬ ਸੁਰੱਖਿਆ ਜਵਾਨ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਪੰਜਾਬ ਪੁਲੀਸ ਦੇ 1500 ਜਵਾਨ ਅਤੇ ਪੈਰਾਮਿਲਟਰੀ ਫੋਰਸ ਦੀਆਂ ਛੇ ਕੰਪਨੀਆਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਮੁੱਚੇ ਹਲਕੇ ਨੂੰ ਦੋ ਜ਼ੋਨਾਂ ਵਿੱਚ ਵੰਡ ਕੇ ਦੋ ਉੱਪ ਮੰਡਲ ਮੈਜਿਸਟਰੇਟ ਅਤੇ ਉਨ੍ਹਾਂ ਨਾਲ ਦੋ ਐਸਪੀ ਰੈਂਕ ਦੇ ਪੁਲੀਸ ਅਧਿਕਾਰੀ ਲਗਾਏ ਗਏ ਹਨ, ਜੋ ਚੋਣ ਪ੍ਰਕਿਰਿਆ ’ਤੇ ਨਜ਼ਰ ਰੱਖਣਗੇ। ਸ੍ਰੀ ਧਾਲੀਵਾਲ ਨੇ ਦੱਸਿਆ ਕਿ ਪੋਲਿੰਗ ਸਟਾਫ ਵਿੱਚ 850 ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ, ਜਿਨ੍ਹਾਂ ਨੂੰ ਅੱਜ ਬਾਅਦ ਦੁਪਹਿਰ ਖਡੂਰ ਸਾਹਿਬ ਦੇ ਕਾਲਜ ਵਿੱਚੋਂ ਈਵੀਐਮ ਮਸ਼ੀਨਾਂ ਅਤੇ ਹੋਰ ਚੋਣ ਸਮੱਗਰੀ ਦੇ ਕੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 150 ਮਾਈਕਰੋਅਾਬਜ਼ਰਵਰ ਵੀ ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਖਡੂਰ ਸਾਹਿਬ ਹਲਕੇ ਦੀ ਜ਼ਿਮਨੀ ਚੋਣ ਸ਼ਾਂਤਮਈ ਢੰਗ ਨਾਲ ਮੁਕੰਮਲ ਕੀਤੀ ਜਾਵੇਗੀ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਵਿਘਨ ਨਹੀਂ ਪਾਉਣ ਦਿੱਤਾ ਜਾਵੇਗਾ। ਉਨ੍ਹਾਂ ਨੇ ਵੋਟਰਾਂ ਨੂੰ ਬਿਨਾਂ ਕਿਸੇ ਡਰ, ਲਾਲਚ ਜਾਂ ਭੇਦਭਾਵ ਦੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਦੀ ਅਪੀਲ ਕੀਤੀ।



from Punjab News – Latest news in Punjabi http://ift.tt/1PSvoLN
thumbnail
About The Author

Web Blog Maintain By RkWebs. for more contact us on rk.rkwebs@gmail.com

0 comments