ਚੰਡੀਗੜ੍ਹ,10 ਫਰਵਰੀ : ਚੋਣ ਕਮਿਸ਼ਨ ਨੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਬੰਦ ਹੁੰਦਿਆਂ ਹੀ ਬਾਹਰੀ ਵਿਅਕਤੀਆਂ ਨੂੰ ਹਲਕਾ ਛੱਡਣ ਦਾ ਆਦੇਸ਼ ਦਿੱਤਾ ਹੈ। ਇਸ ਹਲਕੇ ਵਿੱਚ 11 ਫਰਵਰੀ ਨੂੰ ਸ਼ਾਮ ਪੰਜ ਵਜੇ ਚੋਣ ਪ੍ਰਚਾਰ ਸਮਾਪਤ ਹੋਵੇਗਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੀ.ਕੇ. ਸਿੰਘ ਨੇ ਤਰਨ ਤਾਰਨ ਦੇ ਜ਼ਿਲ੍ਹਾ ਪੁਲੀਸ ਤੇ ਸਿਵਲ ਪ੍ਰਸ਼ਾਸਨ ਨੂੰ ਹੁਕਮਾਂ ਨੂੰ ਲਾਗੂ ਕਰਨ ਲਈ ਹੁਕਮ ਦਿੱਤਾ ਹੈ। ਮੀਡੀਆ ਉੱਤੇ ਵੀ 13 ਫਰਵਰੀ ਨੂੰ ਵੋਟਾਂ ਪੈਣ ਤੱਕ ਚੋਣ ਸਮੱਗਰੀ, ਸਰਵੇ ਜਾਂ ਐਗਜ਼ਿਟ ਪੋਲ ਦੇ ਨਤੀਜੇ ਦਿਖਾਉਣ ਜਾਂ ਪ੍ਰਕਾਸ਼ਿਤ ਕਰਨ ਉੱਤੇ ਪਾਬੰਦੀ ਹੋਵੇਗੀ। ਨਿਰਦੇਸ਼ਾਂ ਅਨੁਸਾਰ ਚੋਣ ਪ੍ਰਚਾਰ ਦਾ ਸਮਾਂ ਸਮਾਪਤ ਹੋਣ ਬਾਅਦ ਪੋਲਿੰਗ ਵਾਲੇ ਦਿਨ ਤੱਕ ਹਲਕੇ ’ਚ ਕਿਸੇ ਵੀ ਬਾਹਰੀ ਵਿਅਕਤੀ ਨੂੰ ਰਹਿਣ ਦੀ ਆਗਿਆ ਨਹੀਂ ਹੋਵੇਗੀ।
ਕਮਿਸ਼ਨ ਨੇ ਚੋਣ ਤੇ ਪੁਲੀਸ ਪ੍ਰਸ਼ਾਸਨ ਨੂੰ ਕਮਿਊਨਟੀ ਹੈਲਥ ਸੈਂਟਰਾਂ, ਗੈਸਟ ਹਾਊਸਾਂ ਆਦਿ ਦੀ ਵਿਸ਼ੇਸ਼ ਚੈਕਿੰਗ ਕਰਨ ਲਈ ਕਿਹਾ ਹੈ।
ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ ਵੋਟਾਂ
ਤਰਨ ਤਾਰਨ (ਅਵਤਾਰ ਸਿੰਘ ਬਾਵਾ):ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ 13 ਫਰਵਰੀ ਨੂੰ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ। ਕੋਈ ਵੀ ਸ਼ਿਕਾਇਤ, ਜ਼ਿਲ੍ਹਾ ਚੋਣ ਅਫ਼ਸਰ ਦੇ ਟੈਲੀਫੋਨ ਨੰਬਰ 01852-224101 ’ਤੇ ਦਿੱਤੀ ਜਾ ਸਕਦੀ ਹੈ|
from Punjab News – Latest news in Punjabi http://ift.tt/1Xke5Vh
0 comments